Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੇ ਗਰੀਬ ਲੋਕਾਂ ਦੀ ਰੋਟੀ ’ਤੇ ਡਾਕਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੋਹਿੰਦਰ ਭਗਤ

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Balkar Singh, Pawan Kumar Tinu, Jalandhar

Web Admin

Web Admin

5 Dariya News

ਜਲੰਧਰ , 24 Aug 2025

Last updated on: Aug 25, 2025, 13:14 IST

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਗਰੀਬ ਲੋਕਾਂ ਦੀ ਰੋਟੀ ’ਤੇ ਡਾਕਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਇਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਕਰਤਾਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਮ ਤੇ ਗਰੀਬ ਲੋਕਾਂ ਦੇ ਹੱਕ ’ਤੇ ਡਾਕਾ ਮਾਰਿਆ ਜਾ ਰਿਹਾ ਹੈ।  

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਦੇ 8 ਲੱਖ ਰਾਸ਼ਨ ਕਾਰਡ ਕੱਟਣ ਦੇ ਹੁਕਮ ਕਰਕੇ ਸੂਬੇ ਦੇ ਕਰੀਬ 32 ਲੱਖ ਲੋਕ ਰਾਸ਼ਨ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਦੇ ਆਮ ਤੇ ਗਰੀਬ ਲੋਕਾਂ ਦੇ ਮੂੰਹੋਂ ਰੋਟੀ ਖੋਹਣ ਦੀ ਇਸ ਕੋਝੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਸ਼੍ਰੀ ਭਗਤ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਦੀ ਨੀਤੀ ਜਗ-ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪਹਿਲਾਂ ਸੂਬਿਆਂ ਦੀਆਂ ਗੈਰ-ਭਾਜਪਾ ਸਰਕਾਰਾਂ ਨਾਲ ਧੱਕਾ ਕਰਦੀ ਸੀ ਪਰ ਹੁਣ ਇਸ ਸਰਕਾਰ ਨੇ ਉਨ੍ਹਾਂ ਰਾਜਾਂ ਦੇ ਲੋਕਾਂ ਨਾਲ ਵੀ ਧੱਕਾ ਕਰਨਾ ਸ਼ੁਰੂ ਕਰ ਦਿੱਤਾ ਹੈ। 

ਪੰਜਾਬ ਦੇ ਗਰੀਬ ਲੋਕਾਂ ਨਾਲ ਧੱਕਾ ਵੀ ਇਸੇ ਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਕੇ.ਵਾਈ.ਸੀ. ਤੇ ਵੈਰੀਫਿਕੇਸ਼ਨ ਦੇ ਨਾਂ ਉੱਤੇ 23 ਲੱਖ ਲੋਕਾਂ ਦਾ ਰਾਸ਼ਨ ਨਾ ਦੇਣ ਦਾ ਤੁਗਲਕੀ ਫਰਮਾਨ ਜਾਰੀ ਕਰ ਦਿੱਤਾ ਹੈ ਅਤੇ ਹੁਣ ਹੋਰ 32 ਲੱਖ ਲੋਕਾਂ ਨੂੰ ਰਾਸ਼ਨ ਨਾ ਦੇਣ ਲਈ ਕਿਹਾ ਗਿਆ ਹੈ। ਇਸ ਨਾਲ 55 ਲੱਖ ਲੋੜਵੰਦ ਲੋਕਾਂ ਨੂੰ ਰਾਸ਼ਨ ਤੋਂ ਵਾਂਝੇ ਕਰਨ ਦੀ ਕੋਝੀ ਸਾਜ਼ਿਸ਼ ਰਚੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪ੍ਰੈਸ ਕਾਨਫਰੰਸ ਕਰਕੇ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਗਰੀਬ ਲੋਕਾਂ ਨਾਲ ਖੜ੍ਹੀ ਹੈ ਅਤੇ ਕਿਸੇ ਪਰਿਵਾਰ ਨੂੰ ਰਾਸ਼ਨ ਤੋਂ ਵਾਂਝਾ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟੇਗੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਨਗਰ ਸੁਧਾਰ ਟਰੱਸਟ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਡ ਮੰਗਲ ਸਿੰਘ ਬੱਸੀ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਪ੍ਰਿੰ. ਪ੍ਰੇਮ ਕੁਮਾਰ, ਪਿੰਦਰ ਪੰਡੋਰੀ ਆਦਿ ਵੀ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Singh , Pawan Kumar Tinu , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD