Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਡਾ. ਬਲਬੀਰ ਸਿੰਘ ਨੇ ਮੋਹਾਲੀ ਦੇ ਬੂਥਗੜ੍ਹ ਸਿਹਤ ਬਲਾਕ ਵਿੱਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪੰਜਾਬ ਇਸ ਰਾਸ਼ਟਰੀ ਪਾਇਲਟ ਲਈ ਚੁਣੇ ਗਏ ਸੱਤ ਰਾਜਾਂ ਵਿੱਚੋਂ ਇੱਕ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kharar, Kharar News, News of Kharar, Kharar Updates, Majri

Web Admin

Web Admin

5 Dariya News

ਖਰੜ/ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 26 Aug 2025

Last updated on: Aug 26, 2025, 17:19 IST

ਪੰਜਾਬ ਰਾਜ ਨੇ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਦੇਖਭਾਲ ਨੂੰ ਮੁੱਖ ਧਾਰਾ ਦੀ ਸਿਹਤ ਸੰਭਾਲ ਪ੍ਰਣਾਲੀ ਨਾਲ ਜੋੜਨ ਵੱਲ ਇੱਕ ਮੋਹਰੀ ਕਦਮ ਚੁੱਕਿਆ ਹੈ, ਜੋ ਕਿ ਪਿੰਡ ਪੱਧਰ ਤੋਂ ਸ਼ੁਰੂ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਦੇ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਵਿਖੇ ਇਸ ਪ੍ਰੋਜੈਕਟ ਦੇ ਪਾਇਲਟ ਤੌਰ ਤੇ ਲਾਗੂ ਕਰਨ ਦੀ ਰਸਮੀ ਸ਼ੁਰੂਆਤ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ, ਭਾਰਤ ਵਿੱਚ ਮਾਨਸਿਕ ਸਿਹਤ ਸਥਿਤੀਆਂ ਦਾ ਇਲਾਜ ਜ਼ਿਲ੍ਹਾ ਪੱਧਰ ਤੱਕ ਸੀਮਤ ਹੈ, ਜਿਸ ਨਾਲ ਇਲਾਜ ਦਾ ਇੱਕ ਵੱਡਾ ਪਾੜਾ ਰਹਿ ਜਾਂਦਾ ਹੈ, ਜਿਸ ਵਿੱਚ ਸਿਰਫ 10-25 ਫ਼ੀਸਦੀ ਮਰੀਜ਼ ਹੀ ਦੇਖਭਾਲ ਪ੍ਰਾਪਤ ਕਰ ਰਹੇ ਹਨ। ਇਹ ਪਾੜਾ ਸੀਮਤ ਜਾਗਰੂਕਤਾ, ਸਮਾਜਿਕ ਸ਼ਰਮਿੰਦਗੀ, ਸੀਮਤ ਪਹੁੰਚਯੋਗਤਾ ਅਤੇ ਅਸਮਰਥਾ ਕਰਨ ਬਣਦਾ ਹੈ। 

ਇਨ੍ਹਾਂ ਚੁਣੌਤੀਆਂ ਨੂੰ ਹੱਲ ਕਰਨ ਲਈ, ਇਹ ਪ੍ਰੋਜੈਕਟ ਸਕ੍ਰੀਨਿੰਗ, ਇਲਾਜ ਅਤੇ ਰੈਫਰਲ ਲਿੰਕੇਜ ਨੂੰ ਲੋਕਾਂ ਦੇ ਨੇੜੇ ਲਿਆਵੇਗਾ। ਇਹ ਪ੍ਰੋਜੈਕਟ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਸਮਰਥਤ ਅਤੇ ਪੀ ਜੀ ਆਈ, ਚੰਡੀਗੜ੍ਹ ਦੀ ਤਕਨੀਕੀ ਮੁਹਾਰਤ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਇਸ ਵੇਲੇ ਸੱਤ ਰਾਜਾਂ (ਪੰਜਾਬ, ਅਸਾਮ, ਓਡੀਸ਼ਾ, ਮੱਧ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਹਰਿਆਣਾ) ਵਿੱਚ ਚਲਾਇਆ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ, ਮੋਹਾਲੀ ਜ਼ਿਲ੍ਹੇ ਨੂੰ ਪਾਇਲਟ ਸਾਈਟ ਵਜੋਂ ਚੁਣਿਆ ਗਿਆ ਹੈ। ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਸੂਚੀਬੱਧ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸਮਾਜਿਕ ਸ਼ਰਮਿੰਦਗੀ ਨੂੰ ਘਟਾਉਣ ਲਈ ਨੁੱਕੜ ਨਾਟਕ, ਜਾਗਰੂਕਤਾ ਮੁਹਿੰਮਾਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਿਖਲਾਈ ਵਰਗੀਆਂ ਕਮਿਊਨਿਟੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। 

ਕਮਿਊਨਿਟੀ ਹੈਲਥ ਅਫਸਰਾਂ ਦੁਆਰਾ ਪਹਿਲੀ ਵਾਰ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਆਮ ਮਾਨਸਿਕ ਸਿਹਤ ਵਿਗਾੜਾਂ ਲਈ ਸਕ੍ਰੀਨਿੰਗ ਅਤੇ ਇਲਾਜ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪਿੰਡ-ਪੱਧਰੀ ਕੇਂਦਰਾਂ ਤੋਂ ਪੀਐਚਸੀ ਅਤੇ ਜ਼ਿਲ੍ਹਾ ਹਸਪਤਾਲਾਂ ਤੱਕ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰੇਗਾ ਅਤੇ ਪੀ ਐਚ ਸੀ ਪੱਧਰ 'ਤੇ ਜ਼ਰੂਰੀ ਮਨੋਵਿਗਿਆਨਕ ਦਵਾਈਆਂ ਦੀ ਵਿਵਸਥਾ ਕਰੇਗਾ।  

ਸਕ੍ਰੀਨਿੰਗ, ਇਲਾਜ ਅਤੇ ਰੈਫਰਲ ਦਾ ਸਹਿਯੋਗ ਕਰਨ ਲਈ ਇੱਕ ਸੁਰੱਖਿਅਤ ਮੋਬਾਈਲ ਐਪ ਵਿਕਸਤ ਕੀਤੀ ਗਈ ਹੈ। ਸਿਹਤ ਸੰਭਾਲ ਸਟਾਫ ਦੀ ਸਮਰੱਥਾ-ਨਿਰਮਾਣ, ਵਾਰ-ਵਾਰ ਸਿਖਲਾਈ, ਫੀਡਬੈਕ ਅਤੇ ਹੈਂਡਹੋਲਡਿੰਗ ਦੁਆਰਾ ਕੀਤੀ ਜਾਵੇਗੀ। ਫਰੰਟਲਾਈਨ ਸਿਹਤ ਕਰਮਚਾਰੀਆਂ ਅਤੇ ਪੀ ਐਚ ਸੀ ਮੈਡੀਕਲ ਅਫਸਰਾਂ ਦੀ ਸਫਲ ਸਿਖਲਾਈ ਤੋਂ ਬਾਅਦ, ਘੜੂੰਆਂ ਬਲਾਕ ਵਿੱਚ ਸਕ੍ਰੀਨਿੰਗ ਅਤੇ ਇਲਾਜ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। 

ਅੱਜ ਦੀ ਸ਼ੁਰੂਆਤ ਦੇ ਨਾਲ, ਹੁਣ 1 ਸਤੰਬਰ, 2025 ਤੋਂ ਬੂਥਗੜ੍ਹ ਬਲਾਕ ਵਿੱਚ ਕਾਰਜਸ਼ੀਲ ਹੋ ਜਾਵੇਗਾ। ਇਸ ਮੌਕੇ ਬੋਲਦਿਆਂ, ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ, “ਮਾਨਸਿਕ ਸਿਹਤ, ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ। ਮਾਨਸਿਕ ਸਿਹਤ ਦੇਖਭਾਲ ਨੂੰ ਪਿੰਡ ਵਾਸੀਆਂ ਤੱਕ ਪਹੁੰਚਾ ਕੇ, ਅਸੀਂ ਨਾ ਸਿਰਫ਼ ਸਮਾਜਿਕ ਸ਼ਰਮਿੰਦਗੀ ਨੂੰ ਘਟਾ ਰਹੇ ਹਾਂ, ਸਗੋਂ ਸਮੇਂ ਸਿਰ ਇਲਾਜ ਵੀ ਯਕੀਨੀ ਬਣਾ ਰਹੇ ਹਾਂ। 

ਇਹ ਪਾਇਲਟ ਪ੍ਰੋਜੈਕਟ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ 2.0 ਦੀ ਨੀਂਹ ਬਣੇਗਾ।” ਉਨ੍ਹਾਂ ਨੇ ਕਮਿਊਨਿਟੀ ਹੈਲਥ ਅਫਸਰਾਂ, ਆਸ਼ਾ ਅਤੇ ਪੀਐਚਸੀ ਮੈਡੀਕਲ ਅਫਸਰਾਂ ਨੂੰ ਆਪਣੀ ਸਿਖਲਾਈ ਦੀ ਢੁਕਵੇਂ ਢੰਗ ਨਾਲ ਵਰਤੋਂ ਕਰਨ ਅਤੇ ਮਾਨਸਿਕ ਪ੍ਰੇਸ਼ਾਨੀ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ "ਇਸ ਇਤਿਹਾਸਕ ਪਹਿਲਕਦਮੀ ਦੇ ਮੁੱਖ ਚਾਲਕ" ਕਿਹਾ। 

ਇਹ ਨਵੀਨਤਾਕਾਰੀ ਮਾਡਲ ਪੰਜਾਬ ਅਤੇ ਦੇਸ਼ ਭਰ ਵਿੱਚ ਪਿੰਡ-ਪੱਧਰੀ ਮਾਨਸਿਕ ਸਿਹਤ ਸੰਭਾਲ ਨੂੰ ਵਧਾਉਣ ਲਈ ਇੱਕ ਬਲੂਪ੍ਰਿੰਟ ਵਜੋਂ ਕੰਮ ਕਰੇਗਾ। ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ 225 ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪੀਐਚਸੀ-ਪੱਧਰੀ ਸਹੂਲਤਾਂ ਨੂੰ 24x7 ਕਾਰਜਸ਼ੀਲ ਬਣਾ ਕੇ ਹੋਰ ਮਜ਼ਬੂਤ ਕਰੇਗੀ। ਆਉਣ ਵਾਲੇ ਦਿਨਾਂ ਵਿੱਚ ਹਰੇਕ ਸੰਸਥਾ ਵਿੱਚ 4-5 ਡਾਕਟਰ ਅਤੇ ਵਾਧੂ ਨਰਸਿੰਗ ਸਟਾਫ ਹੋਵੇਗਾ। ਉਨ੍ਹਾਂ  ਕਿਹਾ "ਰਾਜ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਨੂੰ ਮੁੱਢਲੀਆਂ ਅਤੇ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।"

ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਪੀ ਜੀ ਆਈ ਐਮ ਈ ਆਰ ਤੋਂ ਡਾ. ਅਭਿਸ਼ੇਕ, ਜੋ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ ਤੋਂ ਇਲਾਵਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ, ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ, ਐਸ ਐਮ ਓਜ਼ ਡਾ. ਅਲਕਜੋਤ ਕੌਰ, ਡਾ. ਪ੍ਰੀਤ ਕੰਵਲ ਤੇ ਡਾ. ਅਮਿਤ, ਆਯੁਰਵੈਦਿਕ ਮੈਡੀਕਲ ਅਫਸਰ ਅਰੁਣ ਬਾਂਸਲ ਸ਼ਾਮਲ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates , Majri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD