Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਅਗਲਾ ਕੌਮਾਂਤਰੀ ਗੀਤਾ ਜੈਯੰਤੀ ਮਹੋਤਸਵ 12-14 ਸਤੰਬਰ ਨੂੰ ਬਾਲੀ (ਇੰਡੋਨੇਸ਼ਿਆ) ਵਿੱਚ ਹੋਵੇਗਾ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿੱਚ ਦਿੱਤਾ ਏਕਤਾ ਅਤੇ ਸਭਿਆਚਾਰਕ ਗੌਰਵ ਦਾ ਸੰਦੇਸ਼

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Subhash Sudha

Web Admin

Web Admin

5 Dariya News

ਕੁਰੂਕਸ਼ੇਤਰ , 24 Aug 2025

Last updated on: Aug 27, 2025, 11:20 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਦੇਸ਼ਾਂ ਵਿੱਚ ਵੀ ਕੌਮਾਂਤਰੀ ਗੀਤਾ ਜੈਯੰਤੀ ਮਹੋਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸੀ ਲੜੀ ਵਿੱਚ ਇਸ ਵਾਰ ਕੌਮਾਂਤਰੀ ਗੀਤਾ ਜੈਯੰਤੀ ਮਹੋਤਸਵ 12 ਤੋਂ 14 ਸਤੰਬਰ ਨੂੰ ਇੰਡੋਨੇਸ਼ਿਆ ਦੇ ਬਾਲੀ ਵਿੱਚ ਮਨਾਇਆ ਜਾਵੇਗਾ। ਮੁੱਖ ਮੰਤਰੀ ਐਤਵਾਰ ਨੂੰ ਕੁਰੂਕਸ਼ੇਤਰ ਵਿੱਚ ਗੀਤਾ ਗਿਆਨ ਸੰਸਥਾਨਮ ਵਿੱਚ ਆਯੋਜਿਤ ਕ੍ਰਿਸ਼ਣ-ਕਸ਼ਪ ਕੁਰੂਕਸ਼ੇਤਰ ਤੀਰਥਾਟਨ-ਧਰਮਯਾਤਰਾ ਦੇ ਮੌਕੇ 'ਤੇ ਪ੍ਰਬੁੱਧਜਨਾਂ ਨੂੰ ਸੰਬੋਧਿਤ ਕਰ ਰਹੇ ਸਨ। ਸਮਾਰੋਹ ਦੀ ਅਗਵਾਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਕੀਤੀ। ਮੁੱਖ ਮੰਤਰੀ ਨੇ ਗੀਤਾ ਪੂਜਨ ਦੇ ਨਾਲ ਵਿਧੀਵਤ ਰੂਪ ਨਾਲ ਮਸਾਰੋਹ ਦੀ ਸ਼ੁਰੂਆਤ ਕੀਤੀ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਸ਼ਮੀਰੀ ਹਿੰਦੂ ਸੈਲ ਆਪਣੀ ਖੁਸ਼ਹਾਲ ਸਭਿਆਚਾਰ ਨੂੰ ਬਚਾਉਣ ਅਤੇ ਵਧਾਉਣ ਲਈ ਯਤਨ ਕਰ ਰਿਹਾ ਹੈ। ਇਸ ਦਿਸ਼ਾ ਵਿੱਚ ਨੌਜੁਆਨਾਂ ਨੂੰ ਅੱਗੇ ਲਿਆਏ ਜਾਣ ਦੀ ਜਰੂਰਤ ਹੈ, ਤਾਂ ਜੋ ਉਹ ਆਪਣੇ ਸਭਿਆਚਾਰ ਨਾਲ ਜੁੜਨ ਅਤੇ ਆਪਣੀ ਸਭਿਆਚਾਰ ਰੀਤੀ-ਨੀਤੀ ਨੁੰ ਹੋਰ ਅੱਗੇ ਲੈ ਕੇ ਜਾਣ। ਇਹ ਸਮੇਲਨ ਕਸ਼ਮੀਰ ਦੀ ਖੁਸ਼ਹਾਲ ਵਿਰਾਸਤ ਨੂੰ ਸੰਭਾਲਦਾ ਹੈ, ਜੋ ਭਾਰਤ ਦੀ ਆਤਮਾ ਨਾਲ ਜੁੜਿਆ ਹੈ। ਕੁਰੂਕਸ਼ੇਤਰ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਣ ਨੈ ਗੀਤਾ ਦਾ ਅਰਮ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਸ਼ਮੀਰ ਨੇ ਕਈ ਵਿਸਥਾਪਨਾ ਦੀ ਪੀੜਾ ਝੇਲੀ, ਫਿਰ ਵੀ ਕਸ਼ਮੀਰੀ ਹਿੰਦੂਆਂ ਨੇ ਕਰਮ ਨਹੀਂ ਛੱਡਿਆ। 1990 ਤੋਂ ਲੱਖਾਂ ਕਸ਼ਮੀਰੀ ਹਿੰਦੂ ਵਿਸਥਾਪਿਤ ਹੋਏ, ਪਰ ਉਨ੍ਹਾਂ ਦੀ ਵਿਦਿਆ ਅਤੇ ਦ੍ਰਿੜਤਾ ਨੇ ਉਨ੍ਹਾਂ ਨੂੰ ਵਿਸ਼ਵ ਮੰਚ 'ਤੇ ਸਥਾਪਿਤ ਕੀਤਾ। ਇਹ ਉਨ੍ਹਾਂ ਦੇ ਸਮਰੱਥਾ ਦੀ ਤਾਕਤ ਨੂੰ ਦਰਸ਼ਾਉਂਦਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਸ਼ਮੀਰੀ ਹਿੰਦੂਆਂ ਦੀ ਵੇਦਨਾ ਨੂੰ ਸਮਝਿਆ ਅਤੇ ਵਿਸਥਾਪਿਤਾਂ ਲਈ ਵਿਲੱਖਣ ਯੋਜਨਾਵਾਂ ਬਣਾਈਆ। ਕਸ਼ਮੀਰੀ ਹਿੰਦੂਆਂ ਦੇ ਪੁਨਰਵਾਸ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਕਈ ਅਹਿਮ ਕਦਮ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਅਤੇ ਕੁਰੂਕਸ਼ੇਤਰ ਦਾ ਅਧਿਆਤਮਕ ਸਬੰਧ ਭਾਰਤੀ ਸਭਿਆਚਾਰ ਦੀ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅਨੁਛੇਦ 370 ਅਤੇ ਧਾਰਾ 35-ਏ ਹਟਾ ਕੇ ਅਖੰਡ ਭਾਰਤ ਦਾ ਸਪਨਾ ਪੂਰਾ ਕੀਤਾ, ਜਿਸ ਨਾਲ ਕਸ਼ਮੀਰੀ ਮਹਿਲਾਵਾਂ ਨੂੰ ਸੰਪਤੀ ਦਾ ਅਧਿਕਾਰ ਮਿਲਿਆ। ਕਰੀਬ 2 ਲੱਖ ਕਸ਼ਮੀਰੀ ਹਰਿਆਣਾ ਵਿੱਚ ਰਹਿ ਰਹੇ ਹਨ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਦੇ ਰਹੇ ਹਨ। ਹਰਿਆਣਾਂ ਵਿੱਚ ਵਿਸਥਾਪਿਤ ਕਸ਼ਮੀਰੀ ਪਰਿਵਾਰਾਂ ਦੇ ਲਈ ਸਿਖਿਆ ਵਿੱਚ ਰਾਖਵਾਂ ਅਤੇ ਹੇਰੀਟੇਜ ਸਰੰਖਣ 'ਤੇ ਕੰਮ ਹੋ ਰਿਹਾ ਹੈ।

ਉਨ੍ਹਾਂ ਨੇ ਕਸ਼ਮੀਰੀ ਹਿੰਦੂ ਸੈਲ ਹਰਿਆਣਾ ਨੂੰ ਇਸ ਆਯੋਜਨ ਲਈ ਵਧਾਈ ਦਿੱਤੀ ਅਤੇ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਜੀ ਮਹਾਰਾਜ ਨੂੰ ਨਮਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਗੀਤਾ ਗਿਆਨ ਸੰਸਥਾਨਮ ਪੂਰੀ ਦੁਨੀਆ ਵਿੱਚ ਗੀਤਾ ਦਾ ਸੰਦੇਸ਼ ਫੈਲਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੀਤਾ ਦਾ ਨਿਸ਼ਕਾਮ ਕਰਮ ਦਰਸ਼ਨ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦੀ ਪੇ੍ਰਰਣਾ ਦਿੰਦਾ ਹੈ। ਉਨ੍ਹਾ ਨੇ ਆਸ ਜਤਾਈ ਕਿ ਕਸ਼ਮੀਰੀ ਹਿੰਦੂਆਂ ਦਾ ਪੁਨਰਵਾਸ ਹੋਵੇਗਾ ਅਤੇ ਗਿਆਨ ਪਰੰਪਰਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਕਸ਼ਮੀਰ ਦਾ ਅਧਿਆਤਮਿਕ ਅਤੇ ਸਭਿਆਚਾਰਕ ਸਬੰਧ ਕੁਰੂਕਸ਼ੇਤਰ ਦੇ ਨਾਲ ਮਜਬੂਤ ਹੈ - ਗੀਤਾ ਮਨੀਸ਼ੀ

ਕੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਜੀ ਮਹਾਰਾਜ ਨੇ ਕਿਹਾ ਕਿ ਕਸ਼ਮੀਰੀਆਂ ਨੈ ਕੁਰੂਕਸ਼ੇਤਰ ਵਿੱਚ ਆ ਕੇ ਅਧਿਆਤਮਿਕ ਅਤੇ ਸਭਿਆਚਾਰ ਸਬੰਧ ਕੁਰੂਕਸ਼ੇਤਰ ਦੇ ਨਾਲ ਮਜਬੂਤ ਕੀਤੇ ਹਨ। ਹੁਣ ਸ਼੍ਰੀਕ੍ਰਿਸ਼ਣ ਕਿਰਪਾ ਸੇਵਾ ਸਮਿਤੀ ਦੇ ਤੱਤਵਾਧਾਨ ਵਿੱਚ ਸ਼੍ਰੀਨਗਰ ਵਿੱਚ ਵੱਡੇ ਪੱਧਰ 'ਤੇ ਗੀਤਾ ਮਹੋਤਸਵ ਦਾ ਆਯੋਜਨ ਕੀਤਾ ਜਾਵੇਗਾ। ਕਸ਼ਮੀਰ ਦੀ ਭਗੋਲਿਕ ਅਤੇ ਅਧਿਆਤਮਿਕਤਾ ਮਹਾਨ ਹੈ। 

ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਦੀ ਅਧਿਆਤਮਿਕ ਪਹਿਚਾਣ ਮੁੜ ਸਥਾਪਿਤ ਕਰਨ ਦਾ ਯਤਨ ਹੋ ਰਿਹਾ ਹੈ। ਹਿੰਮਦੀ ਕਦਮਾਂ ਨਾਲ ਕਸ਼ਮੀਰ ਵਿੱਚ ਸਥਾਈ ਸ਼ਾਂਤੀ ਦਾ ਮਾਰਗ ਮਜਬੂਤ ਹੋਇਆ ਹੈ।ਪ੍ਰੋਗਰਾਮ ਵਿੱਚ ਸਾਬਕਾ ਮੰਤਰੀ ਸ੍ਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਰਾਜ ਨਹਿਰੂ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD