Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਨਿਖੇਧੀ ਕਰਦੀ ਹੈ ਪੰਜਾਬ ਸਰਕਾਰ - ਵਿਧਾਇਕ ਬੁੱਧ ਰਾਮ

ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ-ਬੁੱਧ ਰਾਮ

Principal Budh Ram, AAP, Aam Aadmi Party, Aam Aadmi Party Punjab, AAP Punjab, Dr Vijay Singla

5 Dariya News

5 Dariya News

5 Dariya News

ਮਾਨਸਾ , 24 Aug 2025

Last updated on: Aug 25, 2025, 13:39 IST

ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ  ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 01 ਕਰੋੜ 53 ਲੱਖ ਲੋਕਾਂ ਨੂੰ ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਮਿਲਦਾ ਹੈ। ਇਸ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੇਂਦਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦੀ ਹੈ ਜਿਸ ਨਾਲ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਰੋਟੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਨਦਾਤਾ ਦੀ ਧਰਤੀ ਹੈ, ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਇਸ ਫੈਸਲੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬਲਣ ਤੋਂ ਵਾਝਾ ਨਹੀਂ ਹੋਣ ਦਿੱਤਾ ਜਾਵੇਗਾ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਲੋਕਾਂ ਦਾ ਇਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ, ਗਰੀਬਾਂ ਦਾ ਰਾਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਲਿਖਿਆ ਜਾ ਸਕਦਾ ਹੈ ਜਿਸ ਦੀ ਪੰਜਾਬ ਸਰਕਾਰ ਸ਼ਨਾਖ਼ਤ ਕਰ ਲਵੇਗੀ, ਪ੍ਰੰਤੂ ਇਸਤਰ੍ਹਾਂ ਬਿਨ੍ਹਾਂ ਪੜਤਾਲ ਕੀਤੇ ਰਾਸ਼ਨ ਕਾਰਡ ਕੱਟੇ ਜਾਣਾ ਤਾਨਾਸ਼ਾਹੀ ਫਰਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਹਿੰਦੇ ਕਾਰਡਾਂ ਦੀ ਕੇ.ਵਾਈ.ਸੀ. ਵੀ ਕਰਵਾਈ ਜਾਵੇਗੀ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੇਂਦਰ ਵੱਲੋਂ ਰਾਸ਼ਨ ਕਾਰਡ ਰੱਦ ਕਰਨ ਲਈ ਦਿੱਤੇ ਜਾ ਰਹੇ ਤਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿੱਚ ਚਾਰ ਪਹੀਆ ਵਾਹਨਾਂ ਦੀ ਮਾਲਕੀ, ਸਰਕਾਰੀ ਨੌਕਰੀ, ਥੋੜ੍ਹੀ ਜ਼ਮੀਨ ਅਤੇ ਆਮਦਨ ਨੂੰ ਅਧਾਰ ਬਣਾਇਆ ਗਿਆ ਹੈ। ਇਸ ਦੇ ਘੇਰੇ ਵਿੱਚ ਪਰਿਵਾਰ ਦਾ ਸਿਰਫ ਇਕ ਮੈਂਬਰ ਆਉਂਦਾ ਹੈ ਪਰ ਸਜ਼ਾ ਪੂਰੇ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ, ਸੋ ਰਾਸ਼ਨ ਕਾਰਡ ਕੱਟਣ ਲਈ ਬਣਾਏ ਇਹ ਮਾਪਦੰਡ ਗਲਤ ਹਨ। 

ਪੰਜਾਬ ਸਰਕਾਰ ਗ਼ੈਰ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਲਈ ਪਹਿਲਾਂ ਤੋਂ ਹੀ ਕੰਮ ਕਰ ਰਹੀ ਹੈ ਪ੍ਰੰਤੂ ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ।ਦੋਵਾਂ ਵਿਧਾਇਕਾਂ ਨੇ ਇਕਸੁਰ ਹੁੰਦਿਆਂ, ਭਾਜਪਾ ਦੀ ਪਹਿਲਾਂ ਕਥਿੱਤ ਵੋਟ ਚੋਰੀ, ਗੈਰਕਾਨੂੰਨੀ ਤੌਰ 'ਤੇ ਡਾਟਾ ਇਕੱਠਾ ਕਰਨ ਅਤੇ ਹੁਣ ਰਾਸ਼ਨ ਚੋਰੀ ਦੀਆਂ ਕਰਵਾਈਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਸੂਰਤ ਵਿੱਚ ਲੋਕ ਹਿਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ।

ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸੂਬੇ ਦੇ ਲੋੜਵੰਦ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਤੋਂ ਵਾਂਝਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਕ੍ਰਿਸ਼ਨ ਸਿੰਘ ਜਿਲਾ ਸਕੱਤਰ ਮਾਨਸਾ, ਰਣਦੀਪ ਸ਼ਰਮਾ ਜ਼ਿਲ੍ਹਾ ਮੀਡੀਆ ਇੰਚਾਰਜ, ਕਮਲਜੀਤ ਸਿੱਧੂ ਸਕੱਤਰ ਮੀਡੀਆ ਮਾਨਸਾ, ਸ਼ਰਨਜੀਤ ਕੌਰ, ਰਮੇਸ਼ ਖਿਆਲਾਂ, ਹਰਦੇਵ ਉਲਕ, ਕੁਲਦੀਪ ਟੀਟੂ ਤੋਂ ਇਲਾਵਾ ਹੋਰ ਪਾਰਟੀ ਵਰਕਰ ਅਤੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab , Dr Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD