Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਆਪਣੇ ਹਿੱਤਾਂ ਲਈ ਲੜ੍ਹਨਾ ਜਾਣਦਾ – ਹਰਭਜਨ ਸ਼ਿਘ ਈਟੀ.ਓ.

ਕਿਹਾ ਕਿ – ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਨਹੀਂ ਹੋਣ ਦਿਆਂਗੇ ਸਫ਼ਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Inderbir Singh Nijjar, Kuldeep Singh Dhaliwal, Dr Ajay Gupta, Jaswinder Singh Ramdas, Dalbir Singh Tong, Karamjit Singh Rintu

5 Dariya News

5 Dariya News

5 Dariya News

ਅੰਮ੍ਰਿਤਸਰ , 24 Aug 2025

Last updated on: Aug 25, 2025, 17:17 IST

ਜ਼ਿਲ੍ਹਾ ਅੰਮ੍ਰਿਤਸਰ ਦੀ ਸਮੂਚੀ ਲੀਡਰਸ਼ਿਪ ਨੇ ਅੱਜ ਭਾਰਤੀ ਜਨਤਾ ਪਾਰਟੀ ਦੁਆਰਾ ਪੰਜਾਬ ਵਿਰੁੱਧ ਚਲਾਈਆਂ ਜਾਂਦੀਆਂ ਕੋਝੀਆਂ ਚਾਲਾਂ ਵਿਰੁੱਧ ਇਕੱਠੇ ਹੋ ਕੇ ਇਕ ਸੁਰ ਵਿੱਚ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਕਰਨਾ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਪੰਜਾਬ ਵਿਰੁੱਧ ਚਲਾਈਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰੈਸ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਭਜਨ ਸ਼ਿਘ ਈਟੀ.ਓ. ਨੇ ਸਪੱਸ਼ਟ ਸ਼ਬਦਾਂ ਵਿੱਚ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਕੀਮਤ ਤੇ ਪੰਜਾਬੀਆਂ ਨਾਲ ਧੋਖਾ ਨਹੀਂ ਹੋਣ ਦੇਵੇਗੀ ਅਤੇ ਮਜ਼ਦੂਰਾਂ, ਦਲਿਤਾਂ,ਕਿਸਾਨਾਂ ਦੇ ਰਾਸ਼ਨ ਕਾਰਡਾਂ ਨੂੰ ਨਹੀਂ ਕੱਟਣ ਦੇਵੇਗੀ। 

ਉਨਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ। ਸ: ਈ.ਟੀਓ. ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਭਾਰਟੀ ਜਨਤਾ ਪਾਰਟੀ ਵਲੋਂ ਪਹਿਲਾਂ ਕੇ ਵਾਈ ਸੀ ਦੇ ਨਾਂ ਤੇ 23 ਲੱਖ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਅਤੇ ਹੁਣ 8 ਲੱਖ ਪਰਿਵਾਰਾਂ (ਭਾਵ 32 ਲੱਖ ਲੋਕਾਂ) ਦੇ ਰਾਸ਼ਨ ਕਾਰਡ ਹੋਰ ਕੱਟੇ ਜਾ ਰਹੇ ਹਨ, ਜਿਸ ਨਾਲ ਲੋੜਵੰਦ ਪਰਿਵਾਰ ਕਾਫ਼ੀ ਮੁਸ਼ਕਿਲ ਵਿੱਚ ਆ ਜਾਣਗੇ। 

ਉਨਾਂ ਕਿਹਾ ਕਿ ਸੂਬੇ ਭਰ ਵਿੱਚ ਇਕ ਕਰੋੜ 53 ਲੱਖ ਲਾਭਪਾਤਰੀ ਹਨ ਜਿਨਾਂ ਵਿਚੋਂ ਕੇਂਦਰ ਦੀ ਭਾਜਪਾ ਸਰਕਾਰ 55 ਲੱਖ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਜਾ ਰਹੀ, ਜਿਸ ਨਾਲ ਇਨਾਂ ਗਰੀਬ ਪਰਿਵਾਰਾਂ ਨੂੰ ਰਾਸ਼ਨ ਨਹੀਂ ਮਿਲੇਗਾ। ਸ: ਈਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਹਿ ਦਿੱਤਾ ਹੈ ਕਿ ਅਸੀਂ ਕੋਈ ਵੀ ਨਾਮ ਰਾਸ਼ਨ ਕਾਰਡ ਵਿਚੋਂ ਕੱਟਣ ਦੇਣਾ ਅਤੇ ਜਦ ਤੱਕ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਸੀਂ ਕਿਸੇ ਵੀ ਪਰਿਵਾਰ ਨੂੰ ਨੁਕਸਾਨ ਨਹੀਂ ਹੋਣ ਦਿਆਂਗੇ।

ਕੈਬਨਿਟ ਮੰਤਰੀ ਸ: ਈ.ਟ.ਓ ਨੇ ਕਿਹਾ ਕਿ ਭਾਜਪਾ ਮਾਝਾ ਜੋਨ ਦੇ ਸੱਤ ਲੱਖ ਤੋਂ ਵੱਧ , ਦੁਆਬਾ ਜੋਨ ਦੇ 5 ਲੱਖ ਤੋਂ ਵੱਧ ਅਤੇ ਮਾਲਵਾ ਜੋਨ ਦੇ 20 ਲੱਖ ਤੋਂ ਵੱਧ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਦੀਆਂ ਸਾਜਿਸ਼ਾਂ ਰੱਚ ਰਹੀ ਹੈ, ਜਿਸਨੂੰ ਆਮ ਆਦਮੀ ਪਾਰਟੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਪ੍ਰੈਸ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ  ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦਾ ਨਿੱਜੀ ਡਾਟਾ ਇਕੱਠਾ ਕਰ ਰਹੀ ਹੈ ਅਤੇ ਸਾਨੂੰ ਖਦਸ਼ਾ ਹੈ ਕਿ ਇਹ ਪੰਜਾਬ ਵਿੱਚ ਵੀ ਵੋਟ ਚੋਰੀ ਕਰਨ ਦੀਆਂ ਕੋਸ਼ਿਸਾਂ ਕਰਨਗੇ। 

ਉਨਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਸਰਹੱਦੀ ਖੇਤਰ ਹੋਣ ਦੇ ਨਾਤੇ ਸਾਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ, ਇਹ ਸਾਡਾ 8 ਹਜ਼ਾਰ ਕਰੋੜ ਰੁਪਏ ਦਾ ਆਰਡੀਐਫ ਦਾ ਪੈਸਾ ਵੀ ਨਹੀਂ ਦੇ ਰਹੇ। ਉਨਾਂ ਕਿਹਾ ਕਿ ਅਸੀਂ ਕੇਂਦਰ ਕੋਲੋਂ ਭੀਖ ਨਹੀਂ ਮੰਗ ਰਹੇ ਆਪਣੇ ਹੀ ਪੈਸੇ ਮੰਗ ਰਹੇ ਹਾਂ। ਉਨਾਂ ਕਿਹ ਕਿ ਭਾਰਤ ਇਕ ਸੰਘਾਤਮਕ ਢਾਂਚਾ ਹੈ।

ਜਿਸ ਅਨੂਸਾਰ ਦੇਸ਼ ਸੰਵਿਧਾਨ ਅਨੂਸਾਰ ਚਲਦਾ ਹੈ, ਕੇਂਦਰ ਅਤੇ ਰਾਜਾਂ ਦੀਆਂ ਆਪਣੀਆਂ ਆਪਣੀਆਂ ਸ਼ਕਤੀਆਂ ਹਨ, ਪਰ ਭਾਜਪਾ ਇਸ ਸੰਘਾਤਮਕ ਢਾਂਚੇ ਨੂੰ ਨਸ਼ਟ ਕਰਨ ਤੇ ਤੁਲੀ ਹੋਈ ਹੈ। ਉਨਾਂ ਕਿਹਾ ਕਿ ਸਾਡੀ ਪਾਰਟੀ ਇਕ ਜੁੱਟ ਹੋ ਭਾਜਪਾ ਵਲੋਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਤੇ ਸੰਘਰਸ਼ ਕਰੇਗੀ ਅਤੇ ਕਿਸੇ ਵੀ ਕੀਮਤ ਲੋਕਾਂ ਦੇ ਰਾਸ਼ਨ ਕਾਰਡ ਨਹੀਂ ਕੱਟੇ ਜਾਣਗੇ।

ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ: ਦਲਬੀਰ ਸਿੰਘ ਟੌਂਗ, ਲੋਕ ਸਭਾ ਹਲਕਾ ਇੰਚਾਰਜ ਸ: ਜਸਕਰਨ ਸਿੰਘ ਬੰਦੇਸ਼ਾ, ਚੇਅਰਮੈਨ ਸ: ਕਰਮਜੀਤ ਸਿੰਘ ਰਿੰਟੂ, ਹਲਕਾ ਇੰਚਾਰਜ ਮਜੀਠਾ ਸ: ਤਲਬੀਰ ਸਿੰਘ ਗਿੱਲ, ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ, ਆਮ ਆਦਮੀ ਪਾਰਟੀ ਦੇ ਸ਼ਹਿਰ ਜਿਲ੍ਹਾ ਪ੍ਰਧਾਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਦਿਹਾਤੀ ਪ੍ਰਧਾਨ ਸ: ਗੁਰਪ੍ਰੀਤ ਸਿੰਘ ਸੰਧੂ, ਜਿਲ੍ਹਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਸ: ਜਗਦੀਪ ਸਿੰਘ, ਮੀਡੀਆ ਇੰਚਾਰਜ਼ ਸਤਨਾਮ ਸਿੰਘ ਮਠਾਰੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਮੋਹਤਬਰ ਆਗੂ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Inderbir Singh Nijjar , Kuldeep Singh Dhaliwal , Dr Ajay Gupta , Jaswinder Singh Ramdas , Dalbir Singh Tong , Karamjit Singh Rintu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD