Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਵਿਉਂਤਬੰਦੀ ਅਤਿ ਨਿੰਦਣਯੋਗ

ਪੰਜਾਬ ਸਰਕਾਰ ਇਸਨੂੰ ਬਰਦਾਸ਼ਤ ਨਹੀਂ ਕਰੇਗੀ- ਹਰਦੀਪ ਸਿੰਘ ਮੁੰਡੀਆਂ

Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Kaur Arora, Amritpal Singh Sukhanand, Devinderjeet Singh Laddi Dhose, Manjit Singh Bilaspur

Web Admin

Web Admin

5 Dariya News

ਮੋਗਾ , 24 Aug 2025

Last updated on: Aug 25, 2025, 16:16 IST

ਕੇਂਦਰ ਸਰਕਾਰ ਪੰਜਾਬ  ਦੇ ਬਹੁਤ ਸਾਰੇ ਰਾਸ਼ਨ ਕਾਰਡਾਂ ਨੂੰ ਬੰਦ ਕਰਨ ਜਾ ਰਹੀ ਹੈ ਜਿਹੜੀ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ, ਪੰਜਾਬ ਸਰਕਾਰ ਇਸਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਵਿਰੁੱਧ ਹਰ ਉਹ ਲੜਾਈ ਲੜੇਗੀ ਜਿਸ ਨਾਲ਼ ਕਿਸੇ ਵੀ ਗਰੀਬ ਵਿਅਕਤੀ ਦਾ ਰਾਸ਼ਨ ਕਾਰਡ ਨਾ ਕੱਟਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਨ ਦੌਰਾਨ ਕੀਤਾ। 

ਉਹਨਾਂ ਕਿਹਾ ਕਿ ਕੇਂਦਰ ਸਰਕਾਰ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ ਜਿਹੜਾ ਕਿ ਬਿਲਕੁਲ ਗ਼ਲਤ ਹੈ। ਇਸ ਮੌਕੇ ਉਨ੍ਹਾਂ ਨਾਲ ਮੋਗਾ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਮੀਡੀਆ ਇੰਚਾਰਜ ਗੁਰਮਿੰਦਰ ਸਿੰਘ, ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਲਗਾ ਕੇ 23 ਲੱਖ ਗ਼ਰੀਬਾਂ ਦਾ ਰਾਸ਼ਨ ਜੁਲਾਈ ਤੋਂ ਹੀ ਬੰਦ ਕਰ ਦਿੱਤਾ ਹੈ ਅਤੇ ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੋਂ ਬਾਅਦ ਬੰਦ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਲੋਕ ਤੇ ਗ਼ਰੀਬ ਵਿਰੋਧੀ ਫ਼ੈਸਲਾ ਪੰਜਾਬ ਉੱਪਰ ਸਿੱਧਾ ਹਮਲਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਮੰਨਦੀ ਹੈ ਅਤੇ ਇਸ ਬੇਇਨਸਾਫ਼ੀ ਵਿਰੁੱਧ ਆਮ ਆਦਮੀ ਪਾਰਟੀ ਹਰ ਪੱਧਰ 'ਤੇ ਲੜਾਈ ਲੜੇਗੀ। ਸਮੂਹ ਵਿਧਾਇਕਾਂ ਨੇ ਕਿਹਾ ਕਿ ਅਸਲ ਵਿੱਚ ਦਿੱਲੀ ਦੇ ਏ.ਸੀ. ਕਮਰਿਆਂ ਵਿੱਚ ਬੈਠੇ ਲੋਕ ਪੰਜਾਬ ਦੇ ਪਿੰਡਾਂ ਦੀ ਅਸਲ ਹਾਲਤ ਨੂੰ ਨਹੀਂ ਸਮਝਦੇ। 

ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਪੁੱਤਰ ਨੂੰ ਨੌਂਕਰੀ ਮਿਲਦੀ ਹੈ ਤਾਂ ਕੀ ਇਸ ਨਾਲ ਪੂਰਾ ਪਰਿਵਾਰ ਅਮੀਰ ਹੋ ਜਾਂਦਾ ਹੈ? ਕੀ ਪੁਰਾਣੀ ਕਾਰ ਹੋਣ ਦਾ ਮਤਲਬ ਹੈ ਕਿ ਪਰਿਵਾਰ ਭੁੱਖਾ ਨਹੀਂ ਰਹਿ ਸਕਦਾ?  ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਜਪਾ ਪੰਜਾਬ ਦੇ ਗ਼ਰੀਬਾਂ ਦੇ ਦਰਦ ਨੂੰ ਨਹੀਂ ਸਮਝਣਾ ਚਾਹੁੰਦੀ, ਇਹ ਸਿਰਫ਼ ਬਹਾਨੇ ਲੱਭ ਕੇ ਰਾਸ਼ਨ ਬੰਦ ਕਰ ਰਹੀ ਹੈ।

ਕੈਬਨਿਟ ਮੰਤਰੀ ਸ੍ਰ ਮੁੰਡੀਆਂ ਨੇ  ਕਿਹਾ ਕਿ ਜਿੰਨਾ ਚਿਰ ਸੂਬੇ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੈ, ਕਿਸੇ ਵੀ ਗ਼ਰੀਬ ਦਾ ਰਾਸ਼ਨ ਨਹੀਂ ਰੁਕੇਗਾ। ਉਨ੍ਹਾਂ ਕਿਹਾ ਕਿ 1.29 ਕਰੋੜ ਰਾਸ਼ਨ ਲਾਭਪਾਤਰੀਆਂ ਦੀ ਤਸਦੀਕ ਪੂਰੀ ਹੋ ਗਈ ਹੈ ਅਤੇ ਬਾਕੀ ਰਹਿੰਦੇ ਲੋਕਾਂ ਦੀ ਤਸਦੀਕ ਅਗਲੇ 6 ਮਹੀਨਿਆਂ ਵਿੱਚ ਘਰ-ਘਰ ਜਾ ਕੇ ਪੂਰੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਨਾਲ ਵਾਅਦਾ ਹੈ ਕਿ ਕਿਸੇ ਵੀ ਲਾਭਪਾਤਰੀ ਦਾ ਰਾਸ਼ਨ ਕਾਰਡ ਕੱਟਿਆ ਨਹੀਂ ਜਾਵੇਗਾ, ਕਿਸੇ ਮਾਂ ਦੀ ਥਾਲ਼ੀ ਖ਼ਾਲੀ ਨਹੀਂ ਰਹੇਗੀ ਅਤੇ ਨਾ ਹੀ ਕਿਸੇ ਦਾ ਬੱਚਾ ਭੁੱਖਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਸ਼ਨ ਨਹੀਂ, ਸਨਮਾਨ ਦੀ ਲੜਾਈ ਹੈ, ਅਧਿਕਾਰਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਗ਼ਰੀਬਾਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰਾਂਗੇ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora , Amritpal Singh Sukhanand , Devinderjeet Singh Laddi Dhose , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD