Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ 'ਚ 7.5 ਲੱਖ ਰੁਪਏ ਦੀ ਲਾਗਤ ਨਾਲ ਦੂਸਰੇ ਆਧੁਨਿਕ ਬਾਥਰੂਮ/ਪਖਾਨੇ ਦਾ ਰੱਖਿਆ ਗਿਆ ਨੀਂਹ ਪੱਥਰ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

21 Aug 2025

Last updated on: Aug 22, 2025, 13:25 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਖੰਨਾ ਸ਼ਹਿਰ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਔਰਤਾਂ ਅਤੇ ਮਰਦਾਂ ਲਈ ਵੱਖਰਾ-ਵੱਖਰਾ ਦੂਜਾ ਬਾਥਰੂਮ/ਪਖਾਨਾ ਬਨਾਉਣ ਦਾ ਨੀਂਹ ਪੱਥਰ ਰੱਖਿਆ ਅਤੇ ਸਮਾਗਮ ਨੂੰ ਸੰਬੋਧਨ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਸ਼ਹਿਰ ਦੇ ਚੌਕਾਂ ਵਿੱਚ ਬਣ ਰਹੇ ਇਹ ਬਾਥਰੂਮ/ਪਖਾਨੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। 

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹਨਾਂ ਬਾਥਰੂਮਾਂ/ਪਖਾਨਿਆਂ ਦੀ ਉਸਾਰੀ 'ਤੇ ਆਪਣੀ ਦੇਖ ਰੇਖ ਹੇਠ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਲਗਾਇਆ ਜਾਵੇ ਅਤੇ ਇਹਨਾਂ ਬਾਥਰੂਮਾਂ/ਪਖਾਨਿਆਂ ਦੀ ਮਿਆਦ ਘੱਟੋ ਘੱਟ 50 ਸਾਲ ਹੋਣੀ ਚਾਹੀਦੀ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੰਨਾ ਸ਼ਹਿਰ ਦੇ ਵਿੱਚੋਂ ਲੰਘ ਰਹੇ ਹਾਈਵੇਅ ਪੁਲ ਦੇ ਕਰੀਬ 3 ਕਿਲੋਮੀਟਰ ਦੇ ਏਰੀਏ ਵਿੱਚ ਕੋਈ ਵੀ ਆਮ ਲੋਕਾਂ ਦੀ ਸਹੂਲਤ ਲਈ ਬਾਥਰੂਮ/ਪਖਾਨੇ ਨਹੀਂ ਬਣਾਏ ਜਦਕਿ ਹਰੇਕ ਵਿਕਸਤ ਸ਼ਹਿਰਾਂ ਵਿੱਚ ਬਾਥਰੂਮ/ਪਖਾਨਿਆਂ ਦੀ ਸਹੂਲਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਨੂੰ ਬਾਥਰੂਮ/ਪਖਾਨੇ ਨਾ ਹੋਣ ਕਾਰਨ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਦੋਂ ਸਾਲ 2022 ਤੋਂ ਹਲਕਾ ਖੰਨਾ ਦੀ ਸੇਵਾ ਸੰਭਾਲੀ ਤਾਂ ਇਸ ਤੋਂ ਪਹਿਲਾਂ ਖੰਨਾ ਸ਼ਹਿਰ ਦੇ ਚੌਕਾਂ ਅਤੇ ਹੋਰ ਥਾਵਾਂ ਵਿੱਚ ਕੂੜੇ ਦੇ ਢੇਰ ਲੱਗੇ ਪਏ ਸਨ ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਚੁਕਵਾਇਆ ਗਿਆ ਅਤੇ ਚੌਕਾਂ ਦੀ ਸਫ਼ਾਈ ਕਰਵਾਈ ਗਈ ਇਹਨਾਂ ਚੌਕਾਂ ਨੂੰ ਸੁੰਦਰ ਬਣਾਉਣ ਲਈ ਇੰਟਰਲੌਕ ਟਾਇਲਾਂ ਅਤੇ ਗਰਿੱਲਾਂ ਲਗਵਾ ਕੇ ਸ਼ਹਿਰ ਵਾਸੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ। 

ਖੰਨਾ ਸ਼ਹਿਰ ਦੀ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਟ੍ਰੈਫਿਕ ਲਾਈਟਾਂ ਲਗਵਾਈਆਂ ਗਈਆ। ਖੰਨਾ ਸ਼ਹਿਰ ਦੀ ਸਫ਼ਾਈ ਲਈ ਨਵੀਆਂ ਮਸ਼ੀਨਾਂ ਲਿਆਂਦੀਆ ਗਈਆਂ ਅਤੇ  ਖੰਨਾ ਸ਼ਹਿਰ ਨੂੰ ਸੋਹਣਾ ਬਣਾਉਣ ਲਈ ਹੋਰ ਅਨੇਕਾਂ ਕਾਰਜ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖੰਨਾ ਦੇ ਵਿਕਾਸ ਕਾਰਜ ਕਰਵਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। 

ਉਨ੍ਹਾਂ ਖੰਨਾ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੰਨਾ ਸਾਡੀ ਜਨਮ ਭੂਮੀ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਖੰਨਾ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਉਣ ਲਈ ਕੰਮ ਕਰੀਏ। ਸੌਂਦ ਨੇ ਕਿਹਾ ਕਿ ਉਨ੍ਹਾਂ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ।

ਗੁਰਬਾਣੀ ਵਿੱਚੋਂ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦੇ ਬਰਾਬਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਨੂੰ ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਭੁਪਿੰਦਰ ਸਿੰਘ ਸੌਂਦ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਕੌਂਸਲਰ ਪਰਮਪ੍ਰੀਤ ਸਿੰਘ, ਓ.ਐਸ.ਡੀ ਕਰਨ ਅਰੋੜਾ, ਦਫਤਰ ਇੰਚਾਰਜ ਕੁਲਵੰਤ ਸਿੰਘ ਮਹਿਮੀ, ਰਾਜਪਾਲ ਕੌਰ, ਗੁਰਜੀਤ ਕੌਰ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਹਰਜੀਤ ਸਿੰਘ ਭਾਟੀਆ, ਕੀਮਤੀ ਲਾਲ, ਮਲਕੀਤ ਸਿੰਘ ਮੀਤਾ, ਅਵਤਾਰ ਸਿੰਘ ਮਾਨ, ਗੁਰਮੇਲ ਸਿੰਘ ਕਾਲਾ, ਸੁਨੀਲ ਨੀਟਾ, ਵਿਨੋਦ ਵਿੱਜ, ਗੌਰਵ ਮੋਦਗਿਲ,ਹੁਕਮ ਚੰਦ, ਬਲਵੰਤ ਸਿੰਘ ਲੋਹਟ, ਗੁਰਦੀਪ ਸਿੰਘ ਦੀਪਾ ਤੋਂ ਇਲਾਵਾ ਵੱਡੀ ਗਿਣਤੀ ਲੋਕ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD