Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਲਾਂਚ

ਪਾਇਲਟ ਪੜਾਅ ਦੀ ਸਫ਼ਲਤਾ ਤੋਂ ਬਾਅਦ ਪ੍ਰੋਗਰਾਮ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਸਿਹਤ ਮੰਤਰੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਕਪੂਰਥਲਾ/ ਅੰਮ੍ਰਿਤਸਰ , 25 Aug 2025

Last updated on: Aug 26, 2025, 12:06 IST

ਨਸ਼ਿਆਂ ਵਿਰੁੱਧ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ 'ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ  ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ "ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ" ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਨਸ਼ਿਆਂ ਦੇ ਸੇਵਨ ਦੇ ਵੱਖ-ਵੱਖ ਪੈਟਰਨ, ਓਵਰਡੋਜ਼ ਕਰਕੇ ਮੌਤ ਦਰ ਦੀ ਉੱਚ ਦਰ ਅਤੇ ਇਲਾਜ ਤੋਂ ਬਾਅਦ ਦੁਬਾਰਾ ਨਸ਼ਿਆਂ ਦੇ ਸੇਵਨ ਦੀ ਸੰਭਾਵਨਾ ਸ਼ਾਮਲ ਹੈ।

ਕਪੂਰਥਲਾ ਵਿੱਚ ਸਫਲ ਪਾਇਲਟ ਪ੍ਰੋਜੈਕਟ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਨਸ਼ੇ ਦੀਆਂ ਆਦੀ 241 ਮਹਿਲਾਵਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਏਕੀਕ੍ਰਿਤ ਪੈਕੇਜ ਵਿੱਚ ਮੈਡੀਕਲ, ਸਰਜੀਕਲ ਅਤੇ ਗਾਇਨੀਕੋਲੋਜੀਕਲ ਚੈੱਕ-ਅੱਪ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਨੁਕਸਾਨ ਤੋਂ ਬਚਾਅ ਸਬੰਧੀ ਸੇਵਾਵਾਂ ਸ਼ਾਮਲ ਸਨ। 

ਇਸ ਤੋਂ ਇਲਾਵਾ ਇਹ ਐਚਆਈਵੀ ਅਤੇ ਹੈਪੇਟਾਈਟਸ ਬੀ ਤੇ ਸੀ ਦੀ ਜਾਂਚ ਅਤੇ ਇਲਾਜ, ਟਿਊਬਰਕਲੋਸਿਸ ਕੇਅਰ, ਐਸਟੀਐਈ ਟ੍ਰੀਟਮੈਂਟ ਅਤੇ ਕਾਊਂਸਲਿੰਗ ਪ੍ਰਦਾਨ ਕਰਦਾ ਹੈ। ਇਸ ਪ੍ਰੋਗਰਾਮ ਤਹਿਤ 81 ਔਰਤਾਂ ਨੂੰ ਓਟ ਕਲੀਨਿਕਾਂ ਵਿੱਚ ਇਲਾਜ ਲਈ ਸਹਾਇਤਾ ਪ੍ਰਦਾਨ ਕਰਨ ਦੇ ਨਾਲ 80 ਔਰਤਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜ ਕੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਗਈ। 

ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਤਹਿਤ ਰਜਿਸਟਰਡ ਚਾਰ ਗਰਭਵਤੀ ਔਰਤਾਂ ਵਿੱਚੋਂ, ਤਿੰਨ ਔਰਤਾਂ ਨੇ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ। ਮੁੜ ਵਸੇਬੇ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਅਪਰਾਧ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਲਈ ਲਈ ਹੁਨਰ ਸਿਖਲਾਈ ਨਾਲ ਲੈਸ ਕਰਨਾ ਚਾਹੀਦਾ ਹੈ। 

ਉਨ੍ਹਾਂ ਨੇ ਨਸ਼ਿਆਂ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਮੁੜ ਵਸੇਬੇਂ ਵਿੱਚ ਮਦਦ ਲਈ ਪਰਿਵਾਰਕ ਮੈਂਬਰਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਵੀ ਚਾਨਣਾ ਪਾਇਆ। ਇਸ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਪੂਰਥਲਾ ਮਾਡਲ ਦੀ ਸਫ਼ਲਤਾ ਰਾਜ ਲਈ ਇੱਕ ਮਿਸਾਲ ਵਜੋਂ ਕੰਮ ਕਰੇਗੀ। ਇਸ ਪ੍ਰੋਗਰਾਮ ਦੇ ਰਾਜਵਿਆਪੀ ਲਾਗੂਕਰਨ ਦੇ ਪਹਿਲੇ ਪੜਾਅ ਤਹਿਤ ਪ੍ਰੋਗਰਾਮ ਨੂੰ ਪਾਇਲਟ ਅਧਾਰ 'ਤੇ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਾਇਲਟ ਪੜਾਅ ਦੀ ਸਫ਼ਲਤਾ ਉਪਰੰਤ ਅਗਲੇ ਪੜਾਅ ਵਿੱਚ ਇਹ ਪ੍ਰੋਗਰਾਮ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਸਿਹਤ ਅਤੇ ਪੰਜਾਬ ਪੁਲਿਸ ਦਰਮਿਆਨ ਇਸ ਸਹਿਯੋਗੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੀਆਂ ਔਰਤਾਂ ਨੂੰ ਸਮਾਜਿਕ ਕਲੰਕ ਅਤੇ ਬੇਦਖ਼ਲੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਉਹ ਇਲਾਜ ਲਈ ਅੱਗੇ ਆਉਣ ਤੋਂ ਝਿਜਕਦੀਆਂ ਹਨ। 

ਇਸ ਤੋਂ ਇਲਾਵਾ ਔਰਤਾਂ ਲਈ ਇਲਾਜ ਸੇਵਾਵਾਂ ਲਗਭਗ ਨਾ-ਮਾਤਰ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਰਾਜ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਲਈ ਸਿਹਤ ਸੇਵਾਵਾਂ ਦੀ ਘਾਟ ਦੇ ਪਾੜੇ ਨੂੰ ਪੂਰਨ ਕਰਨ ਲਈ  ਇੱਕ ਯਤਨ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਕਮਿਊਨਿਟੀ ਪੁਲਿਸਿੰਗ ਪਹਿਲਕਦਮੀ ਵਜੋਂ ਪਾਇਲਟ ਪ੍ਰੋਜੈਕਟਾਂ ਨੂੰ ਫੰਡ ਮੁਹੱਈਆ ਕਰਵਾਏਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਨਾ ਸਿਰਫ਼ ਨਸ਼ਿਆਂ ਦੀ ਸਪਲਾਈ-ਮੰਗ ਦੇ ਚੱਕਰ ਨੂੰ ਤੋੜਨ ਸਗੋਂ ਸਮੂਹ ਨਾਗਰਿਕਾਂ ਲਈ ਇੱਕ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਰੋਹਿਨੀ ਗੋਇਲ ਅਤੇ ਨੋਡਲ ਅਫਸਰ ਮਾਨਸਿਕ ਸਿਹਤ ਡਾ. ਸੰਦੀਪ ਭੋਲਾ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD