Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਗਤੀਵਿਧੀਆਂ ਜਾਰੀ

ਸਕੂਲ ਬੱਸਾਂ ਦੇ ਕੱਟੇ 17 ਚਲਾਨ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਾਜ਼ਿਲਕਾ , 21 Aug 2025

Last updated on: Aug 22, 2025, 14:58 IST

ਜ਼ਿਲ੍ਹੇ ਵਿੱਚੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। 

ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਲਾਗੂ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਅਤੇ ਸਿਖਿਆ ਵਿਭਾਗ ਦੀ ਸਾਂਝੀ ਟੀਮ ਵੱਲੋਂ ਅਰਨੀਵਾਲਾ ਖੇਤਰ ਵਿਚ ਚੈਕਿੰਗ ਕੀਤੀ ਗਈ, ਸਕੂਲ ਬੱਸਾਂ ਦੇ 17 ਚਲਾਨ ਕੱਟੇ ਗਏ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਪਾਲਸੀ ਅਨੁਸਾਰ ਸਕੂਲ ਬੱਸਾਂ ਵਿਚ ਲੋੜੀਂਦੀਆਂ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ ਜਿਵੇਂ ਕਿ

*ਸਕੂਲ ਜਾਣ ਵਾਲੇ ਬੱਚਿਆਂ ਨਾਲ ਸਬੰਧਤ ਖਾਸ ਲੋੜਾਂ ਦਾ ਧਿਆਨ ਰੱਖਣਾ

*ਸਾਰੀਆਂ ਸਕੂਲ ਬੱਸਾਂ ਦਾ ਰੰਗ ਪੀਲਾ ਹੋਵੇਗਾ

*ਸਾਰੀਆਂ ਸਕੂਲ ਬੱਸਾਂ ਵਿਚ ਐਮਰਜੰਸੀ ਦਰਵਾਜ਼ਾ ਹੋਣਾ ਲਾਜ਼ਮੀ ਹੈ ਅਤੇ ਬੱਚਿਆਂ ਨੂੰ ਇਹ ਦਰਵਾਜ਼ਾ ਖੋਲਣ ਦੀ ਟ੍ਰੇਨਿੰਗ ਦਿੱਤੀ ਜਾਣੀ ਚਾਹੀਦੀ ਹੈ। ਆਮ ਸਮੇਂ ਤੇ ਇਹ ਦਰਵਾਜ਼ਾ ਬੰਦ ਰਹਿਣਾ ਚਾਹੀਦਾ ਹੈ।

*ਬੱਚਿਆਂ ਦੀਆਂ ਸੀਟਾਂ ਨੀਚੇ ਓਹਨਾ ਦਾ ਸਮਾਂਨ ਰੱਖਣ ਲਈ ਜਗ੍ਹਾ ਬਣੀ ਹੋਈ ਚਾਹੀਦੀ ਹੈ ਜਿਸ ਵਿਚ ਉਹ ਆਪਣਾ ਸਕੂਲ ਬੈਗ ਰੱਖ ਸਕਣ

*.ਦਰਵਾਜ਼ਾ ਖੁਲਣ ਤੇ ਹਜ਼ਾਰਡ ਲਾਈਟ ਔਟੋਮੈਟਿਕੈਲੀ ਲੱਗਣੀ ਚਾਹੀਦੇ ਹਨ .

*.ਸਾਰੀਆਂ ਸੀਟਾਂ ਸਾਹਮਣੇ ਹੋਈਆਂ ਚਾਹੀਦੀਆਂ ਹਨ ਪ੍ਰੰਤੂ ਦਰਵਾਜ਼ੇ ਵਾਲੀ ਸੀਟ ਪਿੱਛੇ ਨੂੰ ਹੋਵੇਗੀ ਅਤੇ ਬੱਚਿਆਂ ਨੂੰ ਡਿੱਗਣ ਤੋਂ ਬਚਾਉਣ ਲਈ ਪ੍ਰਬੰਧ ਹੋਣੇ ਚਾਹੀਦੇ ਹਨ।

*ਬੱਸ ਦੇ ਸਪੀਡ ਲਿਮਿਟ ਸੈੱਟ ਕੀਤੀ ਹੋਣੀ ਚਾਹੀਦੀ ਹੈ ਅਤੇ ਇਹ ਸਪੀਡ ਲਿਮਿਟ ਨਾਲ ਛੇੜ ਛਾੜ ਨਹੀਂ ਹੋਣੀ ਚਾਹੀਦੀ।

ਇਸ ਪਾਲਸੀ ਅਧੀਨ ਸਕੂਲਾਂ ਦੇ ਪ੍ਰਿੰਸੀਪਲ ਹੇਠ ਲਿਖੀਆ ਹਿਦਾਇਤਾਂ ਦੀ ਪਾਲਣਾ ਕਰਨਗੇ-

*ਸਾਰੀਆਂ ਸਕੂਲ ਬੱਸਾਂ ਦਾ ਰੰਗ ਪੀਲਾ ਹੋਵੇ

*ਸਕੂਲ ਬਸ ਤੇ ਸਾਰੇ ਐਮਰਜੰਸੀ ਨੰਬਰ ਲਿਖੇ ਹੋਣ

*ਸਕੂਲ ਬੱਸਾਂ ਵਿਚ ਪਾਲਸੀ ਅਨੁਸਾਰ ਸਾਰੀਆਂ ਸਹੂਲਤਾਂ ਹੋਣ

*ਬਸ ਦੇ ਡਰਾਈਵਰ ਨੂੰ ਹਾਇਰ ਕਰਨ ਤੋਂ ਪਹਿਲਾ ਇਹ ਧਿਆਨ ਰੱਖਿਆ ਜਾਵੇ ਕੇ ਡਰਾਈਵਰ ਤੇ ਕਿਸੇ ਵੀ ਤਰਾਹ ਦਾ ਚਲਾਣ ਨਾ ਹੋਇਆ ਹੋਵੇ ਡਰਾਈਵਰ ਕੋਲ ਬੱਸ ਚਲਾਉਣ ਦਾ 05 ਸਾਲ ਦਾ ਤਜ਼ੁਰਬਾ ਹੋਵੇ ਅਤੇ ਬਸ ਦੇ ਡਰਾਈਵਰ ਨੂੰ ਕੋਈ ਲੱਗ ਵਾਲੀ ਬਿਮਾਰੀ ਨਾ ਹੋਵੇ. 

*ਬਸ ਵਿਚ ਅਟੈਂਡੈਂਟ ਹੋਵੇ ਅਤੇ ਲੜਕੀਆਂ ਦੇ ਲਈ ਲੇਡੀ ਅਟੈਂਡੈਂਟ ਹੋਣਾ ਲਾਜ਼ਮੀ ਹੈ .

*ਬਸ ਨਿਰਮਿਤ ਸਪੀਡ ਤੋਂ ਜਾਂਦਾ ਸਪੀਡ ਤੇ ਨਹੀਂ ਚਲਾਨੀ ਚਾਹੀਦੀ ਹੈ .

*ਬਸ ਵਿਚ ਬਚੇ ਓਵਰਲੋਡ ਨਾ ਹੋਣ

*ਇਹ ਯਕੀਨੀ ਬਣਾਉਣ ਕਿ ਬੱਸ ਵਿੱਚ ਇੱਕ ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਹੋਣਾ ਚਾਹੀਦਾ ਹੈ

*ਸਕੂਲ ਬੱਸ ਤੇ “ਸਕੂਲ ਡਿਊਟੀ 'ਤੇ" ਲਾਜਮੀ ਲਿਖਿਆ ਹੋਣਾ ਚਾਹੀਦਾ ਹੈ

*ਇਹ ਯਕੀਨੀ ਬਣਾਉਣ ਲਈ ਕਿ ਬੱਸ ਦੀਆਂ ਖਿੜਕੀਆਂ ਨੂੰ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਚਾਹੀਦਾ ਹੈ

*ਇਹ ਯਕੀਨੀ ਬਣਾਉਣ ਲਈ ਕਿ ਸਕੂਲ ਬੱਸ ਦੇ ਦਰਵਾਜ਼ੇ ਤੇ ਤਾਲੇ ਫਿੱਟ ਕੀਤੇ ਗਏ ਹਨ

*ਇਹ ਕੀਨੀ ਬਣਾਉਣ ਲਈ ਕਿ ਬੱਸ ਡਰਾਈਵਰ ਅਤੇ ਕੰਡਕਟਰ ਡਿਊਟੀ 'ਤੇ ਵਰਦੀ ਪਹਿਨਣ।

*ਡਰਾਈਵਰਾਂ ਦੀ ਮੈਡੀਕਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ

*ਇਹ ਯਕੀਨੀ ਬਣਾਉਣ ਲਈ ਕਿ ਡਰਾਈਵਰ ਸਿਗਰਟ ਸ਼ਰਾਬ, ਤੰਬਾਕੂ ਜਾਂ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਦਾ ਹੈ।

ਚੈਕਿੰਗ ਦੌਰਾਨ ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਸੂਰਜ ਭਾਨ, ਟਰਾਂਸਪੋਰਟ ਵਿਭਾਗ ਤੋਂ ਸੰਜੈ ਸ਼ਰਮਾ ਅਤੇ ਪੁਲਿਸ, ਜ਼ਿਲ੍ਹਾ ਬਾਲ ਸੁਰੱਖਿਆ ਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD