Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਯੁੱਧ ਨਸ਼ਿਆਂ ਵਿਰੁੱਧ'; ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਨਸ਼ਾ ਤਸਕਰ ਦੋ ਭਰਾਵਾਂ ਵਿਰੁੱਧ ਦਰਜ ਨੇ 10 ਮੁਕੱਦਮੇ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

5 Dariya News

5 Dariya News

5 Dariya News

ਜਲੰਧਰ , 24 Aug 2025

Last updated on: Aug 25, 2025, 13:20 IST

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਗੋਪਾਲ ਨਗਰ ਇਲਾਕੇ ਵਿੱਚ ਨਸ਼ਾ ਤੱਸਕਰੀ ਨਾਲ ਸਬੰਧਤ ਦੋ ਭਰਾਵਾਂ ਦੀ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ਼ ਮੰਨਾ ਵਾਸੀ ਗੋਪਾਲ ਨਗਰ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ ਗਈ ਹੈ। 

ਉਨ੍ਹਾਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਦੋਵੇਂ ਨਸ਼ਾ ਤਸਕਰ ਹਨ, ਜਿਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਤਹਿਤ 10 ਮੁਕੱਦਮੇ ਦਰਜ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਾਹ ਕੇ ਨਾ ਸਿਰਫ਼ ਕਾਨੂੰਨ ਦੀ ਪਾਲਣਾ ਕਰਵਾਈ ਜਾ ਰਹੀ ਹੈ ਸਗੋਂ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਚੰਗੁਲ ਤੋਂ ਮੁਕਤ ਵੀ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਸਥਾਨਕ ਨਿਵਾਸੀਆਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਇਸ ਕਦਮ ਦਾ ਸਵਾਗਤ ਕੀਤਾ। 

ਉਨ੍ਹਾਂ ਨੇ ਸਰਕਾਰ ਦੇ ਦਲੇਰਾਨਾ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਮਿਲੇਗਾ ਅਤੇ ਲੋਕਾਂ ਵਿੱਚ ਵੀ ਵਿਸ਼ਵਾਸ ਵਧੇਗਾ। ਲੋਕਾਂ ਨੇ ਇਨ੍ਹਾਂ ਕਾਰਵਾਈਆਂ ਨੂੰ ਸੂਬੇ ਦੀ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਣ ਕਦਮ ਦੱਸਿਆ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD