Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ : ਭਗਵੰਤ ਸਿੰਘ ਮਾਨ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਸੁਲਤਾਨਪੁਰ ਲੋਧੀ (ਕਪੂਰਥਲਾ) , 22 Aug 2025

Last updated on: Aug 23, 2025, 12:48 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ।

ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਅਜਿਹੇ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD