Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : 59 ਗ੍ਰਾਮ ਨਸ਼ੀਲੇ ਪਾਊਡਰ ਸਮੇਤ 5 ਵਿਅਕਤੀ ਕੀਤੇ ਗ੍ਰਿਫ਼ਤਾਰ

ਨਸ਼ਾ ਤਸਕਰੀ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਰੂਪਨਗਰ , 21 Aug 2025

Last updated on: Aug 22, 2025, 15:21 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 59 ਗ੍ਰਾਮ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਜ਼ਿਲ੍ਹਾ ਪੁਲਿਸ ਵਲੋਂ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਤਾਲਮੇਲ ਕਰਕੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਓਪਰੇਸ਼ਨ ਸੀਲ ਚਲਾਇਆ ਗਿਆ ਅਤੇ ਇੰਟਰਸਟੇਟ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਵਿਕਰਮਜੀਤ ਸਿੰਘ ਵਾਸੀ ਸੰਧੂਆ ਰੋਡ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। 

ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਟੀਮ ਵੱਲੋਂ ਮਨਪ੍ਰੀਤ ਸਿੰਘ ਵਾਸੀ ਪਿੰਡ ਗੋਪਾਲਪੁਰ ਥਾਣਾ ਨੂਰਪੁਰਬੇਦੀ ਅਤੇ ਸਾਹਿਲ ਵਾਸੀ ਪਿੰਡ ਝਿੰਜੜੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 17 ਗ੍ਰਾਮ ਨਸ਼ੀਲਾ ਪਾਊਡਰ ਅਤੇ ਸਰੂਪ ਸਿੰਘ ਵਾਸੀ ਪਿੰਡ ਚੂਚਕਵਾਲ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਗ੍ਰਾਮ ਨਸ਼ੀਲਾ ਪਾਉਡਰ ਬ੍ਰਾਮਦ ਕੀਤਾ ਗਿਆ। ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਨੂਰਪੁਰਬੇਦੀ ਵੱਲੋਂ ਅਜੈ ਕੁਮਾਰ ਵਾਸੀ ਪਿੰਡ ਸਰਾਏ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਐਸ ਐਸ ਪੀ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਰੁੱਧ ਲੜਾਈ ਨੂੰ ਤੇਜ਼ ਕਰਨ ਲਈ, ਰੂਪਨਗਰ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ‘ਯੁੱਧ ਨਾਸ਼ੀਆ ਵਿਰੁੱਧ' ਮੁਹਿੰਮ ਤਹਿਤ ਓਪ੍ਰੇਸ਼ਨ ਸੀਲ ਚਲਾਇਆ। ਐੱਸਐੱਸਪੀ ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD