Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਖੇਡਾਂ ਵਤਨ ਪੰਜਾਬ ਦੀਆਂ-2025 : ਸ਼ੈਰੀ ਕਲਸੀ ਨੇ ਮਸ਼ਾਲ ਮਾਰਚ ਦਾ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ’ਤੇ ਬਟਾਲਾ ਵਿਖੇ ਕੀਤਾ ਭਰਵਾਂ ਸਵਾਗਤ

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Khedan Watan Punjab Dia 2025

Web Admin

Web Admin

5 Dariya News

ਬਟਾਲਾ , 25 Aug 2025

Last updated on: Aug 26, 2025, 16:21 IST

‘ਖੇਡਾਂ ਵਤਨ ਪੰਜਾਬ ਦੀਆਂ-2025 ਨੂੰ ਸਮਰਪਿਤ ਮਸ਼ਾਲ ਮਾਰਚ (ਟਾਰਚ ਰਿਲੇਅ) ਪ੍ਰੋਗਰਾਮ, ਆਮ ਲੋਕਾਂ ਤੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੈ। ਜਿਸ ਦਾ ਅੱਜ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਟਾਲਾ ਵਿਖੇ ਪਹੁੰਚਣ ’ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-3 ਸਫਲਤਾਪੂਰਵਕ ਕਰਵਾਈਆਂ ਗਈਆਂ ਸਨ, ਜਿਸ ਵਿੱਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ ਸਰਕਾਰੀ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

ਉਨਾਂ ਦੱਸਿਆ ਕਿ ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ’ ਦੀਆਂ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਨੂੰ ਪ੍ਰਫੁੱਲਤ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈਂਦੇ ਹਨ। 

ਉਨਾਂ ਦੱਸਿਆ ਕਿ ਖੇਡਾਂ ਕਰਵਾਉਣ ਦਾ ਮੁੱਖ ਮੰਤਵ ਨੋਜਵਾਨ ਨੂੰ ਸਹੀ ਦਿਸ਼ਾ-ਪ੍ਰਦਾਨ ਕਰਨੀ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ। ਉਨਾਂ ਨੋਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਮਸ਼ਾਲ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਈ। ਦੱਸਣਯੋਗ ਹੈ ਕਿ ਮਸ਼ਾਲ ਮਾਰਚ ਬਟਾਲਾ ਤੋਂ ਨੋਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਗੁਰਦਾਸਪੁਰ ਵਿਖੇ ਪਹੁੰਚੀ ਅਤੇ ਕੱਲ੍ਹ ਪਠਾਨਕੋਟ ਲਈ ਰਵਾਨਾ ਹੋਵੇਗੀ।

ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ, ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਬਲਦੇਵ ਸਿੰਘ ਬਾਜਵਾ ਐਸ.ਈ ਮੰਡੀ ਬੋਰਡ, ਐਸ.ਐਚ.ਓ ਨਿਰਮਲ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਇੰਸਪੈਕਟਰ ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਕੋਚ ਜਸਵੰਤ ਸਿੰਘ, ਨੈਸ਼ਨਲ ਪੱਧਰ ਦੇ ਖਿਡਾਰੀ, ਕੋਚ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Khedan Watan Punjab Dia 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD