Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਾ. ਰਾਹੁਲ ਸੂਦ ’ਤੇ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ 'ਚੋਂ 1 ਗ੍ਰਿਫ਼ਤਾਰ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 25 Aug 2025

Last updated on: Aug 26, 2025, 12:45 IST

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-7 ਜਲੰਧਰ ਦੀ ਪੁਲਿਸ ਟੀਮ ਨੇ ਮੋਰ ਸੁਪਰ ਮਾਰਕੀਟ ਸਟੋਰ, ਅਰਬਨ ਅਸਟੇਟ ਫੇਸ-2 ਦੇ ਸਾਹਮਣੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਵਿਚੋਂ ਇੱਕ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁਕੱਦਮਾ ਨੰਬਰ 113 ਮਿਤੀ 19.08.2025, ਧਾਰਾ 109, 3(5) BNS ਅਤੇ 25/27/54/59 Arms Act ਵਾਧਾ ਜੁਰਮ 118(1)(2) BNS ਥਾਣਾ ਡਿਵੀਜ਼ਨ ਨੰਬਰ 7 ਜਲੰਧਰ ਵਿੱਖੇ ਬਰਬਿਆਨ ਡਾ. ਰਾਹੁਲ ਸੂਦ ਵਾਸੀ ਜਲੰਧਰ ਹਾਈਟਸ-2, ਜਲੰਧਰ ਦਰਜ ਕੀਤਾ ਗਿਆ, ਜੋ ਕਿ ਕਿਡਨੀ ਹਸਪਤਾਲ ਜਲੰਧਰ ਵਿਖੇ ਡਾਕਟਰ ਹੈ।

ਪੀੜਤ ਨੇ ਦੱਸਿਆ ਕਿ ਮਿਤੀ 19.08.2025 ਨੂੰ ਮੋਰ ਸੁਪਰ ਮਾਰਕੀਟ ਸਟੋਰ ਦੇ ਸਾਹਮਣੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਵਿੱਚ ਉਸ 'ਤੇ ਗੋਲੀਬਾਰੀ ਕੀਤੀ ਗਈ। ਇਸ ਘਟਨਾ ’ਤੇ ਤੁਰੰਤ ਕਾਰਵਾਈ ਕਰਦੇ ਹੋਏ  ਸੀ.ਪੀ. ਜਲੰਧਰ ਵਲੋਂ ਇੱਕ ਟੀਮ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਯੰਤ ਪੁਰੀ, ਏ.ਡੀ.ਸੀ.ਪੀ. (ਸਿਟੀ-2) ਹਰਿੰਦਰ ਸਿੰਘ ਗਿੱਲ, ਏ.ਡੀ.ਸੀ.ਪੀ. ਪਰਮਜੀਤ ਸਿੰਘ ਅਤੇ ਏ.ਸੀ.ਪੀ. ਰੂਪਦੀਪ ਕੌਰ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਬਲਜਿੰਦਰ ਸਿੰਘ ਅਤੇ ਸੀ.ਆਈ.ਏ ਇੰਚਾਰਜ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਸਮੇਤ ਸੀਆਈਏ ਸਟਾਫ ਦੀਆਂ ਟੀਮਾ ਦਾ ਗਠਨ ਕੀਤਾ ਗਿਆ। 

ਤਫ਼ਤੀਸ਼ ਦੌਰਾਨ ਸੀਸੀਟੀਵੀ ਕੈਮਰਿਆਂ, ਤਕਨੀਕੀ ਸਹਾਇਤਾ ਅਤੇ ਹੋਰ ਸਰੋਤਾਂ ਦੀ ਮਦਦ ਨਾਲ ਘਟਨਾ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਦੀ ਪਹਿਚਾਣ ਕੀਤੀ ਗਈ। ਇਹਨਾਂ ਵਿਚੋਂ ਇਕ ਦੋਸ਼ੀ ਸਤਿਆ ਨਾਰਾਇਣ ਪੁੱਤਰ ਛੋਟੀ ਰਾਮ, ਹਾਲ ਵਾਸੀ ਮਕਾਨ ਨੰਬਰ 236, ਰਾਮ ਸਿੰਘ ਦਾ ਵਿਹੜਾ, ਇੰਡਸਟਰੀ ਏਰੀਆ, ਥਾਣਾ ਡਿਵੀਜ਼ਨ ਨੰਬਰ 8, ਜਲੰਧਰ ਨੂੰ ਮਿਤੀ 24.08.2025 ਨੂੰ ਅਯੋਧਿਆ, ਉੱਤਰ ਪ੍ਰਦੇਸ਼ ਤੋਂ ਪੁਲਿਸ ਪਾਰਟੀ ਵੱਲੋਂ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ, ਜਲੰਧਰ ਵਿਖੇ ਪੇਸ਼ ਕੀਤਾ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਇਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਬਾਕੀ ਬਚੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਜਲਦੀ ਕੀਤੀ ਜਾ ਸਕੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੋ ਵੀ ਵਿਅਕਤੀ ਸ਼ਹਿਰ ਵਿੱਚ ਲਾਅ ਐਂਡ ਆਰਡਰ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸਦੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD