Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਬੀਰ ਸਿੰਘ ਟੌਂਗ ਨੇ ਬਿਆਸ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਕਿਹਾ ਕਿ – ਦਰਿਆ ਨਾਲ ਲੱਗਦੇ ਖੇਤਰ ਵਿੱਚ ਜਾਣ ਤੋਂ ਕੀਤਾ ਜਾਵੇ ਗੁਰੇਜ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjabs

Web Admin

Web Admin

5 Dariya News

ਅੰਮ੍ਰਿਤਸਰ , 25 Aug 2025

Last updated on: Aug 26, 2025, 16:34 IST

ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐਸ:ਡੀ:ਐਮ ਬਾਬਾ ਬਕਾਲਾ ਸ੍ਰ ਅਮਨਦੀਪ ਸਿੰਘ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਸਮੇਤ ਬਿਆਸ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨਾਲ ਲੱਗਦੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਗਾਤਾਰ ਬਾਰਿਸ਼ ਆਉਣ ਨਾਲ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਅਤੇ ਹੇਠਲੇ ਇਲਾਕਿਆਂ ਦੇ ਖੇਤਾਂ ਵਿੱਚ ਵੀ ਕਾਫੀ ਮਾਤਰਾ ਵਿੱਚ ਪਾਣੀ ਆ ਚੁੱਕਾ ਹੈ।

ਸ੍ਰ ਟੌਂਗ ਨੇ ਕਿਹਾ ਕਿ ਪ੍ਰਸਾਸ਼ਨ ਪੂਰੀ ਤਰ੍ਹਾਂ ਹਰ ਸਥਿਤੀ ਨੂੰ ਨਿਪਟਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਪਸ਼ੂਆਂ ਦੇ ਲਈ ਹਰੇ ਚਾਰੇ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਆਸ ਇਲਾਕੇ ਦੇ 4000-5000 ਏਕੜ ਵਾਹੀਯੋਗ ਜਮੀਨ ਪਾਣੀ ਨਾਲ ਪ੍ਰਭਾਵਿਤ ਹੋਈ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਦੱਸਿਆ ਕਿ ਪ੍ਰਸਾਸ਼ਨ ਪੂਰੀ ਤਰ੍ਹਾਂ ਹਰ ਸਥਿਤੀ ਤੇ ਨਜਰ ਰੱਖ ਰਿਹਾ ਹੈ। 

ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੇ ਖੇਤਾਂ ਵਿੱਚ ਪਾਣੀ ਆ ਚੁੱਕਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਦਿਨ ਆਪਣੇ ਪਸ਼ੂਆਂ ਨੂੰ ਢੁਕਵੇਂ ਸਥਾਨ ਤੇ ਲੈ ਜਾਣ ਤਾਂ ਜੋ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjabs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD