Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਅਮਰੀਕਾ-ਅਧਾਰਤ ਜਸਕਰਨ ਕੰਨੂ ਦੀ ਮਿਲੀਭੁਗਤ ਨਾਲ ਹਾਲ ਹੀ ਵਿੱਚ ਪੋਜੇਵਾਲ ਵਿਖੇ ਇੱਕ ਵਿਅਕਤੀ ਦੀ ਕੀਤੀ ਸੀ ਹੱਤਿਆ: ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, S B S Nagar Police, S B S Nagar, Nawanshahr

Web Admin

Web Admin

5 Dariya News

ਐਸ ਬੀ ਐਸ ਨਗਰ , 24 Aug 2025

Last updated on: Aug 25, 2025, 15:15 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ  ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ  ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ   ਐਸਬੀਐਸ ਨਗਰ ਦੇ ਪੋਜੇਵਾਲ ਵਿਖੇ ਉਸਦੇ ਪਿੰਡ ਕੁਲਪੁਰ ਵਿੱਚ, ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨ ਰੋੜਮਜਾਰਾ ਅਤੇ ਜਸਕਰਨਦੀਪ ਕਾਲੂ ਨੇ, ਅਮਰੀਕਾ ਸਥਿਤ ਜਸਕਰਨ ਸਿੰਘ ਉਰਫ਼ ਕੰਨੂ ਨਾਲ ਮਿਲ ਕੇ ਹਾਲ ਹੀ ਵਿੱਚ ਆਪਣੀ ਨਿੱਜੀ ਰੰਜਿਸ਼ ਦੇ ਚਲਦਿਆਂ ਐਸ.ਬੀ.ਐਸ. ਨਗਰ ਦੇ ਪੋਜੇਵਾਲ ਵਿੱਚ ਇੱਕ ਵਿਅਕਤੀ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਤੇ ਜਸਕਰਨ ਕੰਨੂ ਦਵਿੰਦਰ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਦੇ ਸਾਥੀ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸ.ਬੀ.ਐਸ. ਨਗਰ ਮਹਿਤਾਬ ਸਿੰਘ ਨੇ ਕਿਹਾ ਕਿ ਕਤਲ ਤੋਂ ਬਾਅਦ, ਪੂਰੇ ਮਾਮਲੇ ਦੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਪੁਲਿਸ ਟੀਮਾਂ, ਨੇ ਆਧੁਨਿਕ ਤਕਨੀਕੀ ਜਾਂਚ ਰਾਹੀਂ ਦੋਵਾਂ ਮੁਲਜ਼ਮਾਂ ਦੇ ਮੁੰਬਈ ਵਾਲੇ ਟਿਕਾਣੇ ’ਤੇ ਪੂਰੀ ਬਾਜ਼ ਅੱਖ ਰੱਖੀ। ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਮੁੰਬਈ ਭੇਜਿਆ ਗਿਆ।

ਜਿਨ੍ਹਾਂ ਨੇ ਸਥਾਨਕ ਮੁੰਬਈ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੱਕੀਆਂ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਕਈ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਦਿੱਤਾ ਗਿਆ ਸੀ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਅਜਿਹੀਆਂ ਸੰਭਾਵੀ ਵਾਰਤਦਾਤਾਂ ਹੁਣ ਟਲ਼ ਗਈਆਂ ਹਨ।  

ਇਸ ਸਬੰਧੀ  ਐਫਆਈਆਰ ਨੰ. 70 ਮਿਤੀ 03.07.2025 ਨੂੰ ਬੀਐਨਐਸ ਦੀਆਂ ਧਾਰਾਵਾਂ 103, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾ 25 ਅਤੇ 27 ਤਹਿਤ ਐਸ.ਬੀ.ਐਸ. ਨਗਰ ਦੇ ਪੁਲਿਸ ਥਾਣਾ ਪੋਜੇਵਾਲ ਵਿਖੇ ਕੇਸ ਦਰਜ ਕੀਤਾ ਗਿਆ ਸੀ।

 

Tags: Crime News Punjab , Punjab Police , Police , Crime News , S B S Nagar Police , S B S Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD