Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਸਿੱਖੀ ਦੇ ਪ੍ਰਚਾਰਕ ਮਹਾਂਪੁਰਖ ਬਾਬਾ ਬਲਜਿੰਦਰ ਸਿੰਘ ਜੀ ਦੇ ਵਿਛੋੜੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Manwinder Singh Giaspura, Ludhiana

Web Admin

Web Admin

5 Dariya News

ਲੁਧਿਆਣਾ , 25 Aug 2025

Last updated on: Aug 26, 2025, 13:07 IST

ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। 

ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। 

ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ 'ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਉਹਨਾਂ ਨੇ ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਕੰਮ ਮਹਾਂਪੁਰਖ ਕਰ ਰਹੇ ਸਨ।

ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਚੱਲ ਰਹੇ 50ਵੇਂ ਬਰਸੀ ਸਮਾਗਮਾਂ ਮੌਕੇ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ। ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਅਸੀਂ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀ ਬਰਸੀ ਮਨਾ ਰਹੇ ਹਾਂ ਉੱਥੇ ਅੱਜ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਵੀ ਸਾਨੂੰ ਸਦੀਵੀ ਵਿਛੋੜਾ ਦੇ ਕੇ ਸੱਚਖੰਡ ਜਾ ਬਿਰਾਜੇ ਹਨ। 

ਜੋ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ 'ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜਿੱਥੇ ਬਾਬਾ ਈਸ਼ਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ  ਬੱਲ ਬਖਸ਼ੇ।

ਇੱਥੇ ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਅੰਤਿਮ ਸੰਸਕਾਰ 27 ਅਗਸਤ ਨੂੰ ਸ਼ਾਮ 3 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਕਾਰ ਪਾਰਕਿੰਗ ਵਿੱਚ ਹੋਵੇਗਾ। 28 ਅਗਸਤ ਸਵੇਰੇ ਅੰਗੀਠਾ ਸੰਭਾਲਿਆ ਜਾਵੇਗਾ। 28 ਅਗਸਤ ਸਵੇਰੇ 11 ਵਜੇ ਕੀਰਤਪੁਰ ਸਾਹਿਬ ਲਈ ਫੁੱਲ ਤਾਰਨ ਲਈ ਰਵਾਨਾ ਹੋਣਗੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Manwinder Singh Giaspura , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD