Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" : ਸਿਵਲ ਸਰਜਨ ਨੇ ਜ਼ੀਰਕਪੁਰ ਦੇ ਮਿਊਂਸਪਲ ਭਵਨ ਵਿਚ ਕੀਤਾ ਨਿਰੀਖਣ

ਸਿਹਤ ਟੀਮਾਂ ਨੇ ਜ਼ਿਲ੍ਹੇ ਭਰ ਦੇ ਸਰਕਾਰੀ ਦਫ਼ਤਰਾਂ ਵਿਚ ਚੈੱਕ ਕੀਤੇ ਕੰਨਟੇਨਰ

Health, Civil Surgeon, Dr Sangeeta Jain

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਜ਼ੀਰਕਪੁਰ , 22 Aug 2025

Last updated on: Aug 23, 2025, 14:08 IST

"ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅਧਿਕਾਰੀਆਂ ਨਾਲ ਜ਼ੀਰਕਪੁਰ ਦੇ ਮਿਊਂਸਪਲ ਭਵਨ ਵਿਚ ਜਾ ਕੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਨਟੇਨਰ ਚੈੱਕ ਕੀਤੇ ਅਤੇ ਮੱਛਰਾਂ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ।

ਉਨ੍ਹਾਂ ਮੌਕੇ 'ਤੇ ਮੌਜੂਦ ਮਿਊਂਸਪਲ ਸਟਾਫ਼ ਨੂੰ ਅਪੀਲ ਕੀਤੀ ਕਿ ਡੇਂਗੂ ਜਿਹੇ ਜਾਨਲੇਵਾ ਬੁ਼ਖਾਰ ਤੋਂ ਬਚਾਅ ਲਈ ਕਿਸੇ ਵੀ ਥਾਂ ਉਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀ ਜਿਥੇ ਖ਼ੁਦ ਵੱਖ-ਵੱਖ ਖੇਤਰਾਂ ਵਿਚ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਦਾ ਨਿਰੀਖਣ ਕਰ ਰਹੇ ਹਨ, ਉਥੇ ਸਿਹਤ ਟੀਮਾਂ ਆਪੋ-ਅਪਣੇ ਪੱਧਰ ਤੇ ਵੀ ਲਗਾਤਾਰ ਚੈਕਿੰਗ, ਚਲਾਨ ਅਤੇ ਜਾਗਰੂਕਤਾ ਗਤੀਵਿਧੀਆਂ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਹਤ ਟੀਮਾਂ ਵਲੋਂ ਹਰ ਸ਼ੁੱਕਰਵਾਰ ਨੂੰ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਉਨ੍ਹਾਂ ਖੇਤਰਾਂ ਵਿਚ ਵਿਸ਼ੇ਼ਸ਼ ਚੈਕਿੰਗ ਕੀਤੀ ਜਾਂਦੀ ਹੈ, ਜਿਥੇ ਪਿਛਲੇ ਸਾਲ ਡੇਂਗੂ ਬੁ਼ਖਾਰ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਸਨ। 

ਉਨ੍ਹਾਂ ਦਸਿਆ ਕਿ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਹੈਲਥ ਵਰਕਰ, ਆਸ਼ਾ ਵਰਕਰ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾ ਰਹੇ ਹਨ। 

ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। 

ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

 

Tags: Health , Civil Surgeon , Dr Sangeeta Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD