Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ

ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 25 Aug 2025

Last updated on: Aug 25, 2025, 18:03 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ 'ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ। ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ 'ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD