Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 22 Aug 2025

Last updated on: Aug 23, 2025, 12:59 IST

ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਸਥਾਪਿਤ ਕਰੇਗੀ। ਨੀਤੀ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਨੀਤੀ ਦੀ ਸ਼ੁਰੂਆਤ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਦਯੋਗਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ ਹੈ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। 

ਭਗਵੰਤ ਸਿੰਘ ਮਾਨ ਨੇ ਸੁਚੱਜੇ ਸ਼ਾਸਨ, ਪਾਰਦਰਸ਼ੀ ਨਿਯਮਾਵਲੀ ਅਤੇ ਕਾਰੋਬਾਰ ‘ਚ ਆਸਾਨੀ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ ਅਤੇ ਸਿਰਫ਼ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀਆਂ ਵਰਗੇ ਮੁੱਖ ਸੁਧਾਰ ਪੇਸ਼ ਕੀਤੇ ਹਨ, ਜੋ ਆਪਣੇ ਆਪ ਵਿੱਚ ਇੱਕ ਵੱਡਾ ਮੀਲ ਪੱਥਰ ਹੈ। 

ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਸੂਚੀਬੱਧ ਪੇਸ਼ੇਵਰਾਂ ਦੁਆਰਾ ਥਰਡ-ਪਾਰਟੀ ਪ੍ਰਮਾਣਿਕਤਾ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਪ੍ਰਣਾਲੀ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੇਸ਼ੇਵਰਾਂ ਵਿੱਚ ਮੁੱਖ ਤੌਰ 'ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ, ਪ੍ਰਦੂਸ਼ਣ ਕੰਟਰੋਲ ਕਮੇਟੀਆਂ ਜਾਂ ਰਾਜ ਵਾਤਾਵਰਨ ਵਿਭਾਗਾਂ ਤੋਂ ਸੇਵਾਮੁਕਤ ਵਾਤਾਵਰਨ ਇੰਜੀਨੀਅਰ ਅਤੇ ਲੋੜੀਂਦੀ ਇੰਜੀਨੀਅਰਿੰਗ ਯੋਗਤਾ ਵਾਲੇ ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਸ਼ਾਮਲ ਹਨ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਮਾਣਿਤ ਪੇਸ਼ੇਵਰ ਉਦਯੋਗਾਂ ਵਿਸ਼ੇਸ਼ ਕਰਕੇ ਉਦਯੋਗਿਕ ਅਸਟੇਟਾਂ ਵਿੱਚ ਵ੍ਹਾਈਟ, ਗਰੀਨ ਅਤੇ ਉਰੇਂਜ ਸ਼੍ਰੇਣੀ ਅਧੀਨ ਆਉਂਦੇ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਜਿਵੇਂ ਸਥਾਪਨਾ ਲਈ ਸਹਿਮਤੀ/ਐਨ.ਓ.ਸੀ., ਸੰਚਾਲਨ ਲਈ ਸਹਿਮਤੀ ਅਤੇ ਵਾਤਾਵਰਨ ਕਾਨੂੰਨਾਂ ਅਧੀਨ ਪਾਲਣਾ ਦੀ ਨਿਗਰਾਨੀ ਆਦਿ ਲਈ ਸਹੂਲਤਾਂ ਪ੍ਰਦਾਨ ਕਰਨਗੇ। 

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਨੀਤੀ ਹੈ, ਉਨ੍ਹਾਂ ਕਿਹਾ ਕਿ ਇਹ ਵਾਤਾਵਰਣ ਸੁਰੱਖਿਆ ਨੂੰ ਕਾਇਮ ਰੱਖਦਿਆਂ ਉਦਯੋਗਿਕ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਨਾ ਸਿਰਫ਼ ਉਦਯੋਗਾਂ ਲਈ ਪਾਲਣਾ ਦੇ ਬੋਝ ਨੂੰ ਘਟਾਏਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਰੱਖਿਆ ਕਰਦਿਆਂ ਸਾਫ਼ ਹਵਾ-ਪਾਣੀ, ਟਿਕਾਊ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਵੀ ਯਕੀਨੀ ਬਣਾਏਗੀ।

ਮੁੱਖ ਮੰਤਰੀ ਨੇ ਉਦਯੋਗਾਂ, ਪੇਸ਼ੇਵਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਤਿਆਰ-ਬਰ-ਤਿਆਰ, ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲਾ ਅਤੇ ਵਾਤਾਵਰਨ ਪੱਖੋਂ ਟਿਕਾਊ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਵਾਤਾਵਰਨ ਮਾਹਿਰਾਂ ਨੂੰ ਸੂਚੀਬੱਧ ਕਰ ਕੇ ਵੱਖ-ਵੱਖ ਰੁਕਾਵਟਾਂ ਨੂੰ ਦੂਰ ਕਰ ਰਹੀ ਹੈ ਅਤੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਉਦਯੋਗਿਕ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਦੇ ਅਧਿਕਾਰ ਪ੍ਰਦਾਨ ਕਰ ਕੇ ਨੋਟਰੀਆਂ ਵਾਂਗ ਵਧੇਰੇ ਸਸ਼ਕਤ ਬਣਾ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮੁਹਾਰਤ ਉਦਯੋਗ ਨੂੰ ਵਧੇਰੇ ਲਾਭ ਪਹੁੰਚਾਉਂਦਿਆਂ ਸਰਕਾਰੀ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਏਗੀ ਅਤੇ ਉਦਯੋਗੀਕਰਨ ਦੀ ਗਤੀ ਨੂੰ ਹੋਰ ਤੇਜ਼ ਕਰੇਗੀ। ਇਸ ਨੂੰ ਉਦਯੋਗਪਤੀਆਂ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਤੌਰ 'ਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਵਿਕਾਸ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਨਾਸਤੇ ਵਚਨਬੱਧ ਹੈ। 

ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਬ੍ਰੇਨ ਡਰੇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ ਅਤੇ ਪੰਜਾਬ ਵਿੱਚ ਹੁਣ "ਬ੍ਰੇਨ ਗੇਨ" ਦਾ ਯੁੱਗ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਇਸ ਨੇਕ ਪਹਿਲਕਦਮੀ ਦੇ ਸਮਰਥਨ ਦਾ ਸੱਦਾ ਦਿੱਤਾ ਅਤੇ ਪੇਸ਼ੇਵਰਾਂ ਨੂੰ ਇਸ ਵਿਲੱਖਣ ਯਤਨ ਵਿੱਚ ਪੂਰੇ ਦਿਲੋਂ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਸਕੱਤਰ ਪ੍ਰਿਯਾਂਕ ਭਾਰਤੀ, ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD