Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2025

Web Admin

Web Admin

5 Dariya News

ਬੱਲੂਆਣਾ (ਅਬੋਹਰ) , 23 Aug 2025

Last updated on: Aug 23, 2025, 16:09 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜੰਗਲਾਤ ਵਿਭਾਗ ਵੱਲੋਂ ਅੱਜ ਪਿੰਡ ਬੱਲੂਆਣਾ ਵਿਖੇ ਵਣ ਮਹੋਤਸਵ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪਹੁੰਚੇ। 

ਉਨਾਂ ਨੇ ਇਸ ਮੌਕੇ ਆਖਿਆ ਕਿ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਬਗੀਚੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਵਾਤਾਵਰਣ ਸੰਭਾਲ ਪ੍ਰਤੀ ਲੋਕ ਜਾਗਰੂਕਤਾ ਵੀ ਵਧ ਸਕੇ ਅਤੇ ਵਣਾਂ ਹੇਠ ਰਕਬਾ ਵੀ ਵਧ ਸਕੇ। ਉਨਾਂ ਨੇ ਇੱਥੇ ਢਾਣੀ ਠਾਕਰ ਸਿੰਘ ਵਿਖੇ ਹੋਏ ਸਮਾਗਮ ਦੌਰਾਨ 1000 ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਹਨਾਂ ਨੇ ਇਸ ਮੌਕੇ ਸਾਰਿਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਵੱਲੋਂ ਵਾਤਾਵਰਨ ਸੰਭਾਲ ਦੇ ਦਿੱਤੇ ਗਏ ਸੁਨੇਹੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਵੱਧ ਤੋਂ ਵੱਧ ਪੌਦੇ ਲਗਾਈਏ।

ਇਸ ਮੌਕੇ ਪਿੰਡ ਦੇ ਸਰਪੰਚ ਭਜਨ ਲਾਲ, ਢਾਣੀ ਠਾਕੁਰ ਸਿੰਘ ਦੇ ਸਰਪੰਚ ਸੋਨਾ ਸਿੰਘ, ਪ੍ਰੋਫੈਸਰ ਦਵਿੰਦਰ ਸਿੰਘ ਤੋਂ ਇਲਾਵਾ ਜੰਗਲਾਤ ਵਿਭਾਗ ਤੋਂ ਅੰਮ੍ਰਿਤਪਾਲ ਸਿੰਘ ਵਣ ਮੰਡਲ ਅਫਸਰ ਸ੍ਰੀ ਮੁਕਤਸਰ ਸਾਹਿਬ, ਅਵਿਨਾਸ਼ ਚੰਦਰ ਵਣ ਰੇਂਜ ਅਫਸਰ ਅਬੋਹਰ, ਮਨਪ੍ਰੀਤ ਸਿੰਘ ਵਣ ਰੇਂਜ ਅਫਸਰ ਅਤੇ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਬਲਵਿੰਦਰ ਸਿੰਘ, ਮਹਿੰਦਰ ਸਿੰਘ, ਪਿਰਥਵੀ ਰਾਜ, ਹੇਮੰਤ ਮੱਲੀ, ਰੂਪਾਸ ਸਿੰਘ, ਮਨਪ੍ਰੀਤ ਸਿੰਘ, ਜਗਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD