Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਜਸਵਿੰਦਰ ਸਿੰਘ ਰਮਦਾਸ ਅਤੇ ਹੋਰ ਅਧਿਕਾਰੀਆਂ ਤੇ ਖਿਡਾਰੀਆਂ ਵੱਲੋਂ ਜ਼ੋਰਦਾਰ ਸਵਾਗਤ

ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ – ਵਿਧਾਇਕ ਰਮਦਾਸ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Khedan Watan Punjab Dia 2025

Web Admin

Web Admin

5 Dariya News

ਅੰਮ੍ਰਿਤਸਰ , 24 Aug 2025

Last updated on: Aug 25, 2025, 17:19 IST

ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2025 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਤਰਨਤਾਰਨ ਤੋ ਅੰਮ੍ਰਿਤਸਰ ਪਹੁੰਚਣ ‘ਤੇ ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ  ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਵਿਧਾਇਕ ਅਟਾਰੀ ਨੇ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ ਅਤੇ ਸ਼ਰੀਰ ਨੂੰ ਵੀ ਸਵੱਸਥ ਰੱਖਦੀਆਂ ਹਨ। 

ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2025 ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ।

 ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ  ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ‘ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ।      

ਉਨ੍ਹਾਂ ਦੱਸਿਆ ਕਿ  ਸਰਕਾਰ ਵਲੋਂ 3 ਸਤੰਬਰ 2025 ਤੋਂ 23 ਨਵੰਬਰ 2025 ਤੱਕ ਖੇਡਾਂ  ਵਤਨ ਪੰਜਾਬ ਦੀਆਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਹੋ ਰਹੀਆਂ ਹਨ ਅਤੇ ਇਸਦਾ ਉਦਘਾਟਨ 29  ਅਗਸਤ 2025 ਨੂੰ ਜਿਲ੍ਹਾ  ਹੁਸ਼ਿਆਰਪੁਰ ਵਿਖੇ ਹੋਵੇਗਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ: ਸਿਮਰਨਜੀਤ ਸਿੰਘ , ਡੀ.ਐਸ.ਪੀ. ਟਰੈਫਿਕ ਸ੍ਰੀ ਪਵਨ ਕੁਮਾਰ, ਤੋਂ ਇਲਾਵਾ ਜ਼ਿਲ੍ਹੇ ਦੇ ਅਧਿਕਾਰੀ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Khedan Watan Punjab Dia 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD