Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ : ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਵਿਖੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਨਾਲ ਖੜ੍ਹਨ ਦਾ ਐਲਾਨ

Kulwant Singh Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Kuljit Singh Randhawa, Dr Sunny Singh Ahluwalia, Prabhjot Kaur

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Aug 2025

Last updated on: Aug 25, 2025, 16:54 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੀ ਈ ਕੇ ਵਾਈ ਸੀ ਅਤੇ ਹੋਰ ਸ਼ਰਤਾਂ ਦੇ ਅਧਾਰ ਤੇ ਮੁਫ਼ਤ ਰਾਸ਼ਨ ਦੀ ਸੁਵਿਧਾ ਖੋਹਣ ਦੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਲਏ ਸਟੈਂਡ ਦਾ ਸਮਰਥਨ ਕਰਦਿਆਂ ਅੱਜ ਮੋਹਾਲੀ ਅਤੇ ਡੇਰਾਬੱਸੀ ਦੇ ਵਿਧਾਇਕਾਂ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦਾ ਹਰ ਪਲੇਟਫਾਰਮ ਤੇ ਵਿਰੋਧ ਕੀਤਾ ਜਾਵੇਗਾ।

ਅੱਜ ਮੋਹਾਲੀ ਵਿਖੇ ਐਮ ਐਲ ਏ ਕੁਲਵੰਤ ਸਿੰਘ ਦੇ ਸੈਕਟਰ 79 ਸਥਿਤ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਅਨਾਜ ਉਤਪਾਦਨ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਲੋੜਵੰਦ ਤੇ ਗਰੀਬ ਲੋਕਾਂ ਨਾਲ ਬੇ-ਇਨਸਾਫੀ ਕਦਾਚਿੱਤ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਏ ਚੈਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਆਪ ਪ੍ਰਧਾਨ ਪ੍ਰਭਜੋਤ ਕੌਰ ਵੀ ਮੌਜੂਦ ਸਨ।

ਐਮ ਐਲ ਏ ਕੁਲਵੰਤ ਸਿੰਘ ਨੇ ਕੇਂਦਰ ਵੱਲੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਦੇ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਕੇ, ਇਸ ਧੱਕੇ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦੇ ਮੁਫ਼ਤ ਰਾਸ਼ਨ ਦੀ ਸਹੂਲਤ ਤੇ ਤਲਵਾਰ ਲਟਕਾਈ ਜਾ ਰਹੀ ਹੈ। ਇਸ ਤਰ੍ਹਾਂ ਕੁੱਲ 55 ਲੱਖ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਵਿਚ ਹਰ ਹਰੇਕ ਤਿੰਨ ਪਰਿਵਾਰਾਂ ਪਿੱਛੇ ਇੱਕ ਦਾ ਰਾਸ਼ਨ ਕਾਰਡ ਕੱਟ ਕੇ 55 ਲੱਖ ਲੋਕਾਂ ਦੀਆਂ ਥਾਲੀਆਂ ਵਿੱਚੋਂ ਰੋਟੀ ਦਾ ਨਿਵਾਲਾ ਖੋਹਿਆ ਜਾ ਰਿਹਾ ਹੈ। 

ਉਨ੍ਹਾਂ ਨੇ ਇਸ ਨੂੰ ਭਾਜਪਾ ਦੀ ਲੋਕ ਵਿਰੋਧੀ ਮਾਨਸਿਕਤਾ ਕਰਾਰ ਦਿੰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦੀ ਸਜ਼ਾ ਦੇਣੀ ਚਾਹੁੰਦੀ ਹੈ ਕਿ ਉਹ ਦਬਾਅ ਹੇਠ ਕਿਉਂ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਮੁਫਤ ਰਾਸ਼ਨ ਬੇਲੋੜੀਆਂ ਸ਼ਰਤਾਂ ਦੇ ਬਹਾਨੇ ਨਾਲ ਬੰਦ ਕਰਨ ਦੀ ਇਹ ਸਾਜਿਸ਼ ਕਦੇ ਵੀ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਰ ਪਹੀਆ ਵਾਹਨਾਂ ਦੀ ਮਾਲਕੀ, ਸਰਕਾਰੀ ਨੌਕਰੀ, ਥੋੜ੍ਹੀ ਜ਼ਮੀਨ ਅਤੇ ਆਮਦਨ ਨੂੰ ਅਧਾਰ ਬਣਾ ਕੇ ਲੋੜਵੰਦ ਲੋਕਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਤੋਂ ਵਾਂਝਾ ਕਰਨ ਦੀ ਕੀਤੀ ਜਾ ਰਹੀ ਇਹ ਕੋਸ਼ਿਸ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਭਾਵੇਂ ਇਸ ਲਈ ਧਰਨੇ ਵੀ ਕਿਉਂ ਨਾ ਦੇਣੇ ਪੈਣ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਈ ਕੇ ਵਾਈ ਸੀ ਮੁਕੰਮਲ ਕਰਨ ਲਈ 6 ਮਹੀਨੇ ਦੀ ਮੋਹਲਤ ਹੋਰ ਦੇਣ ਦੀ ਮੰਗ ਭੇਜੀ ਗਈ ਹੈ ਤਾਂ ਜੋ ਇਨ੍ਹਾਂ 55 ਲੱਖ ਲੋਕਾਂ ਦੀ ਤਸਦੀਕ ਮੁਕੰਮਲ ਕਰਵਾਈ ਜਾ ਸਕੇ ਅਤੇ ਉਨ੍ਹਾਂ ਦੀ ਮੁਫ਼ਤ ਰਾਸ਼ਨ ਦੀ ਸਹੂਲਤ ਜਾਰੀ ਰੱਖੀ ਜਾ ਸਕੇ। ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇਸ਼ ਤੇ ਆਏ ਹਰ ਸੰਕਟ ਵਿੱਚ ਅੱਗੇ ਹੋ ਕੇ ਲੜਾਈ ਲੜਦਾ ਆਇਆ ਹੈ। ਦੇਸ਼ ਦੀ ਆਜ਼ਾਦੀ ਚ ਕੁਰਬਾਨੀਆਂ ਦੇਣ ਤੋਂ ਲੈ ਕੇ ਦੇਸ਼ ਦਾ ਅਨਾਜ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਦਾ ਯੋਗਦਾਨ ਲਾ ਮਿਸਾਲ ਹੈ। 

ਉਨ੍ਹਾਂ ਕਿਹਾ ਕਿ ਇਸ ਯੋਗਦਾਨ ਦਾ ਮੁੱਲ ਪੰਜਾਬ ਦੇ ਲੋਕਾਂ ਨਾਲ ਅਜਿਹੇ ਅਨਿਆ ਦੇ ਰੂਪ ਵਿੱਚ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 1.53 ਕਰੋੜ ਲਾਭਪਾਤਰੀਆਂ ਵਿੱਚੋਂ 1.29 ਕਰੋੜ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਤਸਦੀਕ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੀ ਤਸਦੀਕ ਲਈ 6 ਮਹੀਨੇ ਦਾ ਸਮਾਂ ਕੇਂਦਰ ਕੋਲੋਂ ਮੰਗਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋੜਵੰਦ ਲੋਕਾਂ ਦੀਆਂ ਥਾਲੀਆਂ ਚੋਂ ਨਾ ਤਾਂ ਕੇਂਦਰ ਨੂੰ ਰੋਟੀ ਖੋਹਣ ਦੇਵੇਗੀ, ਨਾ ਹੀ ਉਨ੍ਹਾਂ ਦੇ ਚੁਲ੍ਹਿਆਂ ਦੀ ਅੱਗ ਬੁੱਝਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਜੇਕਰ ਅਨਾਜ ਉਤਪਾਦਨ ਚ ਦੇਸ਼ ਨੂੰ ਆਤਮ ਨਿਰਭਰ ਬਣਾ ਰਿਹਾ ਹੈ ਤਾਂ ਕੇਂਦਰ ਨੂੰ ਇਸ ਗੱਲ ਦੀ ਗਲਤਫਹਿਮੀ ਨਹੀਂ ਪਾਲਣੀ ਚਾਹੀਦੀ ਕਿ ਇੱਥੇ ਹਰ ਵਸਨੀਕ ਖੁਸ਼ਹਾਲ ਹੋਵੇਗਾ। ਪੰਜਾਬ ਚ ਬਹੁਤ ਸਾਰੇ ਲੋਕ ਅੱਜ ਵੀ ਜ਼ਰੂਰਤਮੰਦ ਹਨ, ਜਿਨ੍ਹਾਂ ਨੂੰ ਸਰਕਾਰ ਦੀਆਂ ਸੁਵਿਧਾਵਾਂ ਦੀ ਅਤਿਅੰਤ ਲੋੜ ਹੈ। 

ਦੋਵਾਂ ਵਿਧਾਇਕਾਂ ਨੇ ਇਕਸੁਰ ਹੁੰਦਿਆਂ, ਭਾਜਪਾ ਦੀ ਪਹਿਲਾਂ ਕਥਿੱਤ ਵੋਟ ਚੋਰੀ, ਗੈਰਕਾਨੂੰਨੀ ਤੌਰ ਤੇ ਡਾਟਾ ਇਕੱਠਾ ਕਰਨ ਅਤੇ ਹੁਣ ਰਾਸ਼ਨ ਚੋਰੀ ਦੀਆਂ ਕਰਵਾਈਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਸੂਰਤ ਵਿੱਚ ਲੋਕ ਹਿਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ।

 

Tags: Kulwant Singh Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Kuljit Singh Randhawa , Dr Sunny Singh Ahluwalia , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD