Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਸਰਦੂਲਗੜ੍ਹ ਦੇ ਵਿਕਾਸ ਕਾਰਜ ਨਿਰਵਿਘਨ ਜਾਰੀ : ਗੁਰਪ੍ਰੀਤ ਸਿੰਘ ਬਣਾਂਵਾਲੀ

ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜਿੰਮੇਵਾਰੀ : ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 22 Aug 2025

Last updated on: Aug 23, 2025, 13:57 IST

ਆਪਣੇ ਹਲਕੇ ਸਰਦੂਲਗੜ੍ਹ ਦਾ ਹਰ ਪੱਖੋਂ ਵਿਕਾਸ ਕਰਨਾ ਮੇਰੀ ਪਹਿਲੀ ਜਿੰਮੇਵਾਰੀ ਹੈ, ਇਹ ਜਿੰਮੇਵਾਰੀ ਮੈਨੂੰ ਲੋਕਾਂ ਨੇ ਸੌਂਪੀ ਹੈ, ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹਰ ਤਰ੍ਹਾਂ ਨਾਲ ਲੋਕਾਂ ਦੇ ਕੰਮ ਕਰਵਾਉਣ ਲਈ ਤਤਪਰ ਹਾਂ। ਹਲਕੇ ਦਾ ਵਿਕਾਸ ਮੇਰੀ ਪਹਿਲੀ ਜਿੰਮੇਵਾਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।

ਹਲਕੇ 'ਚ ਹੋਏ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਉਨ੍ਹਾਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਦੇ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਬੜੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਫਿਰਨੀ ਦੀ ਮੰਗ ਨੂੰ ਪੂਰਾ ਕਰਦੇ ਹੋਏ 64 ਲੱਖ ਦੀ ਲਾਗਤ ਨਾਲ ਨਵੀਂ ਬਣੀ ਆਰ.ਸੀ.ਸੀ ਫਿਰਨੀ, ਪਿੰਡ ਜਟਾਣਾ ਕਲਾਂ ਵਿਖੇ 33 ਲੱਖ ਦੀ ਲਾਗਤ ਨਾਲ ਨਵੀਂ ਬਣੀ ਲਾਇਬ੍ਰੇਰੀ ਅਤੇ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਸਰਦੂਲੇਵਾਲਾ ਵਿਖੇ ਬੜੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਫਿਰਨੀ ਦੀ ਮੰਗ ਨੂੰ ਪੂਰਾ ਕਰਦੇ ਹੋਏ 1 ਕਰੋੜ 2 ਲੱਖ ਦੀ ਲਾਗਤ ਨਾਲ ਨਵੀਂ ਬਣੀ ਆਰ.ਸੀ.ਸੀ ਫਿਰਨੀ ਦਾ ਉਦਘਾਟਨ ਕੀਤਾ ਅਤੇ ਨਾਲ ਹੀ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ।

ਪਿੰਡ ਰਾਏਪੁਰ ਵਿਖੇ ਬੜੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਫਿਰਨੀ ਦੀ ਮੰਗ ਨੂੰ ਪੂਰਾ ਕਰਦੇ ਹੋਏ 2 ਕਰੋੜ 81 ਲੱਖ ਦੀ ਲਾਗਤ ਨਵੀਂ ਬਣੀ ਆਰ.ਸੀ.ਸੀ ਫਿਰਨੀ ਦਾ ਉਦਘਾਟਨ ਕੀਤਾ ਅਤੇ ਨਾਲ ਹੀ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ। 

ਪਿੰਡ ਪੇਰੋਂ ਵਿਖੇ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ... ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਰਦੂਲਗੜ੍ਹ ਰਾਏ ਸਿੰਘ ਕਾਹਨੇਵਾਲਾ, ਬੀ.ਡੀ.ਪੀ.ਓ ਸਰਦੂਲਗੜ੍ਹ, ਐਸ.ਡੀ.ਓ ਮੰਡੀ ਬੋਰਡ, ਐਸ.ਡੀ.ਓ ਪੰਚਾਇਤੀ ਰਾਜ ਵਿਭਾਗ, ਜੇ.ਈ ਪੰਚਾਇਤ ਅਤੇ ਮੰਡੀ ਬੋਰਡ ਵਿਭਾਗ , ਸਰਪੰਚ ਸਾਹਿਬਾਨ, ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਅਹੁਦੇਦਾਰ ਸਾਹਿਬਾਨ ਮੌਜੂਦ ਸਨ...

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD