Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਰਭਜਨ ਸਿੰਘ ਈਟੀਓ ਵੱਲੋਂ ਰੋਮਾਣਾ ਚੱਕ, ਜੱਬੋਵਾਲ ਅਤੇ ਕੋਟਲਾ ਬਥੂਨਗੜ ਵਿੱਚ ਖੇਡ ਸਟੇਡੀਅਮ ਦੀ ਸ਼ੁਰੂਆਤ

ਜਥੇਦਾਰ ਬਾਬਾ ਜੋਗਾ ਸਿੰਘ ਨੇ ਨੀਂਹ ਪੱਥਰ ਰੱਖ ਕੇ ਕੀਤੀ ਕਾਰਜਾਂ ਦੀ ਆਰੰਭਤਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 24 Aug 2025

Last updated on: Aug 25, 2025, 17:18 IST

ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਗਈ ਸ਼ੁਰੂਆਤ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਦੇ ਪਿੰਡ ਰੋਮਾਣਾ ਚੱਕ, ਜੱਬੋਵਾਲ ਅਤੇ ਕੋਟਲਾ ਬਥੂਨਗੜ ਵਿੱਚ ਅੱਜ ਆਧੁਨਿਕ ਖੇਡ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੀਤੀ। ਇਲਾਕੇ ਦੀ ਪ੍ਰਸਿੱਧ ਹਸਤੀ ਜਥੇਦਾਰ ਬਾਬਾ ਜੋਗਾ ਸਿੰਘ ਨੇ ਆਪਣੇ ਹੱਥੀ ਨੀਂਹ ਪੱਥਰ ਰੱਖ ਕੇ ਇਹ ਉਸਾਰੀ ਸ਼ੁਰੂ ਕਰਵਾਈ। 

ਕੈਬਨਿਟ ਮੰਤਰੀ ਨੇ ਇਸ ਨੇਕ ਕੰਮ ਲਈ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ਉੱਤੇ ਪਹੁੰਚੇ ਜਥੇਦਾਰ ਬਾਬਾ ਜੋਗਾ ਸਿੰਘ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਵਧਾਈ ਦਿੰਦੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਨੂੰ ਜੜੋਂ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਅੱਜ ਦਾ ਇਹ ਖੇਡ ਸਟੇਡੀਅਮ ਵੀ ਇਸੇ ਸੋਚ ਦਾ ਹਿੱਸਾ ਹੈ। 

ਉਹਨਾਂ ਦੱਸਿਆ ਕਿ ਇਹ ਖੇਡ ਸਟੇਡੀਅਮ ਬਣਾਉਣ ਲਈ ਮੈਂ ਜੋ ਪ੍ਰਸਤਾਵ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਵਿਚਾਰਿਆ ਤਾਂ ਉਹਨਾਂ ਨੇ ਤੁਰੰਤ ਇਸ ਲਈ 5 ਕਰੋੜ  ਰੁਪਏ ਜਾਰੀ ਕਰ ਦਿੱਤੇ। ਉਹਨਾਂ ਦੱਸਿਆ ਕਿ ਸਟੇਡੀਅਮ ਦਾ ਟੈਂਡਰ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਛੇ ਮਹੀਨਿਆਂ ਵਿੱਚ ਇਹ ਕੰਮ ਪੂਰਾ ਕਰ ਦਿੱਤਾ ਜਾਵੇਗਾ, ਜਿਸ ਵਿੱਚ ਫੁੱਟਬਾਲ ਦਾ ਮੈਦਾਨ, ਕ੍ਰਿਕਟ ਪਿੱਚ, ਜੋਗਿੰਗ ਲਈ ਟਰੈਕ, ਚਾਰ ਦੁਆਰੀ, ਬੈਠਣ ਲਈ ਪੌੜੀਆਂ, ਟੋਇਲਟ ਬਲਾਕ ਅਤੇ ਲਾਈਟਾਂ ਲਗਾਈਆਂ ਜਾਣਗੀਆਂ। 

ਉਹਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਕੁਆਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਲੋਕਾਂ ਦੇ ਇਸ ਪੈਸੇ ਦਾ ਲੰਮਾ ਸਮਾਂ ਸੁੱਖ ਇਲਾਕਾ ਵਾਸੀ ਲੈ ਸਕਣ। ਸ: ਈਟੀਓ ਨੇ ਦੱਸਿਆ ਕਿ ਕੋਟਲਾ ਬਥੂਨਗੜ੍ਹ ਸਟੇਡੀਅਮ ਦੀ ਅਪਗਰੇਡੇਸ਼ਨ ਤੇ 2 ਕਰੋੜ 50 ਲੱਖ ਰੁਪਏ, ਰੋਮਾਣਾ ਚੱਕ ਸਟੇਡੀਅਮ ਦੀ ਅਪਗਰੇਡੇਸ਼ਨ ਤੇ 1 ਕਰੋੜ 33 ਲੱਖ ਰੁਪਏ ਅਤੇ ਜੱਬੋਵਾਲ ਸਟੇਡੀਅਮ ਦੇ ਅਪਗਰੇਡੇਸ਼ਨ ਤੇ 1 ਕਰੋੜ 76 ਲੱਖ ਰੁਪਏ ਦੇ ਕਰੀਬ ਲਾਗਤ ਆਵੇਗੀ। 

ਉਨਾਂ ਕਿਹਾ ਕਿ ਸਾਡੇ ਨੌਜਵਾਨ ਹੁਣ ਨਸ਼ਿਆਂ ਨੂੰ ਅਲਵਿਦਾ ਆਖ ਕੇ ਖੇਡਾਂ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਖੇਡਾਂ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹਨ। ਜਿਸ ਨਾਲ ਸਾਡੇ ਅੰਦਰ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਮਾਨਸਿਕ ਤੌਰ ਤੇ ਵੀ ਅਸੀਂ ਮਜ਼ਬੂਤ ਹੁੰਦੇ ਹਾਂ।

ਉਹਨਾਂ ਨਾਲ ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪ੍ਰਤਾਪ ਸਿੰਘ ਸੰਧੂ, ਬਲਾਕ ਪ੍ਰਧਾਨ ਸ੍ਰੀ ਭੁਪਿੰਦਰ ਸਿੰਘ, ਪਿੰਡ ਦੇ ਸਰਪੰਚ ਅਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD