Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਇਸ ਕੁਦਰਤੀ ਆਫਤ ਦੇ ਦੌਰਾਨ ਲੋਕਾਂ ਦੇ ਨਾਲ ਖੜੀ ਹੈ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, Ranbir Singh Bhullar, Rajneesh Kumar Dahiya, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 23 Aug 2025

Last updated on: Aug 23, 2025, 16:27 IST

ਫ਼ਿਰੋਜ਼ਪੁਰ ਵਿਚ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ ਪਿੰਡਾਂ 'ਚ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ੍ਹ ਦੌਰਾਨ ਇਲਾਕਿਆਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਹੜ੍ਹ ਸੰਬੰਧੀ ਅਤੇ ਹੋਰ ਮਸਲਿਆਂ ਬਾਰੇ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਅਹਿਮ ਮੁੱਦਿਆਂ ਤੇ ਵਿਚਾਰ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਹੜ ਨਾਲ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਅਤੇ ਉੱਥੇ ਲੋਕਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾ ਬਾਰੇ ਜਾਣਕਾਰੀ ਲਈ। 

ਉਨ੍ਹਾਂ ਕਿਹਾ ਕਿ ਜਿੱਥੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੜ੍ਹਾਂ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਆਉਂਦੀਆ ਹਨ ਉਥੇ ਇੱਕ ਹੋਰ ਵੱਡੀ ਸਮੱਸਿਆ ਇਹ ਵੀ ਹੁੰਦੀ ਹੈ ਕਿ ਪਾਣੀ ਦੇ ਨਿਕਲ ਜਾਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਦਸ਼ਾ ਹੁੰਦਾ ਹੈ। ਇਸ ਕਰ ਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਜਿਵੇਂ ਕਿ ਮੈਡੀਕਲ ਟੀਮਾਂ ਅਤੇ ਲੋੜੀਂਦੀਆਂ ਦਵਾਈਆਂ ਨੂੰ ਪੂਰਾ ਕਰ ਕੇ ਰੱਖਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਇਲੈਕਟਰੀਕਲ ਮੈਡੀਕਲ ਉਪਕਰਨਾਂ ਆਦਿ ਨੂੰ ਪਰੋਪਰ ਚਾਲੂ ਵਰਤੋਂ ਵਿੱਚ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਲਈ ਹਲਕੇ ਦੇ ਵਿਧਾਇਕ ਜਾਂ ਸਾਨੂੰ ਸਿੱਧੇ ਤੌਰ ਤੇ ਜਾਣੂ ਕਰਵਾਉਣ। ਇਸ ਦੌਰਾਨ ਉਨ੍ਹਾਂ ਨਸ਼ਿਆਂ ਦੇ ਮੁੱਦੇ ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਖਿਲਾਫ ਜੰਗ ਲਈ ਉਹ ਕੈਮਿਸਟਾਂ ਨੂੰ ਆਪਣੀਆਂ ਦਵਾਈਆਂ ਦਾ ਰਿਕਾਰਡ ਮੈਨਟੇਨ ਰੱਖਣ ਲਈ ਯਕੀਨੀ ਬਣਾਉਣ, ਆਸ਼ਾ ਵਰਕਰਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਸਕੂਲਾਂ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਵੀ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। 

ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਲਈ ਜ਼ਿਲ੍ਹੇ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਸੈਂਪਲ ਲਏ ਜਾਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਪ੍ਰਧਾਨ ਕਰਨ ਲਈ ਵਚਨਬੱਧ ਹੈ ਇਸ ਕਰ ਕੇ ਪੂਰੀ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਵਧੀਆ ਕੰਮ ਕੀਤਾ ਜਾਵੇ। 

ਇਸ ਦੌਰਾਨ ਉਨ੍ਹਾਂ ਹੜ੍ਹਾਂ ਦੇ ਸੰਕਟ ਨਾਲ ਨਿਜੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਗੈਰ ਸਰਕਾਰੀ ਸੰਸਥਾਵਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਜੋ ਕਿ ਹੜ੍ਹ ਦੀ ਸਥਿਤੀ ਵਿਚ ਲੋਕਾਂ ਦੀ ਮੱਦਦ ਕਰ ਰਹੇ ਜਾਂ ਉਨ੍ਹਾਂ ਦੀ ਸਹੂਲਤ ਲਈ ਕੋਈ ਵੀ ਕੰਮ ਕਰ ਰਹੇ ਹਨ ਉਨ੍ਹਾਂ ਦੀ ਸਰਾਹਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਸਥਿਤੀ ਵਿੱਚ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਦੇ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਰਹੀ ਹੈ ਅਤੇ ਮੌਕੇ 'ਤੇ ਹਲ ਵੀ ਕਰ ਰਹੀ ਹੈ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ.) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿੱਧੀ ਕੁਮੁਦ ਬੰਬਾਹ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Ranbir Singh Bhullar , Rajneesh Kumar Dahiya , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD