Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਯੋਗ ਲਾਭਪਾਤਰੀ ਦਾ ਕਾਰਡ ਨਹੀਂ ਕੱਟਣ ਦੇਵੇਗੀ : ਡਾ. ਬਲਜੀਤ ਕੌਰ

ਇਹ ਸਿਰਫ ਰਾਸ਼ਨ ਦੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੇ ਸਨਮਾਨ ਅਤੇ ਹੱਕਾਂ ਦੀ ਲੜਾਈ ਹੈ: ਮੰਤਰੀ ਬਲਜੀਤ ਕੌਰ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jagdeep Singh Kaka Brar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Aug 2025

Last updated on: Aug 25, 2025, 17:07 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਹੀਲੇ ਕਾਮਯਾਬ ਨਹੀਂ ਹੋਣ ਦੇਵੇਗੀ ਕਿਉਂਕਿ ਇਨ੍ਹਾਂ ਦੀ ਕੇਂਦਰ ਸਰਕਾਰ ਨੇ ਪੰਜਾਬ ਦੇ 55 ਲੱਖ ਗਰੀਬ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਸਿਰਫ ਇੱਕ ਫੈਸਲਾ ਨਹੀਂ ਸਗੋਂ ਪੰਜਾਬ ‘ਤੇ ਸਿੱਧਾ ਹਮਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਕੀਤੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1.53 ਕਰੋੜ ਲੋਕਾਂ ਨੂੰ ਰਾਸ਼ਨ ਕਾਰਡਾਂ ਰਾਹੀਂ ਮੁਫ਼ਤ ਰਾਸ਼ਨ ਮਿਲਦਾ ਹੈ ਅਤੇ ਕੇਂਦਰ ਦੇ ਇਸ ਨਾਦਰਸ਼ਾਹੀ ਫਰਮਾਨ ਨਾਲ 8 ਲੱਖ ਤੋਂ ਵੱਧ ਕਾਰਡ ਕੱਟੇ ਜਾਣਗੇ ਜਿਸ ਨਾਲ ਸਤੰਬਰ ਮਹੀਨੇ ਤੋਂ 32 ਲੱਖ ਲੋੜਵੰਦ ਪੰਜਾਬੀਆਂ ਦਾ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਵਿੱਚ ਵੀ ਈ-ਕੇਵਾਈਸੀ ਦੇ ਨਾਮ ‘ਤੇ 23 ਲੱਖ ਲੋਕਾਂ ਦਾ ਰਾਸ਼ਨ ਬੰਦ ਕੀਤਾ ਗਿਆ ਸੀ।

ਕੈਬਨਿਟ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਯੋਗ ਲਾਭਪਾਤਰੀ ਦਾ ਕਾਰਡ ਕੱਟਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕੇਂਦਰ ਦੀ ਇਸ ਚਾਲ ਨੂੰ ਮੁੱਢੋਂ ਖਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੇਂਦਰ ਕੋਲੋਂ ਲਾਭਪਾਤਰੀਆਂ ਦੀ ਈ-ਕੇਵਾਈਸੀ ਪੂਰੀ ਕਰਨ ਲਈ 6 ਮਹੀਨੇ ਦਾ ਸਮਾਂ ਵੀ ਮੰਗਿਆ ਹੈ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ ਰਾਸ਼ਨ ਦੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੇ ਸਨਮਾਨ ਅਤੇ ਹੱਕਾਂ ਦੀ ਲੜਾਈ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਗਰੀਬਾਂ ਦੇ ਰਾਸ਼ਨ ਲਈ ਹੀ ਨਹੀਂ ਸਗੋਂ ਪੰਜਾਬੀਆਂ ਨੂੰ ਆਂਗਨਵਾੜੀ ਸੈਂਟਰਾਂ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਮਾਂਵਾਂ ਦੇ ਪੋਸ਼ਣ-ਰਾਸ਼ਨ ਤੇ ਇੱਥੋਂ ਤੱਕ ਕਿ ਬੁਢਾਪਾ ਪੈਨਸ਼ਨ ਦੇ 150 ਰੁਪਏ ਹਿੱਸੇ ਲਈ ਵੀ ਸ਼ੁਰੂ ਤੋਂ ਹੀ ਤੰਗ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਤਾਂ ਪੰਜਾਬੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਧੱਕਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਦੇ ਹਰ ਹੱਕ ਲਈ ਡੱਟ ਕੇ ਪਹਿਰਾ ਦੇਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਯੂਥ ਆਗੂ ਸਰਬਜੀਤ ਸਿੰਘ ਹੈਪੀ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jagdeep Singh Kaka Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD