Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਸਿੰਘ ਮਾਨ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Bal Mukand Sharma

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Aug 2025

Last updated on: Aug 23, 2025, 13:18 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਅੱਜ ਸ਼ਾਮੀਂ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। 

ਉਨ੍ਹਾਂ ਨੇ ਉੱਘੇ ਕਾਮੇਡੀਅਨ ਦੇ ਦੇਹਾਂਤ ਨੂੰ ਕਲਾ, ਸਾਹਿਤ, ਸੱਭਿਆਚਾਰ ਅਤੇ ਸਿਨੇਮਾ ਦੀ ਦੁਨੀਆ ਲਈ ਵੱਡਾ ਘਾਟਾ ਦੱਸਿਆ। ਭਾਵੁਕ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਪੈਦਾ ਹੋਏ ਖਲਾਅ ਨੂੰ ਨੇੜ ਭਵਿੱਖ ਵਿੱਚ ਭਰਨਾ ਆਸਾਨ ਨਹੀਂ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਖ਼ਰਾਬ ਸਿਹਤ ਦੇ ਬਾਵਜੂਦ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਕਾਮੇਡੀ ਵਿੱਚ ਨਵੇਂ ਵਿਚਾਰਾਂ ਨਾਲ ਤਜਰਬਾ ਕੀਤਾ ਅਤੇ ਆਪਣੀ ਸ਼ਾਨਦਾਰ ਮੌਜੂਦਗੀ ਨਾਲ ਪੰਜਾਬੀ ਸਿਨੇਮਾ ਦੇ ਮੌਜੂਦਾ ਰੂਪਾਂ ਨੂੰ ਅਮੀਰੀ ਬਖ਼ਸ਼ੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੇ ਆਖਰੀ ਸਾਹ ਤੱਕ ਦੁਨੀਆ ਭਰ ਵਿੱਚ ਪੰਜਾਬੀ ਕਾਮੇਡੀ, ਸਿਨੇਮਾ ਅਤੇ ਸੱਭਿਆਚਾਰ ਦਾ ਝੰਡਾ ਬੁਲੰਦ ਕੀਤਾ। ਜਸਵਿੰਦਰ ਭੱਲਾ ਨੂੰ ਬਹੁ-ਪੱਖੀ ਸ਼ਖ਼ਸੀਅਤ ਅਤੇ ਧਰਤੀ ਮਾਂ ਦਾ ਸੱਚਾ ਸਪੂਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਦੁਰਲੱਭ ਵਿਅੰਗ ਅਤੇ ਹਾਜ਼ਰ ਜਵਾਬੀ ਰਾਹੀਂ ਜ਼ਮੀਨੀ ਪੱਧਰ 'ਤੇ ਆਮ ਲੋਕਾਂ ਨੂੰ ਟੁੰਬਣ ਵਿੱਚ ਵੱਡਾ ਯੋਗਦਾਨ ਪਾਇਆ। 

ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦੇਸ਼ ਭਰ ਦੇ ਉਭਰਦੇ ਕਲਾਕਾਰਾਂ ਖ਼ਾਸ ਕਰ ਕੇ ਹਾਸਰਸ ਕਲਾਕਾਰਾਂ ਲਈ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਟੈਲੀਵਿਜ਼ਨ ਅਤੇ ਪੰਜਾਬੀ ਫਿਲਮ ਇੰਡਸਟਰੀ 'ਤੇ ਅਮਿੱਟ ਛਾਪ ਛੱਡੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਜਸਵਿੰਦਰ ਭੱਲਾ ਨੇ ਆਪਣੀ ਸਿਹਤਮੰਦ ਕਾਮੇਡੀ ਰਾਹੀਂ ਤਣਾਅਗ੍ਰਸਤ ਮਨਾਂ ਦੀ ਉਦਾਸੀ ਦੂਰ ਕੀਤੀ, ਜਿਸ ਨਾਲ ਉਨ੍ਹਾਂ ਦਾ ਨਾਮ ਘਰ-ਘਰ ਵਿੱਚ ਮਕਬੂਲ ਹੋਇਆ।

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਦੀ ਮੌਤ ਨਾਲ ਪੰਜਾਬੀ ਕਾਮੇਡੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਪਰ ਉਹ ਪ੍ਰਸ਼ੰਸਕਾਂ ਦੇ ਚੇਤਿਆਂ ਵਿੱਚ ਹਮੇਸ਼ਾ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਪੰਜਾਬੀ ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਸ਼ਾਨਦਾਰ ਯੋਗਦਾਨ ਪਾਇਆ। 

ਪਰਿਵਾਰ ਨਾਲ ਦਿਲੋਂ ਹਮਦਰਦੀ ਸਾਂਝੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਤੇ ਲੱਖਾਂ ਪ੍ਰਸ਼ੰਸਕਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bal Mukand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD