Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੀ.ਆਈ.ਏ ਸਟਾਫ ਸਰਹਿੰਦ ਨੂੰ ਮਿਲੀ ਕਾਮਯਾਬੀ, ਇੱਕ ਕੁਇੰਟਲ ਭੁੱਕੀ ਸਮੇਤ ਤਿੰਨ ਜਣੇ ਗ੍ਰਿਫਤਾਰ: ਰਾਕੇਸ਼ ਕੁਮਾਰ ਯਾਦਵ

ਮੱਧ ਪ੍ਰਦੇਸ਼ ਤੋਂ ਭੁੱਕੀ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਦੇ ਸਨ ਸਪਲਾਈ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 23 Aug 2025

Last updated on: Aug 23, 2025, 18:28 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਉੱਤੇ ਅੱਜ ਐਸ.ਪੀ (ਡੀ) ਰਾਕੇਸ਼ ਕੁਮਾਰ ਯਾਦਵ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ.ਆਈ.ਏ ਸਟਾਫ ਸਰਹਿੰਦ ਦੀ ਪੁਲਿਸ ਟੀਮ ਨੇ ਤਿੰਨ ਜਣਿਆਂ ਨੂੰ ਇੱਕ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਐਸ.ਪੀ ਰਾਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਨਿਖਿਲ ਗਰਗ ਅਤੇ ਸੀਆਈਏ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਗ੍ਰਿਫਤਾਰ ਕੀਤੇ ਗਏ ਇਹਨਾਂ ਵਿਅਕਤੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ।ਐਸ.ਪੀ ਰਾਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮਿਤੀ 20.08.2025 ਦੀ ਰਾਤ ਨੂੰ ਸੀ.ਆਈ.ਏ ਸਰਹਿੰਦ ਦੀ ਟੀਮ ਨੇ ਦਾਣਾ ਮੰਡੀ ਸਰਹਿੰਦ ਵਿੱਚੋ ਸੰਜੀਵ ਕੁਮਾਰ ਵਾਸੀ ਪਿੰਡ ਲੱਖਾ ਸਿੰਘ ਵਾਲਾ ਥਾਣਾ ਮਮਦੋਟ ਜਿਲ੍ਹਾ ਫਿਰੋਜਪੁਰ, ਉਜਵਲ ਗੁਪਤਾ ਵਾਸੀ ਨਵੀਨ ਨਗਰ ਓਜਪੁਰਾ ਥਾਣਾ ਸਦਰ ਸਹਾਰਨਪੁਰ ਯੂ.ਪੀ ਅਤੇ ਇੱਕ ਔਰਤ ਸਿਮਰਨ ਉਰਫ ਸੋਨੀ ਵਾਸੀ ਨੇੜੇ ਪੰਜਾਬੀ ਬਾਗ ਸਹਾਰਨਪੁਰ ਯੂ.ਪੀ ਨੂੰ ਮੁਖਬਰੀ ਦੇ ਅਧਾਰ 'ਤੇ ਕਾਬੂ ਕੀਤਾ।

ਉਨ੍ਹਾਂ ਦੱਸਿਆ ਕਿ ਇਹਨਾਂ ਤਿੰਨਾਂ ਦੇ ਕਬਜੇ ਵਿਚਲੇ ਚਾਰ ਥੈਲਿਆਂ ਦੀ ਤਲਾਸ਼ੀ ਕਰਨ ਉਪਰੰਤ ਚਾਰੋ ਥੈਲੇ ਭੁੱਕੀ ਚੂਰਾ ਪੋਸਤ ਨਾਲ ਭਰੇ ਹੋਣੇ ਪਾਏ ਗਏ, ਜੋ ਭੁੱਕੀ ਚੂਰਾ ਪੋਸਤ ਦਾ ਕੁੱਲ ਵਜਨ 01 ਕੁਇੰਟਲ (100 ਕਿੱਲੋਗ੍ਰਾਮ) ਹੋਇਆ। ਉਹਨਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਦੇ ਖਿਲਾਫ ਮੁਕੱਦਮਾ ਨੰਬਰ 152 ਮਿਤੀ 21.08.2025 ਅ /ਧ 15ਸੀ/61/85 ਐਨਡੀਪੀਐਸ ਐਕਟ ਥਾਣਾ ਸਰਹੰਦ ਦਰਜ ਕਰਵਾਇਆ ਜਾ ਚੁੱਕਾ ਸੀ।

 ਪ੍ਰੈੱਸ ਕਾਨਫਰੰਸ ਦੌਰਾਨ ਐਸ.ਪੀ ਰਾਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਤਿੰਨੋ ਦੋਸ਼ੀ ਮੱਧ ਪ੍ਰਦੇਸ਼ ਤੋਂ ਸਮਗਲਿੰਗ ਕਰਕੇ ਭੁੱਕੀ ਲੈ ਕੇ ਆਉਂਦੇ ਹਨ ਜੋ ਪੰਜਾਬ ਦੇ ਜਿਲ੍ਹਾ ਫਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਮੋਹਾਲੀ ਵਿੱਚ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਕਾਫੀ ਲੰਬੇ ਅਰਸੇ ਤੋਂ ਇਹ ਧੰਦਾ ਕਰਦੇ ਆ ਰਹੇ ਹਨ ਅਤੇ ਇਹਨਾਂ ਵਿੱਚੋ ਕਥਿਤ ਦੋਸ਼ਣ ਸਿਮਰਨ ਉਰਫ ਸੋਨੀ 'ਤੇ ਪਹਿਲਾਂ ਵੀ ਸਾਲ 2021 ਵਿੱਚ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਭੁੱਕੀ ਦਾ ਮੁਕੱਦਮਾ ਦਰਜ ਹੈ, ਪ੍ਰੰਤੂ ਜੇਲ੍ਹ ਤੋ ਬਾਹਰ ਆ ਕੇ ਵੀ ਇਸ ਨੇ ਆਪਣਾ ਭੁੱਕੀ ਵੇਚਣ ਦਾ ਧੰਦਾ ਜਾਰੀ ਰੱਖਿਆ।

ਐਸਪੀ ਨੇ ਦੱਸਿਆ ਕਿ ਇਹਨਾਂ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਨਸ਼ੇ ਦੀ ਇਸ ਅੰਤਰ ਰਾਜੀ ਸਪਲਾਈ ਚੈਨ ਨੂੰ ਤੋੜਿਆ ਗਿਆ ਹੈ ਅਤੇ ਤਿੰਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਹਨਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD