Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ - ਭਗਵੰਤ ਸਿੰਘ ਮਾਨ

ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੇਨਈ ਪਹੁੰਚੇ ਮੁੱਖ ਮੰਤਰੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Gurpreet Kaur, Chennai

Web Admin

Web Admin

5 Dariya News

ਚੇਨਈ , 25 Aug 2025

Last updated on: Aug 26, 2025, 12:18 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਖੇਤਰਾਂ ਸਭ ਤੋਂ ਵੱਧ ਨੂੰ ਤਰਜੀਹ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਤਰਜੀਹੀ ਖੇਤਰਾਂ ਨੂੰ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਕੀਤਾ ਜਾਂਦਾ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਦੇਸ਼ ਭਰ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਮਹੱਤਵਪੂਰਨ ਪਹਿਲਕਦਮੀਆਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਅਪਨਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ। 

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਤਾਮਿਲਨਾਡੂ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਰਿਸ਼ਤਾ ਹੈ ਅਤੇ ਦੋਵੇਂ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਇਤਿਹਾਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਨੇਕਤਾ ਵਿੱਚ ਏਕਤਾ, ਭਾਰਤ ਦੀ ਨੀਂਹ ਹੈ, ਜਿੱਥੇ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਆਪਸੀ ਮੇਲ-ਜੋਲ ਦੀਆਂ ਭਾਵਨਾਵਾਂ ਡੂੰਘੀਆਂ ਸਮਾਈਆਂ ਹੋਈਆਂ ਹਨ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੰਨ-ਸੁਵੰਨੇ ਫੁੱਲਾਂ ਦਾ ਗੁਲਦਸਤਾ ਸੁੰਦਰ ਦਿਖਾਈ ਦਿੰਦਾ ਹੈ ਅਤੇ ਹਰ ਇੱਕ ਦਾ ਧਿਆਨ ਆਕਸ਼ਿਤ ਕਰਦਾ ਹੈ, ਉਸੇ ਤਰ੍ਹਾਂ ਵੱਖ ਵੱਖ ਸੱਭਿਆਚਾਰ, ਪਰੰਪਰਾਵਾਂ ਅਤੇ ਏਕਤਾ ਨਾਲ ਲਬਰੇਜ ਦੇਸ਼ ਏਕਤਾ ਅਤੇ ਤਾਕਤ ਦਾ ਸੋਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਇਤਿਹਾਸਕ ਦੌਰਾ ਤਾਮਿਲਨਾਡੂ ਅਤੇ ਪੰਜਾਬ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਦੋਵਾਂ ਸੂਬਿਆਂ  ਲਈ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Gurpreet Kaur , Chennai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD