Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੀ.ਜੀ.ਸੀ. ਯੂਨੀਵਰਸਿਟੀ ਦੇ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਵੱਲੋਂ ‘ਗ੍ਰੇਟ ਨਵ ਭਾਰਤ ਮਿਸ਼ਨ ਫਾਊਂਡੇਸ਼ਨ’ ਦੀ ਸ਼ੁਰੂਆਤ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 23 Aug 2025

Last updated on: Aug 23, 2025, 17:54 IST

ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਸ. ਰਛਪਾਲ ਸਿੰਘ ਧਾਲੀਵਾਲ ਨੇ ਆਪਣੀ ਫਲੈਗਸ਼ਿਪ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ.) ‘ਗ੍ਰੇਟ ਨਵ ਭਾਰਤ ਮਿਸ਼ਨ ਫਾਊਂਡੇਸ਼ਨ’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਯੂਨੀਵਰਸਿਟੀ ਦੀ ਵਿਦਿਅਕ ਉਤਕ੍ਰਿਸ਼ਟਤਾ ਦੀ ਵਿਰਾਸਤ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਂਦੇ ਹੋਏ ਸਿੱਖਿਆ ਦੇ ਚਾਨਣ ਨੂੰ ਹਰ ਤਬਕੇ ਤੱਕ ਲਿਜਾਣਾ ਹੈ। 

ਇਹ ਐਨ.ਜੀ.ਓ. ਸਿਰਫ਼ ਸਿੱਖਿਆ ਦੇ ਖੇਤਰ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਸਮਾਜ ਦੇ ਜ਼ਰੂਰਤਮੰਦਾਂ ਲਈ ਸਿਹਤ ਸੰਭਾਲ, ਮੈਡੀਕਲ ਸੁਵਿਧਾਵਾਂ ਅਤੇ ਵਾਤਾਵਰਣ ਦੀ ਸਥਿਰਤਾ ਸਮੇਤ ਕਈ ਹੋਰ ਖੇਤਰਾਂ ਵਿੱਚ ਵੀ ਕੰਮ ਕਰੇਗੀ। ਇਸ ਮੌਕੇ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ  ਸਿੱਖਿਆ ਹਮੇਸ਼ਾਂ ਸਾਡੇ ਮਿਸ਼ਨ ਦਾ ਦਿਲ ਰਹੀ ਹੈ, ਪਰ ਸੱਚਾ ਰਾਸ਼ਟਰ-ਨਿਰਮਾਣ ਕਲਾਸਰੂਮ ਤੋਂ ਪਰੇ ਲੋਕਾਂ ਦੀਆਂ ਜ਼ਿੰਦਗੀਆਂ ‘ਤੇ ਅਸਰ ਪਾਉਣ ਵਿੱਚ ਹੈ। 

ਗ੍ਰੇਟ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਮੇਰੀ ਇਸ ਪ੍ਰਤੀਬੱਧਤਾ ਦਾ ਪ੍ਰਤੀਕ ਹੈ ਕਿ ਅਸੀਂ ਇੱਕ ਅਜਿਹਾ ਈਕੋਸਿਸਟਮ ਬਣਾਈਏ ਜਿੱਥੇ ਸਿੱਖਿਆ, ਸਿਹਤ ਸੰਭਾਲ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਇਕੱਠੇ ਅੱਗੇ ਵਧਣ। ਸਾਡਾ ਟੀਚਾ ਸਮਾਜ ਦੇ ਹਰ ਵਰਗ ਨੂੰ ਸਨਮਾਨ, ਮੌਕੇ ਅਤੇ ਉਮੀਦ ਨਾਲ ਜੀਊਣ ਲਈ ਸ਼ਕਤੀਸ਼ਾਲੀ ਬਣਾਉਣਾ ਹੈ। ਸੀ.ਜੀ.ਸੀ. ਦੇ ਨੌਜਵਾਨ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਨਿਸ਼ਚਿਤ ਹੀ ਸ. ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸੀ.ਜੀ.ਸੀ. ਗਰੁੱਪ ਵੱਲੋਂ ਵੱਡੇ ਪੱਧਰ ‘ਤੇ ਸਮਾਜ ਸੇਵਾ ਦੇ ਉਪਰਾਲੇ ਕੀਤੇ ਜਾ ਰਹੇ ਹਨ, ਪਰ ਐਨ.ਜੀ.ਓ. ਦੇ ਇਸ ਨਵੇਂ ਪਲੇਟਫਾਰਮ ਰਾਹੀਂ ਇਹ ਸਮਾਜ ਸੇਵਾ ਹੋਰ ਵਧੇਗੀ ਤੇ ਪ੍ਰਫੁੱਲਤ ਹੋਵੇਗੀ। 

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਰਛਪਾਲ ਸਿੰਘ ਧਾਲੀਵਾਲ ਨੇ ਭਾਰਤ ਨੂੰ ਸਿੱਖਿਅਤ, ਸਸ਼ਕਤ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਮੁੜ ਦੁਹਰਾਇਆ ਹੈ। ਫਾਊਂਡੇਸ਼ਨ ਨੇ ਆਪਣੀ ਪਹਿਲੀ ਮੁਹਿੰਮ ਤਹਿਤ ਡਿਜੀਟਲ ਵੰਡ ਨੂੰ ਘਟਾਉਣ ਲਈ ਸਥਾਨਕ ਸੰਸਥਾਵਾਂ ਨੂੰ ਯੋਗਦਾਨ ਦਿੱਤਾ। ਇਸ ਤਹਿਤ ਮਛਲੀ ਕਲਾਂ ਸਰਕਾਰੀ ਸਕੂਲ, ਝੰਜੇੜੀ ਸਰਕਾਰੀ ਸਕੂਲ ਅਤੇ ਸੇਵਾ ਕੇਂਦਰਾਂ ਨੂੰ ਕੰਪਿਊਟਰ ਅਤੇ ਫ਼ਰਨੀਚਰ ਵੰਡਿਆ ਗਿਆ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD