Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਅਤੇ 323 ਮੋਬਾਇਲ ਮੈਡੀਕਲ ਟੀਮਾਂ ਕੀਤੀਆਂ ਨਿਯੁਕਤ - ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, Ranbir Singh Bhullar, Rajneesh Kumar Dahiya

Web Admin

Web Admin

5 Dariya News

ਫ਼ਿਰੋਜ਼ਪੁਰ , 23 Aug 2025

Last updated on: Aug 23, 2025, 16:37 IST

ਰਾਜ ਵਿੱਚ ਕੈਬਨਿਟ ਮੰਤਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕਰ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਨਿੱਜੀ ਤੌਰ ’ਤੇ ਮਾਨੀਟਰਿੰਗ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਇਲ ਮੈਡੀਕਲ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਾਹਿਰ ਡਾਕਟਰਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵੀ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਸੰਕਟ ਨਾਲ ਨਿਜੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਉਹ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਪੂਰਥਲਾ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਗਿਆ ਸੀ ਜੋ ਕਿ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿੱਥੇ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਪਾਣੀ, ਪਸ਼ੂਆਂ ਲਈ ਚਾਰਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਖ਼ਰਾਬੇ ਦੇ ਪੱਕੇ ਹਲ ਦੇ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਫ਼ ਨਿਰਦੇਸ਼ ਦਿੱਤੇ ਗਏ ਹਨ ਕਿ ਹੜ੍ਹ ਪ੍ਰਭਾਵਿਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਇਆ ਜਾਵੇ ਅਤੇ ਜੋ ਵੀ ਖਰਚਾ ਆਵੇਗਾ ਉਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ 400 ਨਰਸਾਂ ਦੀ ਭਰਤੀ ਲਈ ਵੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ 550 ਨਰਸਾਂ ਦੀ ਹੋਰ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1000 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ। ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀਜ਼ ਦੇ ਵਿੱਚ 24 ਘੰਟੇ ਸਰਵਿਸ ਮੁਹੱਈਆ ਕਰਵਾਈ ਜਾਵੇਗੀ।  ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਹਸਪਤਾਲ ਦੇ ਵਾਰਡ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵਾਰਡ ਵਿੱਚ ਦਾਖਲ ਲਾਵਾਰਿਸ ਮਰੀਜਾਂ ਦੇ ਇਲਾਜ ਅਤੇ ਸਾਂਭ ਸੰਭਾਲ ਲਈ ਐਨ.ਜੀ.ਓਜ਼ ਦੀ ਸਹਾਇਤਾ ਲਈ ਜਾਵੇ ਤਾਂ ਜੋ ਇਨ੍ਹਾਂ ਦੀ ਵਧੀਆਂ ਢੰਗ ਨਾਲ ਦੇਖਭਾਲ ਹੋ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਡਾਕਟਰੀ ਸਹਾਇਤਾ ਤੋਂ ਵਾਝਾਂ ਨਾ ਰਹੇ ਅਤੇ ਮਿਆਰੀ ਸਿਹਤ ਸੇਵਾਵਾਂ ਹਰੇਕ ਵਿਅਕਤੀ ਦੀ ਪਹੁੰਚ ਤੱਕ ਹੋਣ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਿਮਰਨਜੀਤ ਸਿੰਘ ਪੀ.ਸੀ.ਐਸ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Ranbir Singh Bhullar , Rajneesh Kumar Dahiya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD