Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ : ਬਰਿੰਦਰ ਕੁਮਾਰ ਗੋਇਲ

ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਟੇਡੀ ਵਾਲਾ, ਪਿੰਡ ਧੀਰਾ ਘਾਰਾ ਅਤੇ ਗਜ਼ਨੀਵਾਲਾ ਦਾ ਕੀਤਾ ਦੌਰਾ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, Ranbir Singh Bhullar, Rajneesh Kumar Dahiya, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 21 Aug 2025

Last updated on: Aug 22, 2025, 15:05 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਫ਼ਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗਜ਼ਨੀ ਵਾਲਾ ਤੇ ਧੀਰਾ ਘਾਰਾ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਇਹ ਗੱਲ ਕਹੀ। 

ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਰਹੇ ਹਨ। 

ਉਹਨਾਂ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੋਈ ਹੜ੍ਹ ਪ੍ਰਭਾਵਿਤ ਪਿੰਡ ਨਾ ਰਹਿ ਜਾਵੇ ਇਸ ਦੇ ਲਈ ਸੈਕਟਰਾਂ ਦੇ ਵਿੱਚ ਵੰਡ ਕਰਕੇ ਅਧਿਕਾਰੀਆਂ ਨੂੰ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਅਹਿਮ ਪਹਿਲ ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਨਾਲ-ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ।

ਇਸ ਦੌਰਾਨ ਕੈਬਿਨਟ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।  ਹੜ ਪ੍ਰਭਾਵਿਤਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। 

ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਸ੍ਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸ ਐਸ ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। 

ਇਸ ਮੌਕੇ ਐਸਡੀਐਮ ਗੁਰਮੀਤ ਸਿੰਘ, ਐਸਡੀਐਮ ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਆਰ.ਟੀ.ਏ. ਅਮਨਦੀਪ, ਐਸ.ਈ. ਸ੍ਰੀ ਰਾਜਨ ਢੀਂਗਰਾ, ਸੰਦੀਪ ਗੋਇਲ, ਮੈਡਮ ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Ranbir Singh Bhullar , Rajneesh Kumar Dahiya , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD