Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 21 Aug 2025

Last updated on: Aug 22, 2025, 12:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਖੇਤਰ ਦਾ ਹੀ ਵੇਰਵਾ ਦਿੱਤਾ ਸੀ ਪਰ ਬੈਂਕ ਨੇ ਇਹ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਦਿੱਤਾ। ਇਸ ਬਾਰੇ ਕਿਸੇ ਵਿਅਕਤੀ ਨੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕਰ ਦਿੱਤਾ ਕਿ ਉਸ ਕਰਜ਼ੇ ਦੀ ਅਰਜ਼ੀ ਨਾਲ ਪਿੰਡ ਦੀ ਪੰਚਾਇਤੀ ਜ਼ਮੀਨ ਦਾ ਵੇਰਵਾ ਵੀ ਸ਼ਾਮਲ ਹੈ ਜਿਸਨੂੰ ਸ਼ਿਕਾਇਤਕਰਤਾ ਨਿਲਾਮੀ ਤੇ ਲੈਣ ਪਿੱਛੋਂ ਖੇਤੀ ਕਰ ਰਿਹਾ ਸੀ।

ਸ਼ਿਕਾਇਤ ਦੇ ਅਨੁਸਾਰ ਉਕਤ ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਵੇਰਵੇ ਬੈਂਕ ਦੀ ਲਿਮਟ ਲਈ ਜਮ੍ਹਾਂ ਕਰਵਾਉਣ ਵਿਰੁੱਧ ਧਮਕਾਇਆ ਅਤੇ ਉਸ ਵਿਰੁੱਧ ਕੋਈ ਸਰਕਾਰੀ ਕਾਰਵਾਈ ਕਰਨ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਉਕਤ ਕਲਰਕ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 60000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD