Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਸਾਗਰ ਸੇਤੀਆ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਲੋਕ ਘਬਰਾਉਣ ਨਾ, ਪੰਜਾਬ ਸਰਕਾਰ ਦਰਿਆ ਲਾਗਲੇ ਪਿੰਡਾਂ ਦੀ ਹਰੇਕ ਮੁਸ਼ਕਿਲ ਘੜੀ ਵਿੱਚ ਨਾਲ- ਵਿਧਾਇਕ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 23 Aug 2025

Last updated on: Aug 25, 2025, 11:28 IST

ਮੌਨਸੂਨ ਸੀਜ਼ਨ ਅਤੇ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਸਤਲੁਜ ਦਰਿਆ ਨਾਲ਼  ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਧਰਮਕੋਟ ਦੇ ਨਾਲ ਲਗਦੇ ਇਲਾਕਿਆਂ ਵਿੱਚ ਹੜ੍ਹ ਤੋਂ ਸੁਰੱਖਿਆ ਲਈ ਅਗਾਊਂ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦੌਰਾ ਕੀਤਾ। ਉਹਨਾਂ ਧਰਮਕੋਟ ਦੇ ਪਿੰਡ ਰਾਊਵਾਲਾ ਵਿਖੇ ਬਣਾਏ ਗਏ ਹੜ੍ਹ ਰਾਹਤ ਕੈਂਪ ਦਾ ਦੌਰਾ ਕਰਕੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। 

ਵਿਧਾਇਕ ਨੇ ਦੱਸਿਆ ਕਿ ਬੀਤੇ ਦਿਨ ਪਾਣੀ ਦਾ ਪੱਧਰ ਵਧਣ ਨਾਲ ਪੇਸ਼ ਹੋਈਆਂ ਮੁਸ਼ਕਿਲਾਂ ਦਾ  ਹੱਲ ਕੀਤਾ ਜਾ ਰਿਹਾ ਹੈ, ਲੋਕਾਂ ਨੂੰ ਤਰਪਾਲਾਂ, ਪਸ਼ੂਆਂ ਲਈ ਫੀਡ ਤੇ ਹੋਰ ਸਮਾਨ ਪਹੁੰਚਦਾ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਇਸ ਦੌਰਾਨ ਪਿੰਡ ਸੰਘੇੜਾ, ਮੇਲਕ ਕੰਗਾ, ਮੰਦਰ ਕਲਾਂ ਅਤੇ ਸਤਲੁਜ ਦਰਿਆ ਨਾਲ ਲਗਦੇ ਪਿੰਡਾਂ ਦਾ ਦੌਰਾ ਕਰਕੇ ਮੁਸ਼ਕਿਲਾਂ ਸੁਣੀਆਂ ਗਈਆਂ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ  ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਧਰਮਕੋਟ ਦੇ ਜਿਹੜੇ ਕੁੱਝ ਪਿੰਡ ਦਰਿਆ ਨਾਲ ਲੱਗਦੇ ਹਨ ਉਹਨਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦਰਿਆ ਦੇ ਨਜਦੀਕ ਰਹਿੰਦੇ ਲੋਕਾਂ ਦੀ ਹਰੇਕ ਮੁਸ਼ਕਿਲ ਘੜੀ ਵਿੱਚ ਨਾਲ਼ ਹੈ। 

ਫਿਲਹਾਲ ਹਾਲੇ ਸਥਿਤੀ ਬਿਲਕੁਲ ਠੀਕ ਹੈ। ਪਾਣੀ ਦਾ ਪੱਧਰ ਵਧਣ ਕਾਰਨ ਆਈਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਲੋਕਾਂ ਦੀ ਮੰਗ ਅਨੁਸਾਰ ਜੋ ਜੋ ਲੋੜੀਂਦੀਆਂ ਵਸਤੂਆਂ ਦੀ ਉਹ ਮੰਗ ਕਰ ਰਹੇ ਹਨ ਸਮੇਂ ਸਿਰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਮੋਗਾ ਦੇ ਅਧਿਕਾਰੀਆਂ ਨੂੰ ਲਗਾਤਾਰ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। 

ਉਨ੍ਹਾਂ ਕਿਹਾ ਕਿ ਹਾਲਾਂਕਿ ਸਤਲੁਜ ਦਰਿਆ ਵਿੱਚ  ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਹੇਠਾਂ ਹੈ। ਉਨ੍ਹਾਂ ਇਸ ਮੌਕੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਹਰ ਸੰਭਵ ਮਦਦ ਦਾ ਯਕੀਨ ਦਵਾਇਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੜ੍ਹਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01636-235206'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD