Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

"ਖੇਡਾਂ ਵਤਨ ਪੰਜਾਬ ਦੀਆਂ-2025" ਦੀ ਟਾਰਚ ਰਿਲੇਅ ਪਹੁੰਚੀ ਸ੍ਰੀ ਮੁਕਤਸਰ ਸਾਹਿਬ

‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ - ਵਿਧਾਇਕ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Khedan Watan Punjab Dia 2025

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Aug 2025

Last updated on: Aug 22, 2025, 13:04 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਸਬੰਧੀ ਕੱਢੀ ਜਾ ਰਹੀ ਟਾਰਚ ਰਿਲੇਅ ਦੀ ਅੱਜ ਪਿੰਡ ਭਲਾਈਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪਹੁੰਚੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵੈਟਰਨ ਅਥਲੀਟ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਆਮ ਲੋਕ ਹਾਜ਼ਰ ਸਨ।

ਰਿਲੇਅ ਦੌਰਾਨ ਮਸ਼ਾਲ ਨੂੰ ਅੰਤਰਰਾਸ਼ਟਰੀ ਖਿਡਾਰੀ ਗੁਰਬੀਰ ਕੌਰ ਅਤੇ ਹੋਰ ਰਾਜ ਪੱਧਰੀ ਖਿਡਾਰੀਆਂ ਤੇ ਖੇਡ ਵਿਭਾਗ ਦੇ ਕੋਚਾਂ ਨੇ ਚੁੱਕ ਕੇ ਪੂਰੇ ਸ਼ਹਿਰ ਦਾ ਦੌਰਾ ਕੀਤਾ। ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ, 2025 ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ। 

ਇਹ ਟਾਰਚ ਰਿਲੇਅ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਹੁੰਦੀ ਹੋਈ 29 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਹੀ ਸਮਾਪਤ ਹੋਵੇਗੀ। ਇਹਨਾਂ ਖੇਡਾਂ ਅਧੀਨ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਉਣ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ, 2025 ਤੱਕ ਸੂਬੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 37 ਤੋਂ ਵਧੇਰੇ ਖੇਡਾਂ ਦੇ 9 ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਦੀ ਦੌੜ ਵਿੱਚ ਹਿੱਸਾ ਲੈਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ।

ਰੂਟ ਪਲਾਨ ਦਾ ਵੇਰਵਾ ਜਾਰੀ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਇਹ ਰਿਲੇਅ ਸ੍ਰੀ ਮੁਕਤਸਰ ਸਾਹਿਬ ਤੋਂ 22 ਅਗਸਤ ਨੂੰ ਫਾਜ਼ਿਲਕਾ ਅਤੇ ਫਰੀਦਕੋਟ, 23 ਅਗਸਤ ਨੂੰ ਫਿਰੋਜ਼ਪੁਰ ਅਤੇ ਤਰਨ ਤਾਰਨ, 24 ਅਗਸਤ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦਾਸਪੁਰ, 25 ਅਗਸਤ ਨੂੰ ਪਠਾਨਕੋਟ, ਕਪੂਰਥਲਾ ਅਤੇ ਜਲੰਧਰ, 26 ਅਗਸਤ ਨੂੰ ਮੋਗਾ ਅਤੇ ਲੁਧਿਆਣਾ, 27 ਅਗਸਤ ਨੂੰ ਮਾਲੇਰਕੋਟਲਾ, ਪਟਿਆਲਾ ਅਤੇ ਸ਼੍ਰੀ ਫ਼ਤਹਿਗੜ੍ਹ ਸਾਹਿਬ, 28 ਅਗਸਤ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਰੂਪਨਗਰ ਅਤੇ 29 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਹੁੰਦੀ ਹੋਈ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ।

ਸ. ਕਾਕਾ ਬਰਾੜ ਨੇ ਕਿਹਾ ਕਿ  ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਨੇ ਵੱਡੇ ਪੱਧਰ ‘ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। 

ਇਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਬਹੁਤ ਵੱਡਾ ਹੁਲਾਰਾ ਮਿਲੇਗਾ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਹਨਾਂ ਜ਼ਿਲ੍ਹੇ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ।

ਇਸ ਮੌਕੇ ਡੀ.ਐਸ.ਪੀ. ਅਮਨਦੀਪ ਸਿੰਘ, ਨਾਇਬ ਤਹਿਸੀਲਦਾਰ ਮਨਵੀਰ ਕੌਰ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ, ਰਜਿੰਦਰ ਸਿੰਘ ਬਰੀਵਾਲਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਰਾਜ ਕੁਮਾਰ ਅਤੇ ਨਿੱਜੀ ਸਹਾਇਕ ਵਿਕਰਮ ਵਿੱਕੀ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਖਿਡਾਰੀ, ਸਕੂਲਾਂ ਦੇ ਬੱਚੇ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Khedan Watan Punjab Dia 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD