Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ - ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਤਬਾਹ ਕਰ ਰਹੀ ਹੈ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 21 Aug 2025

Last updated on: Aug 22, 2025, 12:13 IST

ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। 

ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ। ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। 

ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵੱਲੋਂ ਇਹ ਮੁਆਵਜ਼ਾ ਬੰਦ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਜੀ.ਐਸ.ਟੀ ਰੇਟਾਂ ਨੂੰ ਤਰਕਸੰਗਤ ਬਣਾਉਣ ਦੇ ਖਿਲਾਫ਼ ਨਹੀ ਹੈ ਪਰ ਸ਼ਰਤ ਇਹ ਕਿ ਇਸ ਨਾਲ ਸੂਬਿਆਂ ਨੂੰ ਹੇਣ ਵਾਲੇ ਵਿੱਤੀ ਨੁਕਸਾਨ ਦੀ ਭਰਪਾਈ ਦੀ ਵਿਵਸਥਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਲਗਾਤਾਰ ਤਬਾਹ ਕੀਤਾ ਜਾ ਰਿਹਾ ਹੈ ਜੋਂ ਮੁਲਕ ਦੇ ਸੰਘੀ ਢਾਂਚੇ ਤੇ ਵੱਡਾ ਹਮਲਾ ਹੈ। 

ਸ. ਚੀਮਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਫੰਡ ਵੀ ਜਾਰੀ ਕਰਨ ਤੋਂ ਭੱਜ ਰਹੀ ਹੈ। ਉਨਾਂ ਕਿਹਾ ਕਿ ਜੀ.ਐਸ.ਟੀ ਤੋਂ ਇਲਾਵਾ ਵੀ ਪੇਂਡੂ ਵਿਕਾਸ ਫੰਡ ਦੇ 8000 ਕਰੋੜ ਅਤੇ ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1000 ਕਰੋੜ ਤੋਂ ਵਧੇਰੇ ਰੁਪਏ ਵੀ ਜਾਰੀ ਨਹੀਂ ਕੀਤੇ ਜਾ ਰਹੇ। 

ਉਨ੍ਹਾਂ ਕਿਹਾ ਕਿ ਜੀ.ਐਸ.ਟੀ ਲਾਗੂ ਕਰਨ ਸਮੇਂ ਸਾਰੇ ਰਾਜਾਂ ਸਹਿਮਤੀ ਦੇ ਕੇ ਮੁਲਕ ਨਾਲ ਖੜੇ ਸਨ ਪਰ ਅੱਜ ਜਦੋਂ ਸੂਬਿਆਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਦਾ ਮੁੱਦਾ ਉਠਦਾ ਹੈ ਤਾਂ ਕੇਂਦਰ ਵੱਲੋਂ ਅੱਖਾਂ  ਫੇਰ ਲਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ 27 ਵਾਰ ਜੀ.ਐਸ.ਟੀ ਵਿਚ ਸੋਧਾਂ ਕੀਤੀਆਂ ਹਨ ਅਤੇ 15 ਵਾਰੀ ਦਰਾਂ ਵਿਚ ਘਾਟਾ-ਵਾਧਾ ਕੀਤਾ ਹੈ ਅਤੇ ਹੁਣ ਮੁੜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਫੀਸਦ ਅਤੇ 18 ਫੀਸਦ ਦੀਆਂ ਦੋ ਟੈਕਸ ਦਰਾਂ ਲਾਗੂ ਕੀਤੇ ਜਾਣ ਦੇ ਪ੍ਰਸਤਾਵ ਦਾ ਐਲਾਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਜੀ.ਐਸ.ਟੀ ਦੀਆਂ ਨਵੀਆਂ ਤਬਦੀਲੀਆਂ ਲਾਗੂ ਹੋਣ  ਦੀ ਸੂਰਤ ਵਿਚ ਵੀ ਰਾਜਾਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਦੀ ਜਿੰਮੇਵਾਰੀ ਕੇਂਦਰ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਉਹਨਾਂ ਕਿਹਾ ਕਿ ਇਹ ਸਰਕਾਰ ਬਿਨਾਂ ਮੁਕੰਮਲ ਹੱਲ ਲੱਭੇ ਜੀ.ਐਸ.ਟੀ ਪ੍ਰਣਾਲੀ ਵਿੱਚ ਲਗਾਤਾਰ ਬਦਲਾਵ ਕਰ ਰਹੀ ਹੈ ਜਿਸ ਸਦਕਾ ਕਰਦਾਤਾ ਖੁਆਰ ਹੋ ਰਹੇ ਹਨ ਅਤੇ ਮੁਲਕ ਦਾ ਵਿੱਤੀ ਢਾਂਚਾ ਟੁੱਟ ਰਿਹਾ ਹੈ। 

ਉਹਨਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰ ਨੇ ਦੱਸੀਆਂ ਕਿ 31 ਅਕਤੂਬਰ ਤੱਕ ਕਰਜ਼ ਅਦਾਇਗੀ ਖਤਮ ਹੋ ਜਾਵੇਗੀ ਅਤੇ ਸਿਨ ਟੈਕਸ ਜੋ ਸੂਬਿਆਂ ਦੇ ਮੁਆਵਜ਼ੇ ਲਈ ਲਗਾਇਆ ਗਿਆ ਸੀ ਵੀ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਦੀ ਰੇਟ ਤਰਕਸੰਗਤਾ ਵਿਚ ਗੈਰ-ਜਿੰਮੇਵਾਰੀ ਵਾਲੀ ਹੈ। 

ਉਨਾਂ ਉਦਾਹਰਣ ਦਿੱਤੀ ਕਿ ਇਕ ਪਾਸੇ ਤਾਂ ਸਿਹਤ ਅਤੇ ਬੀਮਾਂ ਤੋਂ ਜੀ.ਐਸ.ਟੀ ਦੀ ਛੋਟ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਕੱਚੇ ਤੰਬਾਕੂ ਤੇ ਪਹਿਲਾਂ ਸਿਨ ਟੈਕਸ 100 ਫੀਸਦ ਤੇ ਕਰੀਬ ਸੀ ਜੋ ਹੁਣ ਘਟਾ ਕੇ 40 ਫੀਸਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਸਮਾਜ ਲਈ ਹਾਨੀਕਾਰਕ ਵਸਤਾਂ ਤੇ ਸਿਨ ਟੈਕਸ ਘਟਾਉਣਾ ਆਪਣੇ ਆਪ ਵਿਚ ਸਮਾਜ ਵਿਰੋਧੀ ਕਦਮ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD