Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਦੀਪ ਰਿਸ਼ੀ ਆਈ.ਏ.ਐਸ. ਨੂੰ ਨਿੱਘੀ ਵਿਦਾਇਗੀ

ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 21 Aug 2025

Last updated on: Aug 22, 2025, 12:17 IST

ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ., ਡਿਪਟੀ ਕਮਿਸ਼ਨਰ ਦਾ ਸੰਗਰੂਰ ਤੋਂ ਕਮਿਸ਼ਨਰ ਨਗਰ ਨਿਗਮ, ਜਲੰਧਰ ਵਜੋਂ ਤਬਾਦਲਾ ਹੋਣ 'ਤੇ ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਸ਼੍ਰੀ ਸੰਦੀਪ ਰਿਸ਼ੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਆਪਣੇ ਕਾਰਜ ਕਾਲ ਦੌਰਾਨ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਮੂਹ ਹਾਜ਼ਰੀਨ ਨੂੰ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। 

ਉਹਨਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਕਿਸੇ ਸਰਕਾਰੀ ਅਧਿਕਾਰੀ ਕੋਲ ਆਪਣੇ ਕੰਮ ਲਈ ਆਉਂਦਾ ਹੈ ਤਾਂ ਉਸ ਵਿਅਕਤੀ ਦਾ ਕੰਮ ਇਹ ਸਮਝ ਕੇ ਕੀਤਾ ਜਾਵੇ ਕਿ ਜੇਕਰ ਉਸ ਵਿਅਕਤੀ ਦੀ ਥਾਂ ਤੁਸੀਂ ਹੁੰਦੇ ਤਾਂ ਤੁਸੀਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਤੋਂ ਕਿਹੋ ਜਿਹੇ ਵਰਤਾਅ ਦੀ ਤਵੱਕੋ ਕਰਦੇ। ਇਸ ਮੌਕੇ ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਕਾਰਜਕਾਲ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਵੱਲੋਂ ਬਤੌਰ ਪ੍ਰਸ਼ਾਸਕ ਨਿਭਾਈ ਸੇਵਾ ਨੂੰ ਸਦਾ ਯਾਦ ਰੱਖੇ ਜਾਣ ਵਾਲੀ ਕਰਾਰ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਲਵਪ੍ਰੀਤ ਸਿੰਘ ਔਲਖ, ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਪ੍ਰਭਦੀਪ ਸਿੰਘ ਨੱਥੋਵਾਲ, ਸੁਪਰਡੈਂਟ ਗਰੇਡ-2 ਬਲਵਿੰਦਰ ਸਿੰਘ ਅੱਤਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD