Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੱਲਾ ਪਹੁੰਚ ਕੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਵਾਟਰ ਟ੍ਰੀਟਮੈਂਟ ਪਲਾਂਟ ਅਤੇ ਪ੍ਰੋਜੈਕਟ ਅਧੀਨ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ ਅਤੇ ਹੈਲਥ ਚੈੱਕਅਪ ਕੈਂਪ ਦੀ ਕੀਤੀ ਸ਼ੁਰੁਆਤ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 22 Aug 2025

Last updated on: Aug 23, 2025, 13:52 IST

ਅੰਮ੍ਰਿਤਸਰ ਦੱਖਣੀ ਹਲਕੇ ਤੋਂ ਵਿਧਾਇਕ ਅਤੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਵੱਲਾ ਨੇੜੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਅਧੀਨ ਬਣਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 

ਜਿਸ ਦੌਰਾਨ ਉਨ੍ਹਾਂ ਨੇ ਨਿਰਮਾਣ ਅਧੀਨ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੇ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਜਿਕਰਯੋਗ ਹੈ ਕਿ ਨਗਰ ਨਿਗਮ ਦੁਆਰਾ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਊਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਜਿਸਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਅਪਰ ਬਾਰੀ ਦੋਆਬ ਨਹਿਰ ਦੇ ਪਾਣੀ ਨੂੰ ਸ਼ੁੱਧ ਕਰਕੇ ਘਰ-ਘਰ ਸਪਲਾਈ ਕੀਤਾ ਜਾਵੇਗਾ। 

ਇਸ ਪ੍ਰੋਜੈਕਟ ਤਹਿਤ, 44 ਕਰੋੜ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਇੱਕ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ, 45 ਨਵੀਆਂ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ, 24 ਮੌਜੂਦਾ ਟੈਂਕੀਆਂ ਦੀ ਮੁਰੰਮਤ ਦੇ ਨਾਲ-ਨਾਲ ਸ਼ਹਿਰ ਵਿੱਚ 112 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ।

ਇਸ ਮੌਕੇ ਡਾ. ਨਿੱਝਰ ਨੇ ਪ੍ਰੋਜੈਕਟ 'ਤੇ ਕੰਮ ਕਰ ਰਹੀ ਲਾਰਸਨ ਐਂਡ ਟੂਬਰੋ ਕੰਪਨੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ  ਨਾਲ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੀਟਿੰਗ ਵੀ ਕੀਤੀ। ਡਾ. ਨਿੱਝਰ ਨੇ ਇਸ ਮੌਕੇ ਕਿਹਾ ਕਿ ਇਹ ਪ੍ਰੋਜੈਕਟ ਤੇਜ਼ੀ ਨਾਲ ਘਟ ਰਹੇ ਭੂਮੀਗਤ ਪਾਣੀ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼ ਪਾਣੀ ਦੀ ਸਪਲਾਈ ਲਈ ਬਹੁਤ ਮਹੱਤਵਪੂਰਨ ਹੈ, ਜਿਸ ਨਾਲ ਨਾ ਸਿਰਫ ਭੂਮੀਗਤ ਪਾਣੀ 'ਤੇ ਸਾਡੀ ਨਿਰਭਰਤਾ ਘਟੇਗੀ ਬਲਕਿ ਆਮ ਲੋਕਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਵੀ ਯਕੀਨੀ ਬਣੇਗੀ। 

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਆਉਣ ਵਾਲੇ 30 ਸਾਲਾਂ ਲਈ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਸਾਲ 2055 ਵਿੱਚ ਸ਼ਹਿਰ ਦੀ ਅਨੁਮਾਨਤ 25 ਲੱਖ ਆਬਾਦੀ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਪ੍ਰੋਜੈਕਟ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਘਰਾਂ ਜਾਂ ਦੁਕਾਨਾਂ ਦੇ ਨੇੜੇ ਕੋਈ ਨਿਰਮਾਣ ਕਾਰਜ ਚੱਲ ਰਿਹਾ ਹੈ ਤਾਂ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ। 

ਡਾ. ਨਿੱਝਰ ਵੱਲੋਂ ਪਲਾਂਟ ਅਹਾਤੇ ਵਿੱਚ ਦਿਲ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦੀ ਜਾਂਚ ਲਈ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦਾ ਉਦਘਾਟਨ ਵੀ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਵਿਜੇ ਕੋਤਵਾਲ, ਜ਼ਿਲ੍ਹਾ ਟੀਬੀ ਅਫ਼ਸਰ, ਡਾ. ਅਨਿਲ, ਕਾਰਡੀਓਲੋਜਿਸਟ ਅਤੇ ਡਾ. ਅਮਿਤ, ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਨੇ ਪਲਾਂਟ ਵਿੱਚ ਕੰਮ ਕਰਨ ਵਾਲੇ ਕਾਮਿਆਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਫੇਫੜਿਆਂ ਅਤੇ ਦਿਲ ਨੂੰ ਸਿਹਤਮੰਦ ਰੱਖਣ ਲਈ ਕੀਤੇ ਜਾਣ ਵਾਲੇ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ। 

ਇਸ ਮੌਕੇ ਡਾ. ਨਿੱਝਰ ਨੇ ਪਲਾਂਟ ਅਹਾਤੇ ਵਿੱਚ ਇੱਕ ਰੁੱਖ ਵੀ ਲਗਾਇਆ।  ਇਸ ਮੌਕੇ ਜਿਤਿਨ ਵਾਸੂਦੇਵਾ ਐਸਈ ਪ੍ਰੋਜੈਕਟ, ਲਾਰਸਨ ਐਂਡ ਟੂਬਰੋ ਦੇ ਪ੍ਰੋਜੈਕਟ ਮੈਨੇਜਰ ਰਾਹੁਲ ਪਟੇਲ, ਉਸਾਰੀ ਮੈਨੇਜਰ ਅਸ਼ਵਨੀ ਕੁਮਾਰ, ਐਸਡੀਓ ਰਣਜੀਤ ਸਿੰਘ, ਡਾ. ਮੋਨਿਕਾ ਸੱਭਰਵਾਲ, ਗਿਰੀਰਾਜ ਸਿੰਘ ਹਾਡਾ, ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD