Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਾਹੁਲ ਚਾਬਾ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ; ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚੋਂ ਨਿਰਾਸ਼ ਨਹੀਂ ਪਰਤਣ ਦਿੱਤਾ ਜਾਵੇਗਾ

Rahul Chaba, DC Sangrur, Deputy Commissioner Sangrur, Sangrur, Sandeep Rishi

Web Admin

Web Admin

5 Dariya News

ਸੰਗਰੂਰ , 22 Aug 2025

Last updated on: Aug 22, 2025, 17:58 IST

ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਬਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਹਨਾਂ ਨੂੰ ਇਸ ਇਤਿਹਾਸਕ ਜ਼ਿਲ੍ਹੇ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।

ਆਪਣੇ ਕਾਰਜਕਾਲ ਦੌਰਾਨ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਹੋਰ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਉਹਨਾਂ ਦਾ ਇਹ ਯਤਨ ਰਹੇਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕ ਕਿਸੇ ਵੀ ਕਾਰਨ ਨਿਰਾਸ਼ ਨਾ ਪਰਤਣ। 

ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਖੇਤੀਬਾੜੀ ਨਾਲ ਸਬੰਧਤ ਦਿੱਕਤਾਂ ਦੂਰ ਕਰਨ ਨੂੰ ਪਹਿਲ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀਆਂ ਸੜਕਾਂ ਤੇ ਸਾਫ਼ ਸਫ਼ਾਈ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ। ਸ਼੍ਰੀ ਚਾਬਾ ਨੇ ਬਤੌਰ ਪੀ.ਸੀ.ਐੱਸ. ਅਧਿਕਾਰੀ ਆਪਣੇ ਕਰੀਅਰ ਦੀ ਸ਼ੁਰੂਆਤ ਪੀ.ਜੀ.ਓ., ਹੁਸ਼ਿਆਰਪੁਰ ਵਜੋਂ ਕੀਤੀ ਸੀ, ਉਪਰੰਤ ਉਹਨਾਂ ਨੇ ਐੱਸ.ਡੀ.ਐਮ. ਬਟਾਲਾ, ਏ.ਡੀ.ਸੀ. ਬਠਿੰਡਾ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ ਵਿਖੇ ਸੇਵਾਵਾਂ ਨਿਭਾਈਆਂ। 

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਹਨਾਂ ਨੇ ਸੁਲਤਾਨਪੁਰ ਲੋਧੀ ਵਿਖੇ ਬਤੌਰ ਏ.ਸੀ.ਈ.ਓ., ਫੀਲਡ ਵਿਚਲੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਨਿਭਾਈ। ਸੰਗਰੂਰ ਵਿਖੇ ਤਬਾਦਲਾ ਹੋਣ ਤੋਂ ਪਹਿਲਾਂ ਉਹ ਬਤੌਰ ਏ.ਸੀ.ਈ.ਓ. ਇਨਵੈਸਟ ਪੰਜਾਬ ਅਤੇ ਐਮ.ਡੀ. ਪੰਜਾਬ ਇਨਫੋਟੈਕ, ਸੇਵਾਵਾਂ ਨਿਭਾਅ ਰਹੇ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ 'ਤੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ, ਸਮੂਹ ਐੱਸ.ਡੀ.ਐਮਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur , Sandeep Rishi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD