Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਮੇਡੀਅਨ ਜਸਵਿੰਦਰ ਭੱਲਾ ਨੂੰ ਤਰਨਪ੍ਰੀਤ ਸਿੰਘ ਸੌਂਦ, ਸਤਬੀਰ ਸਿੰਘ ਗੋਸਲ ਅਤੇ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Aug 2025

Last updated on: Aug 23, 2025, 18:37 IST

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ "ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਾਨੂੰ ਸਦਾ ਯਾਦ ਰਹਿਣਗੇ।"

ਸਵਰਗੀ ਭੱਲਾ ਦੇ ਅੰਤਮ ਸਸਕਾਰ ਮੌਕੇ ਪੁੱਜੇ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਦੀ ਜਸਵਿੰਦਰ ਭੱਲਾ ਨੇ 40 ਸਾਲ ਤੋਂ ਜ਼ਿਆਦਾ ਸੇਵਾ ਕੀਤੀ ਅਤੇ ਦੁਨੀਆਂ ਦੇ ਜਿਸ ਕੋਨੇ ਵਿੱਚ ਵੀ ਪੰਜਾਬੀ ਬੈਠੇ ਹਨ, ਉੱਥੇ-ਉੱਥੇ ਅੱਜ ਦੁੱਖ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭੱਲਾ ਦੇ ਤੁਰ ਜਾਣ ਨਾਲ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਆਖਿਆ ਕਿ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ ਅਤੇ ਨੀਲੂ ਦੀ ਤਿੱਕੜੀ ਵੱਲੋਂ ਪੇਸ਼ ਕੀਤੀਆਂ ਵੱਖ ਵੱਖ ਛਣਕਾਟਾ ਵੀਡੀਓਜ਼ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਅੰਤਿਮ ਵਿਦਾਇਗੀ ਮੌਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਪੀ ਏ ਯੂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀ/ਅਧਿਆਪਕ ਤੇ ਮਾਣ ਰਹੇਗਾ, ਜਿਸ ਨੇ ਸਮੁੱਚੇ ਗਲੋਬ ਚ ਆਪਣੀ ਕਮੇਡੀ ਅਤੇ ਵਿਅੰਗਾਤਮਕ ਟਕੋਰਾਂ ਰਾਹੀਂ ਮਾਣਮੱਤੇ ਪੰਜਾਬੀ ਵਜੋਂ ਨਿਵੇਕਲੀ ਸ਼ੈਲੀ ਵਾਲੀ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜਸਵਿੰਦਰ ਭੱਲਾ ਸਰੀਰਕ ਤੌਰ ਤੇ  'ਹੈ ਤੋਂ ਸੀ' ਹੋ ਗਏ ਹਨ ਤਾਂ ਉਸ ਵੇਲੇ ਉਨ੍ਹਾਂ ਦਾ ਰਚਨਾਤਮਕ ਕਾਰਜ ਹਮੇਸ਼ਾਂ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਦਾ ਕੰਮ ਕਰੇਗਾ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸਮੇਤ ਪੁਸ਼ਪ ਮਾਲਾ ਅਰਪਿਤ ਕਰਦਿਆਂ ਕਿਹਾ ਕਿ ਸਵਰਗੀ ਜਸਵਿੰਦਰ ਭੱਲਾ ਵੱਲੋਂ ਬਤੌਰ ਕਮੇਡੀਅਨ ਸਥਾਪਿਤ ਕੀਤੀ ਪਛਾਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਇੱਕੋ ਸਮੇਂ ਖੇਤੀਬਾੜੀ ਵਰਸਿਟੀ ਦੇ ਅਧਿਆਪਕ, ਕਮੇਡੀਅਨ ਅਤੇ ਅਦਾਕਾਰ ਰਹੇ। ਅੱਜ ਉਨ੍ਹਾਂ ਦਾ ਅਚਾਨਕ ਵਿਛੋੜਾ ਦੇ ਜਾਣਾ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਸਭਿਆਚਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਸ ਮੌਕੇ ਯੂ ਕੇ ਤੋਂ ਐਮ ਪੀ ਤਨਮਨਜੀਤ ਸਿੰਘ ਢੇਸੀ, ਐਮ ਐਲ ਏ ਕੁਲਵੰਤ ਸਿੰਘ, ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਅਤੇ ਜਸਵਿੰਦਰ ਭੱਲਾ ਦੇ ਪੁਰਾਣੇ ਸਾਥੀ ਬਾਲ ਮੁਕੰਦ ਸ਼ਰਮਾ, ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਨਾਮੀਂ ਗਾਇਕ ਕਲਾਕਾਰਾਂ ਤੇ ਅਦਾਕਾਰਾਂ ਵਿੱਚ ਮੁਹੰਮਦ ਸਦੀਕ, ਹੰਸ ਰਾਜ ਹੰਸ, ਗਿੱਪੀ ਗਰੇਵਾਲ, ਜਸਬੀਰ ਜੱਸੀ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਅਮਰ ਨੂਰੀ, ਮਲਕੀਤ ਸਿੰਘ ਰੌਣੀ, ਬੀ ਐਨ ਸ਼ਰਮਾ ਆਦਿ ਮੌਜੂਦ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD