Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋਕਾਂ ਦੀ ਰੋਟੀ ਖੋਹਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿਆਂਗੇ - ਹਰਜੋਤ ਬੈਂਸ

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha, Dr Charanjit Singh

Web Admin

Web Admin

5 Dariya News

ਰੂਪਨਗਰ , 24 Aug 2025

Last updated on: Aug 25, 2025, 15:47 IST

ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਤੇ ਲੋੜਵੰਦ 55 ਲੱਖ ਲੋਕਾਂ ਦੀ ਥਾਲੀ ਵਿੱਚੋ ਰੋਟੀ ਖੋਹਣ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ, ਇਸ ਦੇ ਲਈ ਕਾਨੂੰਨੀ ਚਾਰਾਜੋਈ ਅਤੇ ਜਨ ਅੰਦੋਲਨ ਸੁਰੂ ਕੀਤਾ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਹ ਸਰਕਾਰ ਵੋਟ ਚੋਰੀ ਕਰ ਰਹੀ ਸੀ। ਫਿਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨਾ ਚਾਹੁੰਦੀ ਸੀ। ਪੰਜਾਬ ਦੇ ਲੋਕਾਂ ਦਾ ਨਿੱਜੀ ਡਾਟਾ ਇਹ ਚੋਰੀ ਕਰ ਰਹੇ ਹਨ ਅਤੇ ਹੁਣ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਕੇਂਦਰ ਦੀ ਭਾਜਪਾ ਸਰਕਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਲਾਭ ਜਨਤਾ ਨੂੰ ਪਹੁੰਚਾਉਣ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਚੋਰੀ ਹੋ ਰਹੇ ਪਰਸਨਲ ਡਾਟੇ ਦੀ ਦੁਰਵਰਤੋਂ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਕਿਸੇ ਨੂੰ ਵੀ ਪਰਸਨਲ ਕੈਂਪ ਲਗਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਜੇਕਰ ਜ਼ਬਰਦਸਤੀ ਕਿਸੇ ਵੱਲੋਂ ਕੈਂਪ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖਿਲਾਫ ਸਖਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਅਤੇ ਗਰੀਬ ਵਿਰੋਧੀ ਸੋਚ ਦਾ ਪਰਦਾਫਾਸ਼ ਹੋਇਆ ਹੈ, ਉਨ੍ਹਾਂ ਕੇ.ਵਾਈ.ਸੀ ਦੇ ਨਾਮ ਤੇ ਗਰੀਬਾਂ ਨੂੰ ਮਿਲ ਰਹੀ ਸਹੂਲਤ ਖੋਹਣ ਦੀ ਕੋਸ਼ਿਸ਼ ਕੀਤੀ ਹੈੇ। 

ਉਨ੍ਹਾਂ ਕਿਹਾ ਕਿ ਪੰਜਾਬ ਦੇ 1.55 ਕਰੋੜ ਲੋਕਾਂ ਵਿੱਚੋ ਲਗਭਗ 55 ਲੱਖ ਲੋਕਾਂ ਨੂੰ ਸਕੀਮ ਵਿਚੋ ਬਾਹਰ ਕੱਢਣ ਦੀ ਕੋਝੀ ਸਾਜ਼ਿਸ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾ ਰਾਸ਼ਨ ਕਾਰਡ ਰੱਦ ਹੋਣਗੇ ਅਤੇ ਉਸ ਤੋਂ ਬਾਅਦ ਸਿਹਤ ਕਾਰਡ, ਆਯੂਸ਼ਮਾਨ ਕਾਰਡ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਜਾਣਗੇ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੋਈ ਵੀ ਹਾਲਾਤ ਹੋਣ ਪੰਜਾਬ ਦੇ ਲੋਕ ਡੱਟ ਕੇ ਦੇਸ਼ ਨਾਲ ਖੜਦੇ ਹਨ, ਚਾਹੇ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ ਤੇ ਚਾਹੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ। 

ਪਰ ਬਦਲੇ ਵਿਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਆਪ੍ਰੇਸ਼ਨ ਸੰਦੂਰ ਦੌਰਾਨ ਇਸਦਾ ਸੇਕ ਪੰਜਾਬ ਦੇ ਲੋਕਾਂ ਨੇ ਝੱਲਿਆਂ ਤੇ ਹੁਣ ਹੜਾਂ ਦੀ ਮਾਰ ਪੰਜਾਬ ਝੱਲ ਰਿਹਾ ਹੈ। ਜਦ ਪਾਣੀ ਦੀ ਕਮੀ ਸੀ ਤਾਂ ਸਾਡਾ ਪਾਣੀ ਲੁੱਟਣ ਦੀਆਂ ਸਾਜਿਸ਼ਾ ਰਚੀਆਂ ਜਾ ਰਹੀਆਂ ਸਨ ਅਤੇ ਹੁਣ ਜਦ ਹੜ੍ਹ ਆਏ ਤਾਂ ਪੰਜਾਬ ਨੂੰ ਡੁੱਬਣ ਲਈ ਛੱਡ ਦਿੱਤਾ। 

ਕੈਬਨਿਟ ਮੰਤਰੀ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ‘ਵੋਟ ਚੋਰੀ’ ਤੋਂ ਬਾਅਦ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਭ ਤੋਂ ਯੋਗਦਾਨ ਪਾਇਆ ਹੈ।

ਰੂਪਨਗਰ ਜ਼ਿਲ੍ਹੇ ਸੰਬਧੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਜ਼ਿਲ੍ਹੇ ਦੇ ਲੋਕ ਖਾੜੀ ਦੇਸ਼ਾ ਵਿੱਚ ਰੋਜੀ ਰੋਟੀ ਦੀ ਤਲਾਸ਼ ਵਿਚ ਜਾਂਦੇ ਹਨ ਤੇ ਆਪਣਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦਰਿਆ ਅਤੇ ਪਹਾੜਾ ਵਿੱਚ ਤੇ ਚੰਗਰ ਦੇ ਇਲਾਕੇ ਵਿੱਚ ਢਾਈ ਏਕੜ ਜ਼ਮੀਨ ਜਿਸ ਤੋਂ ਕੋਈ ਆਮਦਨੀ ਨਹੀਂ ਹੈ, ਉਸ ਦੇ ਮਾਲਕਾਂ ਦਾ ਵੀ ਆਟਾ ਦਾਲ ਕਾਰਡ ਨੀਲਾ ਰਾਸ਼ਨ ਕਾਰਡ ਕੱਟਿਆ ਗਿਆ ਹੈ।

ਇਸ ਤੋਂ ਇਲਾਵਾ ਇਸ ਜ਼ਿਲ੍ਹੇ ਦੇ ਬਹੁਤੇ ਲੋਕ ਟੈਕਸੀ ਡਰਾਈਵਰ ਹਨ, ਜਿਨ੍ਹਾਂ ਕੋਲ ਆਪਣੀਆ ਗੱਡੀਆਂ ਤਾਂ ਹਨ, ਪ੍ਰੰਤੂ ਉਨ੍ਹਾਂ ਦੀ ਆਮਦਨ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਗੱਡੀ ਲੈਣ ਵਾਲੇ ਦਾ ਵੀ ਨਾਮ ਕੱਟਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡੱਟ ਕੇ ਰੱਖਿਆ ਕਰੇਗੀ।

ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ, ਸੈਣੀ ਭਲਾਈ ਬੋਰਡ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ, ਸ਼ੋਸ਼ਲ ਮੀਡੀਆ ਦੇ ਜ਼ਿਲ੍ਹਾ ਇੰਚਾਰਜ ਸ਼੍ਰੀ ਰਾਜ ਕੁਮਾਰ ਖੋਸਲਾ, ਜ਼ਿਲ੍ਹਾ ਯੂਥ ਪ੍ਰਧਾਨ ਸ਼੍ਰੀ ਚੇਤਨ ਕਾਲੀਆ, ਮਾਰਕੀਟ ਕਮੇਟੀ ਰੋਪੜ ਦੇ ਚੇਅਰਮੈਨ ਸ. ਭਾਗ ਸਿੰਘ ਮਦਾਨ, ਇੰਮਪਰੁਵਮੈਂਟ ਟਰੱਸਟ ਰੋਪੜ ਦੇ ਚੇਅਰਮੈਨ ਸ਼੍ਰੀ ਸ਼ਿਵ ਕੁਮਾਰ ਲਾਲਪੁਰਾ, ਸ਼੍ਰੀ ਰਾਜਿੰਦਰ ਧੀਮਾਨ, ਸ਼੍ਰੀਮਤੀ ਨਵਪ੍ਰੀਤ ਸ਼ਰਮਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha , Dr Charanjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD