Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਬੱਲੂਆਣਾ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸਪੈਸ਼ਲ ਗਿਰਦਾਵਰੀ ਕਰਵਾਕੇ ਦਿੱਤਾ ਜਾਵੇਗਾ ਪੂਰਾ ਮੁਆਵਜਾ- ਬਰਿੰਦਰ ਕੁਮਾਰ ਗੋਇਲ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Singh Goldy Musafir

Web Admin

Web Admin

5 Dariya News

ਅਬੋਹਰ, (ਫਾਜ਼ਿਲਕਾ) , 23 Aug 2025

Last updated on: Aug 23, 2025, 15:54 IST

ਪੰਜਾਬ ਦੇ ਜਲ ਸ੍ਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡਾਂ ਦਾ ਦੌਰਾ ਕਰਕੇ ਮੀਂਹ ਪ੍ਰਭਾਵਿਤ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਗਈਆਂ। ਜਿਕਰਯੋਗ ਹੈ ਕਿ 1 ਅਗਸਤ ਨੂੰ ਪਈ ਭਾਰੀ ਬਾਰਿਸ਼ ਕਾਰਨ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿਚ ਪਾਣੀ ਖੇਤਾਂ ਵਿਚ ਜਮਾਂ ਹੋਣ ਕਾਰਨ ਫਸਲਾਂ ਨੂੰ ਨੁਕਸਾਨ ਹੋਇਆ ਹੈ। 

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਸ ਦੌਰਾਨ ਢੀਂਗਾਂ ਵਾਲੀ ਤੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਅਤੇ ਅਬਾਦੀ ਖੇਤਰਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿਸੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਮਾਲ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ ਕਿ ਸਪੈਸ਼ਲ ਗਿਰਦਾਵਰੀ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇ। 

ਉਨ੍ਹਾਂ ਨੇ ਕਿਹਾ ਕਿ ਵਿਸੇਸ਼ ਗਿਰਦਾਵਰੀ ਦੀ ਰਿਪੋਰਟ ਅਨੁਸਾਰ ਹਰੇਕ ਪੀੜਤ ਨੂੰ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਫਸਲਾਂ ਦੇ ਨਾਲ ਨਾਲ ਘਰਾਂ ਨੂੰ ਹੋਏ ਨੁਕਸਾਨ ਸਬੰਧੀ ਵੀ ਇਸ ਗਿਰਦਾਵਰੀ ਵਿਚ ਵੇਰਵੇ ਇੱਕਤਰ ਕੀਤੇ ਜਾ ਰਹੇ ਹਨ ਅਤੇ ਘਰਾਂ ਦੇ ਨੁਕਸਾਨ ਲਈ ਵੀ ਸਰਕਾਰ ਨੀਤੀ ਅਨੁਸਾਰ ਬਣਦਾ ਮੁਆਵਜਾ ਦੇਵੇਗੀ।

ਕੈਬਨਿਟ ਮੰਤਰੀ ਨੇ ਆਖਿਆ ਕਿ ਇਹ ਇਕ ਕੁਦਰਤੀ ਆਫਤ ਸੀ ਪਰ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਪੀੜਤ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਪ੍ਰਾਦਰਸ਼ੀ ਤਰੀਕੇ ਨਾਲ ਮੁਆਵਜਾ ਮਿਲੇ। ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਭਵਿੱਖ ਵਿਚ ਪਾਣੀ ਜਮਾ ਨਾ ਹੋਵੇ ਇਸ ਲਈ ਯੋਜਨਾਬੰਦੀ ਕੀਤੀ ਜਾਵੇ। 

ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਹਰ ਸਾਲ ਬਰਸਾਤਾਂ ਤੋਂ ਪਹਿਲਾਂ ਛੱਪੜਾਂ ਦੀ ਸਫਾਈ ਯਕੀਨੀ ਬਣਾਈ ਜਾਵੇ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਕੈਬਨਿਟ ਮੰਤਰੀ ਅੱਗੇ ਇਲਾਕੇ ਦੀਆਂ ਮੰਗਾਂ ਰੱਖੀਆਂ। ਉਨ੍ਹਾਂ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਇਸ ਹਲਕੇ ਵਿਚ ਰਿਕਾਰਡ ਵਿਕਾਸ ਕਾਰਜ ਚੱਲ ਰਹੇ ਹਨ ਪਰ ਇਸ ਕੁਦਰਤੀ ਮਾਰ ਨੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ।

ਇਸ ਮੌਕੇ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਬੀਡੀਪੀਓ ਅੰਤਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ ਡ੍ਰੇਨਜ ਆਲੋਕ ਚੌਧਰੀ ਵੀ ਹਾਜਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Singh Goldy Musafir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD