Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਮਾਨ ਸਰਕਾਰ ਔਖੀ ਘੜੀ ਵਿਚ ਲੋਕਾਂ ਦੇ ਨਾਲ: ਕੈਬਨਿਟ ਮੰਤਰੀ

Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amit Kumar Panchal, DC Kapurthala, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 21 Aug 2025

Last updated on: Aug 22, 2025, 12:47 IST

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ। 

ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ 'ਤੇ ਜਾਰੀ ਰੱਖੇ ਜਾ ਸਕਣ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। 

ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ।

ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।

ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ। ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਸ. ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਐਸ.ਪੀ. ਗੌਰਵ ਤੂਰਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amit Kumar Panchal , DC Kapurthala , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD