Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ

ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 26 Aug 2025

Last updated on: Aug 27, 2025, 12:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਉਰਫ਼ ਹਨੀ ਅਤੇ ਸੱਜਨ ਮਸੀਹ ਉਰਫ਼ ਗੋਰੂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ।

ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਸਾਜਨ ਮਸੀਹ ਦਾ ਚਚੇਰਾ ਭਰਾ ਹੈ ਅਤੇ ਸਾਜਨ ਦੇ ਇਸ਼ਾਰਿਆਂ 'ਤੇ ਹਥਿਆਰਾਂ, ਵਿਸਫੋਟਕ ਪਦਾਰਥਾਂ ਆਦਿ ਨੂੰ ਲੈਜਾਣ ਦਾ ਕੰਮ ਕਰਦਾ ਸੀ। ਜ਼ਿਕਰਯੋਗ ਹੈ ਕਿ ਸਾਜਨ ਮਸੀਹ ਉਰਫ਼ ਗੋਰੂ ਭਗੌੜਾ ਅਪਰਾਧੀ ਹੈ ਅਤੇ ਸਤੰਬਰ 2023 ਵਿੱਚ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਵਿੱਚ ਦਰਜ ਇਰਾਦਾ ਕਤਲ ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। 

ਆਪਣੀ ਗ੍ਰਿਫ਼ਤਾਰੀ ਉਪਰੰਤ, ਸਾਜਨ ਨੇ ਗੁਰਦਾਸਪੁਰ ਜੇਲ੍ਹ ਵਿੱਚ ਲਗਭਗ ਦੋ ਮਹੀਨੇ ਬਿਤਾਏ ਅਤੇ ਜ਼ਮਾਨਤ ਮਿਲਣ ਤੋਂ ਬਾਅਦ, ਉਹ ਭਾਰਤ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਨੇ ਜਨਵਰੀ 2024 ਵਿੱਚ ਡੇਰਾ ਬਾਬਾ ਨਾਨਕ ਦੇ ਹਰਦੀਪ ਸਿੰਘ, ਜਿਸਦਾ ਬਾਅਦ ਵਿੱਚ ਕਤਲ ਕਰ ਦਿੱਤਾ ਗਿਆ ਸੀ, ਦੀ ਰੇਕੀ ਕੀਤੀ ਸੀ। 

ਇਸ ਉਪਰੰਤ ਨਾਬਾਲਗ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਅਤੇ ਬਾਲ ਸੁਧਾਰ ਘਰ ਤੋਂ ਰਿਹਾਅ ਹੋਣ ਤੋਂ ਬਾਅਦ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ। ਦੱਸਣਯੋਗ ਹੈ ਕਿ 14 ਅਗਸਤ, 2025 ਨੂੰ, ਗ੍ਰਿਫ਼ਤਾਰ ਮੁਲਜ਼ਮ ਵਿਸ਼ਾਲ ਮਸੀਹ, ਗ੍ਰਿਫ਼ਤਾਰ ਕੀਤੇ ਗਏ ਇੱਕ ਨਾਬਾਲਗ ਨਾਲ ਹੁਸ਼ਿਆਰਪੁਰ ਦੇ ਟਾਂਡਾ ਗਿਆ ਅਤੇ ਹੁਸ਼ਿਆਰਪੁਰ ਵਿੱਚ ਇੱਕ ਪ੍ਰਾਪਰਟੀ ਡੀਲਰ 'ਤੇ ਗੋਲੀਆਂ ਚਲਾਈਆਂ ਜਿਸ ਕਾਰਨ ਉਹ ਜ਼ਖਮੀ ਹੋ ਗਿਆ। 

ਇਹ ਵਾਰਦਾਤ ਵੀ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕੀਤੀ ਗਈ ਸੀ। ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਸ਼ਾਲ ਮਸੀਹ ਨੇ ਨਾਬਾਲਗਾਂ ਵਿੱਚੋਂ ਇਕ ਦੇ ਨਾਲ ਮਿਲ ਕੇ ਸੱਜਨ ਦੇ ਨਿਰਦੇਸ਼ਾਂ 'ਤੇ ਬੰਗਾ ਦੇ ਇੱਕ ਵਿਅਕਤੀ ਦੀ ਰੇਕੀ ਵੀ ਕੀਤੀ ਸੀ ਅਤੇ ਜਦੋਂ ਉਹ ਉਸ ਵਿਅਕਤੀ ਦੇ ਕਤਲ ਨੂੰ ਅੰਜ਼ਾਮ ਦੇਣ ਜਾ ਰਹੇ ਸਨ ਉਦੋਂ ਹੀ ਸੀਆਈ ਪਠਾਨਕੋਟ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ  ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 47 ਮਿਤੀ 25.08.2025 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD