Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕਿਹਾ, ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਫਾਜ਼ਿਲਕਾ/ਬੱਲੂਆਣਾ , 24 Aug 2025

Last updated on: Aug 25, 2025, 16:45 IST

ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। 

ਪਿੰਡ ਬਾਜ਼ੀਦਪੁਰ ਭੋਮਾ ਵਿਖੇ ਲੱਗਭਗ 9.40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆ, ਨਾਲੀਆਂ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਹੋਰ ਅੱਗੇ ਲਿਜਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਹਲਕੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ। ਇਸੇ ਤਹਿਤ ਹੀ ਲਗਾਤਾਰ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਲਗਾਤਾਰ ਨੀਂਹ ਪੱਥਰ ਰੱਖੇ ਜਾ ਰਹੇ ਹਨ ਤੇ ਅੱਜ ਵੀ ਹਲਕੇ ਪਿੰਡ ਬਿਸ਼ਨਪੁਰ ਅਤੋ ਬਾਜ਼ੀਦਪੁਰ ਭੋਮਾ ਵਿਖੇ ਲਗਭਗ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆ ਰਹੀ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਹੈ ਜਾਂ ਪਿੰਡ ਦੇ ਵਿਕਾਸ ਵਿੱਚ ਕੋਈ ਆਪਣਾ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਤੁਹਾਡੀ ਹਰ ਮੁਸ਼ਕਲ ਦਾ ਹੱਲ ਕਰਨ ਤੇ ਤੁਹਾਡੇ ਦਿੱਤੇ ਸੁਝਾਆ ਨਾਲ ਜੇਕਰ ਪਿੰਡ ਦਾ ਹੋਰ ਵਿਕਾਸ ਹੁੰਦਾ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੋਵੇਗੀ। ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD