Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ

ਪਿੰਡ ਵਾਸੀਆਂ ਦੀਆਂ ਚਿਰੋਕਣੀਆਂ ਮੰਗਾਂ ਹੋਈਆਂ ਪੂਰੀਆਂ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਦਿੜ੍ਹਬਾ/ਸੁਨਾਮ , 23 Aug 2025

Last updated on: Aug 23, 2025, 18:02 IST

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਪਿੰਡ ਰਾਮਗੜ੍ਹ ਜਵੰਧਾ ਵਿਖੇ 04,38,23,895 ਰੁਪਏ ਦੇ ਵੱਖੋ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿਕਾਸ ਕਾਰਜਾਂ ਤਹਿਤ ਪਿੰਡ ਦੀ ਕੱਚੀ ਫਿਰਨੀ ਤੋਂ ਪੱਕੀ ਸੜਕ ਲਈ 62 ਲੱਖ ਰੁਪਏ, ਪਿੰਡ ਦੀਆਂ ਸੜਕਾਂ ਜੋ ਸੁਨਾਮ ਅਤੇ ਲਹਿਰਾ ਅਤੇ ਕੌਹਰੀਆਂ ਰੋਡ ਨੂੰ ਜੋੜਦੀਆਂ ਹਨ ਲਈ 66 ਲੱਖ ਰੁਪਏ ਭਾਵ 01 ਕਰੋੜ 28 ਲੱਖ ਰੁਪਏ, ਸਰਕਾਰੀ ਹਾਈ ਸਕੂਲ ਦੇ ਵੱਖ-ਵੱਖ ਕੰਮਾ ਲਈ 19,07,895 ਰੁਪਏ, ਸੁਨਾਮ ਅਤੇ ਲਹਿਰਾ ਰੋਡ ਤੋਂ ਛੱਪੜ ਤੱਕ ਸੀਵਰੇਜ ਲਈ 37,50,000 ਰੁਪਏ, ਛੱਪੜ ਤੋਂ ਲੈ ਕੇ ਛਾਜਲੀ ਪਹੀ ਤੱਕ ਡਰੇਨ ਨੂੰ ਜੋੜਦੇ ਸੀਵਰੇਜ ਲਈ 12 ਲੱਖ ਰੁਪਏ, ਨਹਿਰੀ ਪਾਈਪ ਲਾਈਨ ਲਈ 22.66 ਲੱਖ ਰੁਪਏ, ਪਿੰਡ ਰਾਮਗੜ੍ਹ ਜਵੰਧੇ ਤੋਂ ਪਿੰਡ ਛਾਜਲੀ ਤੱਕ ਕੱਚੇ ਪਹੇ ਨੂੰ ਨਵੀਂ ਸੜਕ ਬਣਾਉਣ ਲਈ 02 ਕਰੋੜ 19 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ ਗਏ।

ਇਸ ਮੌਕੇ ਕੈਬਨਿਟ ਮੰਤਰੀ ਨੇ ਸੀਵਰੇਜ ਲਈ 21 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਉਪਰੋਕਤ ਮੰਗਾਂ ਰੱਖੀਆਂ ਜਾ ਰਹੀਆਂ ਸਨ, ਜਿਹੜੀਆਂ ਕਿ ਹੁਣ ਪੂਰੀਆਂ ਹੋ ਰਹੀਆਂ ਹਨ। ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ ਤੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ।ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। 

ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਟੇਡੀਅਮ, ਕਮਿਊਨਿਟੀ ਹਾਲ, ਲਾਇਬਰੇਰੀਆਂ, ਸਟਰੀਟ ਲਾਈਟਾਂ, ਗਲੀਆਂ, ਸਮੇਤ ਵੱਖ-ਵੱਖ ਸਹੂਲਤਾਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। 

ਉਹਨਾਂ ਕਿਹਾ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਲਈ ਚੰਗੀਆਂ ਸੜਕਾਂ ਲਾਜ਼ਮੀ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੜਕਾਂ ਦੀ ਕਾਇਆ ਕਲਪ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। 

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਸ. ਚੀਮਾ ਨੇ ਦੱਸਿਆ ਕਿ ਸਾਰੇ ਹੀ ਵਿਕਾਸ ਕਾਰਜ ਇਸ ਦੂਰਅੰਦੇਸ਼ੀ ਨਾਲ ਕਰਵਾਏ ਜਾ ਰਹੇ ਹਨ ਕਿ ਛੇਤੀ ਕਿਤੇ ਇਨ੍ਹਾਂ ਵਿੱਚ ਕੋਈ ਤਬਦੀਲੀ ਨਾ ਕਰਨੀ ਪਵੇ ਅਤੇ ਲੰਮੇ ਸਮੇਂ ਤਕ ਲੋਕ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਂਦੇ ਰਹਿਣ। 

ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖੋ ਵੱਖ ਅਹੁਦੇਦਾਰ, ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD