Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਸ਼ੇਖ ਫਰੀਦ ਆਗਮਨ ਪੂਰਬ 2025 : ਲਾਈਟ ਐਂਡ ਸਾਊਂਡ ਪ੍ਰੋਗਰਾਮ ਹੋਵੇਗਾ ਮੇਲੇ ਦੀ ਵਿਸ਼ੇਸ਼ ਖਿੱਚ ਦਾ ਕੇਂਦਰ - ਗੁਰਦਿੱਤ ਸਿੰਘ ਸੇਖੋ

ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਵੀ ਮੇਲੇ ਵਿੱਚ ਸ਼ਾਮਲ ਕੀਤਾ ਜਾਵੇਗਾ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Amolak Singh

Web Admin

Web Admin

5 Dariya News

ਫਰੀਦਕੋਟ , 24 Aug 2025

Last updated on: Aug 25, 2025, 16:38 IST

ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਬਾਬਾ ਸੇਖ ਫਰੀਦ ਆਗਮਨ ਪੂਰਬ -2025 ਦੀਆਂ ਤਿਆਰੀਆਂ ਜਿਲ੍ਹਾ ਪ੍ਰਸ਼ਾਸਨ ਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸਰਕਾਰ ਵੱਲੋਂ ਇਸ ਆਗਮਨ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਕਾਰਜ ਆਰੰਭ ਕੀਤੇ ਗਏ ਹਨ। ਉਹ ਅੱਜ ਇੱਥੇ ਫਰੀਦਕੋਟ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਜੈਤੋ ਸ. ਅਮੋਲਕ ਸਿੰਘ ਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂ ਵੀ ਹਾਜ਼ਰ ਸਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਆਗਮਨ ਪੂਰਬ ਤੇ ਇਸ ਵਾਰ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਤੇ ਇਸ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਦੀਆਂ ਰਵਾਇਤੀ ਖੇਡਾਂ ਜਿਵੇਂ ਕਿ ਬੈਲ ਗੱਡੀਆਂ ਦੀ ਦੌੜ ਆਦਿ ਨੂੰ ਵੀ ਸ਼ਾਮਿਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ।

ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦਾ ਸੀਜ਼ਨ ਅਗੇਤਾ ਹੋਣ ਕਾਰਨ  ਕਰਾਫਟ ਮੇਲਾ 13 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਚੱਲੇਗਾ ਅਤੇ ਆਗਮਨ ਪੁਰਬ  19 ਸਤੰਬਰ ਤੋਂ ਲੈ ਕੇ 23 ਤੱਕ ਪਹਿਲਾਂ ਦੀ ਤਰ੍ਹਾਂ ਹੋਵੇਗਾ। ਉਨ੍ਹਾਂ ਕਿਹ ਕਿ ਫਰੀਦਕੋਟ ਨਿਵਾਸੀਆਂ ਨੂੰ ਇਸ ਵਾਰ ਮੇਲੇ ਦੋਰਾਨ  ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਪੰਜਾਬ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ਨੂੰ ਸਿਹਤਯਾਬ ਪੰਜਾਬ ਬਣਾਉਣਾ ਹੈ। 

ਇਸੇ ਮਕਸਦ ਨਾਲ ਦੁਕਾਨਦਾਰਾਂ ਨੂੰ ਅਗਾਂਊ ਕਿਹਾ ਗਿਆ ਹੈ ਕਿ ਇਕ ਹਫਤੇ ਦੇ ਅੰਦਰ ਅੰਦਰ ਜੋ ਵੀ ਖਾਣ ਪੀਣ ਦੀਆਂ ਵਸਤਾਂ ਨਾਲ ਸਬੰਧਤ ਕਮੀਆਂ ਹਨ, ਉਨ੍ਹਾਂ ਨੂੰ ਦੂਰ ਕਰ ਲਿਆ ਜਾਵੇ ਅਤੇ ਸ਼ਹਿਰ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਚੋਂ ਆਉਣ ਵਾਲੇ ਲੋਕਾਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਕੋਈ ਵੀ ਖਾਣ ਪੀਣ ਦੀ ਚੀਜ ਵਿਚ ਕੋਈ ਮਿਲਾਵਟ ਕੀਤੀ ਜਾਂਦੀ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕਰਦੇ ਹੋਏ ਜੁਰਮਾਨਾ ਵੀ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੋ ਪੰਜਾਬ ਅਤੇ ਭਾਰਤ ਦੇ ਖਾਣ ਵਾਲੀਆਂ ਵਸਤਾਂ ਦੇ ਨਾਮੀ ਬਰੈਂਡ ਹਨ, ਉਨ੍ਹਾਂ ਨਾਲ ਤਾਲਮੇਲ ਕਰ ਰਹੇ ਹਾਂ। ਜੇਕਰ ਉਨ੍ਹਾਂ ਵੱਲੋਂ ਸਹਿਯੋਗ ਮਿਲਦਾ ਹੈ ਤਾਂ ਉਨ੍ਹਾਂ ਨੂੰ ਮੇਲੇ ਵਿਚ ਵੱਖਰੀ ਥਾਂ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਚੰਗੀ ਖਾਣ ਲਈ ਚੰਗੀ ਵਰਾਇਟੀ ਵੀ ਮਿਲੇ ਅਤੇ ਲੋਕ ਉਸਦਾ ਆਨੰਦ ਵੀ ਮਾਣ ਸਕਣ।

ਉਨ੍ਹਾਂ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਫਰੀਦਕੋਟ ਸ਼ਹਿਰ ਦੇ ਕਾਫੀ ਵੱਡੇ ਪ੍ਰਾਜੈਕਟ ਚੱਲ ਰਹੇ ਹਨ। ਉਹ ਬਾਬਾ ਫਰੀਦ ਜੀ ਦੇ ਮੇਲੇ ਤੱਕ ਮੁਕੰਮਲ ਕਰ ਲਏ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਜੋ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣੇ ਹਨ ਉਨ੍ਹਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਜਗਜੀਤ ਸਿੰਘ ਗਿੱਲ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਆਦਿ ਵੀ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Amolak Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD