Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ੈਰੀ ਕਲਸੀ ਅਤੇ ਦਲਵਿੰਦਰਜੀਤ ਸਿੰਘ ਨੇ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Dalwinderjit Singh, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 22 Aug 2025

Last updated on: Aug 23, 2025, 15:05 IST

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਅਧੂਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। 

ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਵਿਕਰਜੀਤ ਸਿੰਘ ਪਾਂਥੇ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਸ੍ਰੀਮਤੀ ਜਸਵੰਤ ਕੌਰ ਐੱਸ.ਪੀ (ਐੱਚ) ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤਾਂ ਲਈ ਪੁਖਤੇ ਪ੍ਰਬੰਧ ਕੀਤੇ ਜਾਣਗੇ। 

ਉਨਾਂ ਦੱਸਿਆ ਕਿ 30 ਅਗਸਤ ਨੂੰ ਵਿਆਹ ਪੁਰਬ ਸਮਾਗਮ ਤੋਂ ਇੱਕ ਦਿਨ ਪਹਿਲਾਂ 29 ਅਗਸਤ ਨੂੰ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕੰਮ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ। 

ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਲ ਨਾ ਵਰਤੀ ਜਾਵੇ ਅਤੇ ਸਮਾਗਮ ਦੀਆਂ ਤਿਆਰੀਆਂ ਸੁਚਾਰੂ ਢੰਗ ਨਾਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਅੱਜ ਜਲੰਧਰ ਰੋਡ (ਨੇੜੇ ਵੰਡਰ ਹੋਟਲ) ਤੋਂ ਉਮਰੁਪਰਾ ਚੋਂਕ, ਕਾਦੀਆਂ ਵਾਲੀ ਚੂੰਗੀ, ਚਿੱਟੀ ਗਰਾਊਂਡ, ਹੰਸਲੀ ਦਾ ਪੁੱਲ, ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ , ਬੱਸ ਅੱਡਾ, ਗਾਂਧੀ ਚੋਂਕ, ਨਹਿਰੂ ਗੇਟ, ਭੰਡਾਰੀ ਮੁਹੱਲਾ, ਠਠਿਆਰੀ ਗੇਟ, ਹਾਥੀ ਗੇਟ, ਅੱਚਲੀ ਗੇਟ, ਡਾ ਡਾ। ਅੰਬੇਦਕਰ ਚੌਂਕ, ਲਵ-ਕੁਸ਼ ਚੌਂਕ, ਜੱਸਾ ਸਿੰਘ ਰਾਮਗੜ੍ਹੀਆ ਚੌਂਕ ਤੋਂ ਇਲਾਵਾ ਕਾਹਨੂੰਵਾਨ ਚੌਂਕ ਰੋੋਡ ਦਾ ਦੌਰਾ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸਾਫ਼ ਸਫਾਈ, ਸੀਵਰੇਜ਼ ਅਤੇ ਲਾਈਟਸ ਆਦਿ ਦੀ ਮੁਸ਼ਕਲ ਦਾ ਹੱਲ ਕਰਨ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਲੋਕ ਫੋਨ ਕਰਕੇ ਮੁਸ਼ਕਲ ਦੱਸ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜਲੰਧਰ ਰੋਡ ਬਟਾਲਾ ਤੋ ਲੈ ਕੇ ਨਗਰ ਕੀਰਤਨ ਦੇ ਸਮਾਪਤੀ ਤੱਕ ਸਾਰੇ ਰੂਟ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਇਸ ਤੋਂ ਇਲਾਵਾ ਸਾਰੇ ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ। 

ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਾਤ ਵੇਲੇ ਵੀ ਸਫ਼ਾਈ ਮੁਹਿੰਮ ਵਿੱਢੀ ਜਾਵੇ। ਨਾਲ ਹੀ ਉਨਾਂ ਸ਼ਹਿਰ ਅੰਦਰ ਨਾਜਾਇਜ਼ ਢੰਗ ਨਾਲ ਲਗਾਏ ਗਏ ਬੈਨਰ ਤੇ ਹੋਰਡਿੰਗਜ਼ ਬੋਰਡ ਵਿਰੁੱਧ ਵੀ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਦੀ ਖੂਬਸਰੂਤੀ ਵਿੱਚ ਕੋਈ ਵਿਘਨ ਨਾ ਪਵੇ। 

ਉੁਨਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸਵੀਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। 

ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਰਹਿੰਦੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ 30 ਅਗਸਤ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਤੋਂ ਪਹਿਲਾਂ-ਪਹਿਲਾਂ, ਪੂਰੀ ਸ਼ਰਧਾ ਭਾਵਨਾ ਨਾਲ ਕੰਮ ਕਰਨੇ ਯਕੀਨ ਬਣਾਏ ਜਾਣ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ , ਰਜਿੰਦਰ ਸ਼ਰਮਾ ਸਹਾਇਕ ਕਮਿਸ਼ਨਰ ਨਗਰ ਨਿਗਮ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਜਤਿੰਦਰ ਸਿੰਘ, ਗੁਰਦੁਆਰਾ ਸ੍ਰੀ ਸਤਿਕਾਰੀਆਂ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਪਿਰੰਸ ਰੰਧਾਵਾ, ਮਾਸਟਰ ਤਿਲਕ ਰਾਜ, ਐਕਸੀਅਨ ਜਸਪ੍ਰੀਤ ਸਿੰਘ ਸਿੰਘ, ਐਕਸੀਅਨ ਰੋਹਿਤ ਉੱਪਲ, ਵਿੱਕੀ ਚੌਹਾਨ, ਬਲਵਿੰਦਰ ਸਿੰਘ ਸਮੇਤ ਅਧਿਕਾਰੀ ਆਦਿ ਮੌਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Dalwinderjit Singh , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD