Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ - ਲਾਲਜੀਤ ਸਿੰਘ

ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਗਰੀਬਾਂ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ-ਕੈਬਨਿਟ ਮੰਤਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarwan Singh Dhun

Web Admin

Web Admin

5 Dariya News

ਤਰਨ ਤਾਰਨ , 24 Aug 2025

Last updated on: Aug 25, 2025, 15:50 IST

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਪੰਜਾਬ ਦੇ ਲੱਗਭੱਗ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ, ਪ੍ਰੰਤੂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਗਰੀਬਾਂ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਕੇ. ਵਾਈ. ਸੀ. ਤੇ ਵੈਰੀਫਿਕੇਸ਼ਨ ਦੇ ਨਾਂ ਉੱਤੇ 23 ਲੱਖ ਲੋਕਾਂ ਦਾ ਰਾਸ਼ਨ ਰੋਕ ਰੱਖਿਆ ਹੈ ਤੇ ਹੁਣ ਪੰਜਾਬ ਸਰਕਾਰ ਨੂੰ ਨਵਾਂ ਤਾਨਾਸ਼ਾਹੀ ਫੁਰਮਾਨ ਜਾਰੀ ਕਰਦਿਆਂ 08 ਲੱਖ 02 ਹਜ਼ਾਰ 500 ਰਾਸ਼ਨ ਕਾਰਡ (ਕਰੀਬ 32 ਲੱਖ ਲੋਕ) ਕੱਟਣ ਲਈ ਕਿਹਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣਾ ਚਾਹੁੰਦੀ ਹੈ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ‘ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਕਰੀਬ 01 ਕਰੋੜ 53 ਲੱਖ ਲਾਭਪਾਤਰੀ ਹਨ ਤੇ 01 ਕਰੋੜ 29 ਲੱਖ ਲਾਭਪਾਤਰੀਆਂ ਸਬੰਧੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਤੇ ਬਾਕੀਆਂ ਸਬੰਧੀ ਇਹ ਪ੍ਰਕਿਰਆ ਜਾਰੀ ਹੈ।

ਪੰਜਾਬ ਸਰਕਾਰ ਨੇ ਇਸ ਕਾਰਜ ਬਾਬਤ 06 ਮਹੀਨੇ ਦਾ ਸਮਾਂ ਹੋਰ ਮੰਗਿਆ ਹੈ। ਜੇਕਰ ਕੇਂਦਰ ਨੂੰ ਕਿਸੇ ਕਿਸਮ ਦੀ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਪੰਜਾਬ ਸਰਕਾਰ, ਜੋ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਐਗਜ਼ੀਕਿਊਟਿੰਗ ਏਜੰਸੀ ਹੈ, ਨਾਲ ਰਾਬਤਾ ਕਰ ਕੇ ਮਸਲਾ ਹੱਲ ਕੀਤਾ ਜਾ ਸਕਦਾ ਹੈ। ਇੱਕ ਪਾਸੜ ਤਾਨਾਸ਼ਾਹੀ ਫੁਰਮਾਨ ਜਾਰੀ ਕਰਨਾ ਬਹੁਤ ਗਲਤ ਹੈ ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ।

ਸ੍ਰ. ਭੁੱਲਰ ਨੇ ਕਿਹਾ ਕਿ ਰਾਸ਼ਨ ਕਾਰਡ ਕੱਟਣ ਲਈ ਜਿਹੜੇ ਮਾਪਦੰਡ ਕੇਂਦਰ ਵੱਲੋਂ ਅਪਣਾਏ ਜਾ ਰਹੇ ਹਨ, ਉਹ ਮਾਪਦੰਡ ਪੰਜਾਬ ਉੱਤੇ ਢੁੱਕਵੇਂ ਹੀ ਨਹੀਂ ਹਨ, ਜਿਨ੍ਹਾਂ ਵਿੱਚ ਕਿਸੇ ਪਰਿਵਾਰ ਦੇ ਬੱਚੇ ਵੱਲੋਂ ਨੌਕਰੀ ਕੀਤੇ ਜਾਣਾ ਤੇ 2.5 ਏਕੜ ਤੋਂ ਵੱਧ ਜ਼ਮੀਨ ਹੋਣਾ ਸ਼ਾਮਲ ਹਨ।ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬੀਆਂ ਨਾਲ ਧੋਖਾ ਨਹੀਂ ਹੋਣ ਦੇਵੇਗੀ ਅਤੇ ਮਜ਼ਦੂਰਾਂ, ਦਲਿਤਾਂ, ਕਿਸਾਨਾਂ ਦੇ ਰਾਸ਼ਨ ਕਾਰਡਾਂ ਨੂੰ ਨਹੀਂ ਕੱਟਣ ਦੇਵੇਗੀ।

ਜੇਕਰ ਅਜਿਹਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਹਾਲਾਤ ਹੋਣ ਪੰਜਾਬ ਦੇ ਲੋਕ ਡੱਟ ਕੇ ਦੇਸ਼ ਨਾਲ ਖੜਦੇ ਹਨ। ਚਾਹੇ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ ਤੇ ਚਾਹੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ। ਪਰ ਬਦਲੇ ਵਿਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਆਪ੍ਰੇਸ਼ਨ ਸੰਦੂਰ ਦੌਰਾਨ ਇਸਦਾ ਸੇਕ ਪੰਜਾਬ ਦੇ ਲੋਕਾਂ ਨੇ ਝੱਲਿਆਂ ਤੇ ਹੁਣ ਹੜਾਂ ਦੀ ਮਾਰ ਪੰਜਾਬ ਝੱਲ ਰਿਹਾ ਹੈ, ਜਦ ਪਾਣੀ ਦੀ ਕਮੀ ਸੀ ਤਾਂ ਸਾਡਾ ਪਾਣੀ ਲੁੱਟਣ ਦੀਆਂ ਸਾਜਿਸ਼ਾ ਰਚੀਆਂ ਜਾ ਰਹੀਆਂ ਸਨ ਅਤੇ ਹੁਣ ਜਦ ਹੜ੍ਹ ਆਏ ਤਾਂ ਪੰਜਾਬ ਨੂੰ ਡੁੱਬਣ ਲਈ ਛੱਡ ਦਿੱਤਾ। ਸ੍ਰ. ਭੁੱਲਰ ਨੇ  ਭਾਜਪਾ ਦੀ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਵੋਟ ਚੋਰੀ’ ਤੋਂ ਬਾਅਦ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇੰਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡੱਟ ਕੇ ਰੱਖਿਆ ਕਰੇਗੀ।

ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ. ਸਰਵਨ ਸਿੰਘ ਧੁੰਨ ਅਤੇ ਚੇਅਰਮੈਨ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਸ. ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਸ੍ਰੀ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਸ੍ਰੀ ਹਰਜੀਤ ਸਿੰਘ ਸੰਧੂ ਅਤੇ ਹਲਕਾ ਇੰਚਾਰਜ ਤਾਰਨ ਤਾਰਨ ਸ. ਹਰਮੀਤ ਸਿੰਘ ਸੰਧੂ ਅਤੇ ਹੋਰ ਆਗੂ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarwan Singh Dhun

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD